Fri, Sep 18, 2026
Whatsapp

ਸੀਨੀਅਰ ਅਕਾਲੀ ਆਗੂ ਤੇ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਦਾ ਹੋਇਆ ਦੇਹਾਂਤ

Reported by:  PTC News Desk  Edited by:  Riya Bawa -- July 16th 2022 09:36 AM -- Updated: July 16th 2022 09:38 AM
ਸੀਨੀਅਰ ਅਕਾਲੀ ਆਗੂ ਤੇ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਦਾ ਹੋਇਆ ਦੇਹਾਂਤ

ਸੀਨੀਅਰ ਅਕਾਲੀ ਆਗੂ ਤੇ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਦਾ ਹੋਇਆ ਦੇਹਾਂਤ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਸਪੀਕਰ ਪੰਜਾਬ ਨਿਰਮਲ ਸਿੰਘ ਕਾਹਲੋਂ ਦਾ ਸ਼ਨੀਵਾਰ ਤੜਕੇ ਦੇਹਾਂਤ ਹੋ ਗਿਆ। ਮਿਲੀ ਜਾਣਕਾਰੀ ਦੇ ਮੁਤਾਬਿਕ ਕਾਹਲੋਂ ਦਾ ਅੰਮ੍ਰਿਤਸਰ ਦੇ ਐਸਕਾਰਟ ਹਸਪਤਾਲ 'ਚ ਇਲਾਜ ਚੱਲ ਰਿਹਾ ਸੀ ਜਿੱਥੇ ਅੱਜ ਉਨ੍ਹਾਂ ਆਖਰੀ ਸਾਹ ਲਿਆ। ਸ਼੍ਰੋਮਣੀ ਅਕਾਲੀ ਦਲ ਦੀ ਰੀੜ੍ਹ ਦੀ ਹੱਡੀ ਵਜੋਂ ਜਾਣੇ ਜਾਂਦੇ ਅਤੇ ਹਲਕਾ ਫਤਿਹਗਡ਼੍ਹ ਚੂਡ਼ੀਆਂ ਦੇ ਘਾਗ ਆਗੂ ਨਿਰਮਲ ਸਿੰਘ ਕਾਹਲੋਂ ਦੇ ਦੇਹਾਂਤ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ, ਪ੍ਰਧਾਨ ਸੁਖਬੀਰ ਸਿੰਘ ਬਾਦਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਮੇਤ ਵੱਖ-ਵੱਖ ਆਗੂਆਂ ਨੇ ਦੁੱਖ ਪ੍ਰਗਟ ਕੀਤਾ ਹੈ। ਦੱਸਣਯੋਗ ਹੈ ਕਿ  ਨਿਰਮਲ ਸਿੰਘ ਕਾਹਲੋਂ ਵਿਧਾਨ ਸਭਾ ਹਲਕਾ ਫਤਹਿਗੜ ਚੂੜੀਆਂ, ਜ਼ਿਲ੍ਹਾ ਗੁਰਦਾਸਪੁਰ ਤੋਂ ਤਿੰਨ ਵਾਰ ਵਿਧਾਇਕ ਰਹੇ ਤੇ 1997 'ਚ ਪੰਜਾਬ ਵਿਚਲੀ ਅਕਾਲੀ ਭਾਜਪਾ ਸਰਕਾਰ ਦੌਰਾਨ ਪੇਂਡੂ ਵਿਕਾਸ ਮੰਤਰੀ ਤੇ 2007 ਤੋਂ 2012 ਤਕ ਪੰਜਾਬ ਵਿਧਾਨ ਸਭਾ ਦੇ ਸਪੀਕਰ ਵੀ ਰਹੇ। ਇਹ ਵੀ ਪੜ੍ਹੋ: ਜੇਲ ਤੋਂ ਪੈਰੋਲ 'ਤੇ ਆਏ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੇ ਫਰਜ਼ੀ ਕਹੇ ਜਾਣ 'ਤੇ ਦਿੱਤਾ ਸਪੱਸ਼ਟੀਕਰਨ ਰਵੀਕਰਨ ਸਿੰਘ ਕਾਹਲੋਂ ਨੇ ਦੱਸਿਆ ਕਿ ਨਿਰਮਲ ਸਿੰਘ ਕਾਹਲੋਂ ਦਾ ਸਸਕਾਰ ਐਤਵਾਰ 17 ਜੁਲਾਈ ਨੂੰ 11.30 ਵਜੇ ਜੱਦੀ ਪਿੰਡ ਦਾਦੂਜੋਧ ਵਿਖੇ ਕੀਤਾ ਜਾਵੇਗਾ। -PTC News
Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK