Thu, Apr 25, 2024
Whatsapp

ਸੀਨੀਅਰ ਅਕਾਲੀ ਆਗੂ ਭੁਪਿੰਦਰ ਸਿੰਘ ਦਾ ਕੋਰੋਨਾ ਕਾਰਨ ਹੋਇਆ ਦਿਹਾਂਤ

Written by  Shanker Badra -- September 14th 2020 01:45 PM
ਸੀਨੀਅਰ ਅਕਾਲੀ ਆਗੂ ਭੁਪਿੰਦਰ ਸਿੰਘ ਦਾ ਕੋਰੋਨਾ ਕਾਰਨ ਹੋਇਆ ਦਿਹਾਂਤ

ਸੀਨੀਅਰ ਅਕਾਲੀ ਆਗੂ ਭੁਪਿੰਦਰ ਸਿੰਘ ਦਾ ਕੋਰੋਨਾ ਕਾਰਨ ਹੋਇਆ ਦਿਹਾਂਤ

ਸੀਨੀਅਰ ਅਕਾਲੀ ਆਗੂ ਭੁਪਿੰਦਰ ਸਿੰਘ ਦਾ ਕੋਰੋਨਾ ਕਾਰਨ ਹੋਇਆ ਦਿਹਾਂਤ:ਬਠਿੰਡਾ : ਪੰਜਾਬ ਵਿੱਚ ਕੋਰੋਨਾ ਲਗਾਤਾਰ ਮਾਰੂ ਹੁੰਦਾ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਬਠਿੰਡਾ ,ਭੁਪਿੰਦਰ ਸਿੰਘ ਭੁੱਲਰ ਐਡਵੋਕੇਟ (ਪਿੱਥੋ) ਦਾ ਕੋਰੋਨਾ ਕਾਰਨ ਦਿਹਾਂਤ ਹੋ ਗਿਆ ਹੈ। [caption id="attachment_430696" align="aligncenter" width="300"] ਸੀਨੀਅਰ ਅਕਾਲੀ ਆਗੂ ਭੁਪਿੰਦਰ ਸਿੰਘ ਦਾ ਕੋਰੋਨਾ ਕਾਰਨ ਹੋਇਆ ਦਿਹਾਂਤ[/caption] ਉਹ ਪਿਛਲੇ ਕਈ ਦਿਨਾਂ ਤੋਂ ਬਿਮਾਰ ਸਨ ਤਾਂ ਪਰਿਵਾਰ ਵੱਲੋਂ ਉਨ੍ਹਾਂ ਨੂੰ ਇਲਾਜ ਲਈ ਨਿੱਜੀ ਹਸਪਤਾਲ ਦਾਖਿਲ ਕਰਵਾਇਆ ਗਿਆ ਸੀ ,ਜਿੱਥੇ ਕੋਰੋਨਾ ਸੰਬੰਧੀ ਟੈਸਟ ਲੈਣ 'ਤੇ ਉਹ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। [caption id="attachment_430692" align="aligncenter" width="276"] ਸੀਨੀਅਰ ਅਕਾਲੀ ਆਗੂ ਭੁਪਿੰਦਰ ਸਿੰਘ ਦਾ ਕੋਰੋਨਾ ਕਾਰਨ ਹੋਇਆ ਦਿਹਾਂਤ[/caption] ਸੋਮਵਾਰ ਦੀ ਚੜਦੀ ਸਵੇਰ ਭੁਪਿੰਦਰ ਸਿੰਘ ਭੁੱਲਰ ਦੁਨੀਆ ਨੂੰ ਅਲਵਿਦਾ ਆਖ ਗਏ ਹਨ। ਭੁਪਿੰਦਰ ਸਿੰਘ ਦੇ ਦਿਹਾਂਤ ਦੀ ਖ਼ਬਰ ਦਾ ਪਤਾ ਲੱਗਦੇ ਹੀ ਬਠਿੰਡਾ ਦੇ ਕਈ ਸੀਨੀਅਰ ਆਗੂਆਂ ਨੇ ਦੁੱਖ ਜਤਾਇਆ ਹੈ। ਜਿਸ ਕਾਰਨ ਇਲਾਕੇ ਵਿੱਚ ਸੋਗ ਦੀ ਲਹਿਰ ਹੈ। [caption id="attachment_430697" align="aligncenter" width="300"] ਸੀਨੀਅਰ ਅਕਾਲੀ ਆਗੂ ਭੁਪਿੰਦਰ ਸਿੰਘ ਦਾ ਕੋਰੋਨਾ ਕਾਰਨ ਹੋਇਆ ਦਿਹਾਂਤ[/caption] ਦੱਸ ਦੇਈਏ ਕਿ ਭੁਪਿੰਦਰ ਸਿੰਘ ਭੁੱਲਰ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਸੀ ਅਤੇ ਉਨ੍ਹਾਂ ਦੀ ਹਾਲਤ ਪਿਛਲੇ ਕਰੀਬ 5 ਦਿਨਾਂ ਤੋਂ ਗੰਭੀਰ ਬਣੀ ਹੋਈ ਸੀ ਪਰ ਅੱਜ ਸਵੇਰੇ ਬਠਿੰਡਾ ਦੇ ਇੱਕ ਪ੍ਰਾਈਵੇਟ ਹਸਪਤਾਲ 'ਚ ਉਨ੍ਹਾਂ ਦੀ ਮੌਤ ਹੋ ਗਈ। -PTCNews


Top News view more...

Latest News view more...