Thu, Apr 25, 2024
Whatsapp

ਭਾਜਪਾ ਦੇ ਸੀਨੀਅਰ ਆਗੂ ਮਦਨ ਮੋਹਨ ਮਿੱਤਲ ਅੱਜ ਹੋਣਗੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ

Written by  Jasmeet Singh -- January 29th 2022 03:10 PM -- Updated: January 29th 2022 03:18 PM
ਭਾਜਪਾ ਦੇ ਸੀਨੀਅਰ ਆਗੂ ਮਦਨ ਮੋਹਨ ਮਿੱਤਲ ਅੱਜ ਹੋਣਗੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ

ਭਾਜਪਾ ਦੇ ਸੀਨੀਅਰ ਆਗੂ ਮਦਨ ਮੋਹਨ ਮਿੱਤਲ ਅੱਜ ਹੋਣਗੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ

ਸ੍ਰੀ ਅਨੰਦਪੁਰ ਸਾਹਿਬ: ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਮਦਨ ਮੋਹਨ ਮਿੱਤਲ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਜਾ ਰਹੇ ਹਨ। ਉਹ ਅੱਜ ਸਾਢੇ ਤਿੰਨ ਵਜੇ ਸ਼੍ਰੋਮਣੀ ਅਕਾਲੀ ਦਲ ਦੇ ਚੰਡੀਗੜ੍ਹ ਸਥਿੱਤ ਦਫ਼ਤਰ ਵਿਖੇ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣਗੇ l ਇਹ ਵੀ ਪੜ੍ਹੋ: ਪੰਜਾਬ ਚੋਣਾਂ 2022: ਨਵਜੋਤ ਸਿੰਘ ਸਿੱਧੂ ਨੇ ਅੰਮ੍ਰਿਤਸਰ (ਪੂਰਬੀ) ਤੋਂ ਭਰੇ ਨਾਮਜ਼ਦਗੀ ਪੱਤਰ ਸ੍ਰੀ ਆਨੰਦਪੁਰ ਸਾਹਿਬ ਵਿਖੇ ਮਾਡਲ ਟਾਊਨ ਸਥਿੱਤ ਆਪਣੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਦਨ ਮੋਹਨ ਮਿੱਤਲ ਨੇ ਕਿਹਾ ਕਿ ਉਹ ਭਾਰੀ ਮਨ ਦੇ ਨਾਲ ਭਾਜਪਾ ਨੂੰ ਅਲਵਿਦਾ ਆਖ ਰਹੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਆਨੰਦਪੁਰ ਸਾਹਿਬ ਗੁਰੂਆਂ ਦੀ ਇਤਿਹਾਸਕ ਨਗਰੀ ਹੈ ਜਿਸ ਇਤਿਹਾਸਕ ਨਗਰੀ ਤੋਂ ਹਮੇਸ਼ਾਂ ਇਨਸਾਫ਼ ਦੀ ਗੱਲ ਹੋਈ ਹੈ। ਉਨ੍ਹਾਂ ਕਿਹਾ ਕਿ ਸ੍ਰੀ ਆਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਦੇ ਵਿੱਚ ਇਨਸਾਫ਼ ਦੀ ਲੜਾਈ ਲੜਨ ਦੇ ਲਈ ਅੱਜ ਉਹ ਸ਼੍ਰੋਮਣੀ ਅਕਾਲੀ ਦਲ ਵਿੱਚ ਆਪਣੇ ਸਪੁੱਤਰ ਐਡਵੋਕੇਟ ਅਰਵਿੰਦ ਮਿੱਤਲ ਅਤੇ ਸਾਥੀਆਂ ਸਮੇਤ ਚੰਡੀਗੜ੍ਹ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ ਦੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਵਿੱਚ ਸ਼ਾਮਲ ਹੋਣਗੇ। ਇਹ ਵੀ ਦਣਯੋਗ ਹੈ ਕਿ ਸ੍ਰੀ ਅਨੰਦਪੁਰ ਸਾਹਿਬ ਤੋਂ ਉਨ੍ਹਾਂ ਦੇ ਮੁੰਡੇ ਨੂੰ ਚੋਣ ਟਿੱਕਟ ਦਿੱਤੀ ਜਾ ਸਕਦੀ ਹੈ ਹਾਲਾਂਕਿ ਕਿ ਜੇਕਰ ਟਿੱਕਟ ਵੰਡ ਦੀ ਗੱਲ ਕਰੀਏ ਤਾਂ ਉਥੋਂ ਦੀ ਬਸਪਾ ਉਮੀਦਵਾਰ ਨੂੰ ਟਿੱਕਟ ਦਿੱਤੀ ਗਈ ਹੈ। ਮਦਨ ਮੋਹਨ ਮਿੱਤਲ ਦਾ ਕਹਿਣਾ ਸੀ ਕਿ ਸ੍ਰੀ ਆਨੰਦਪੁਰ ਸਾਹਿਬ ਵਿੱਚ ਉਨ੍ਹਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੀ ਸਰਕਾਰ ਦੇ ਸਮੇਂ ਵੱਡੇ ਵਿਕਾਸ ਪ੍ਰਾਜੈਕਟ ਲਿਆਂਦੇ ਗਏ। ਉਨ੍ਹਾਂ ਕਿਹਾ ਕਿ ਬਿਨਾਂ ਕਿਸੇ ਭੇਦ ਭਾਵ ਦੇ ਉਨ੍ਹਾਂ ਵੱਲੋਂ ਹਰ ਜਾਤੀ ਅਤੇ ਹਰ ਧਰਮ ਦੇ ਵਿਅਕਤੀਆਂ ਦਾ ਸਤਿਕਾਰ ਕਰਦੇ ਹੋਏ ਇਲਾਕੇ ਦੀ ਨੁਹਾਰ ਬਦਲੀ ਗਈ ਹੈ। ਮਦਨ ਮੋਹਨ ਮਿੱਤਲ ਦਾ ਕਹਿਣਾ ਸੀ ਵੀ ਜਦੋਂ ਉਹ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਰਹੇ ਹਨ ਤਾਂ ਉਨ੍ਹਾਂ ਦੇ ਸਮੂਹ ਵਰਕਰ ਚਾਹੇ ਉਹ ਕਿਸੇ ਵੀ ਧਰਮ ਅਤੇ ਜਾਤੀ ਦੇ ਹੋਣ ਉਨ੍ਹਾਂ ਵੱਲੋਂ ਮਿੱਤਲ ਪਰਿਵਾਰ ਨੂੰ ਭਰਵਾਂ ਹੁੰਗਾਰਾ ਦਿੱਤਾ ਗਿਆ ਹੈ ਅਤੇ ਅੱਜ ਇਸ ਫੈਸਲੇ ਦੇ ਵਿੱਚ ਵੀ ਉਨ੍ਹਾਂ ਦੇ ਸਮਰਥਕ ਉਨ੍ਹਾਂ ਦੇ ਨਾਲ ਸ਼ਾਮਲ ਹਨ। ਇਹ ਵੀ ਪੜ੍ਹੋ: ਕੈਨੇਡਾ ਤੋਂ ਅਮਰੀਕਾ ਭੱਜਣ ਵੇਲੇ ਠੰਡ ਨਾਲ ਹਲਾਕ ਹੋਏ ਚਾਰ ਭਾਰਤੀਆਂ ਦੀ ਸ਼ਨਾਖਤ ਮੁਕੱਮਲ ਉਨ੍ਹਾਂ ਕਿਹਾ ਕਿ ਉਹ ਸ੍ਰੀ ਆਨੰਦਪੁਰ ਸਾਹਿਬ ਦੇ ਸਮਰਥਕਾਂ ਦੇ ਨਾਲ ਗੱਲਬਾਤ ਕਰਨ ਤੋਂ ਬਾਅਦ ਇਹ ਫ਼ੈਸਲਾ ਲੈ ਰਹੇ ਹਨ ਅਤੇ ਚੰਡੀਗੜ੍ਹ ਵਿਖੇ ਹੋਣ ਵਾਲੀ ਪ੍ਰੈੱਸ ਕਾਨਫ਼ਰੰਸ ਦੇ ਵਿੱਚ ਬਾਕੀ ਦੀਆਂ ਗੱਲਾਂ ਉਹ ਮੀਡੀਆ ਦੇ ਨਾਲ ਸਾਂਝੀਆਂ ਕਰਨਗੇ। - PTC News


Top News view more...

Latest News view more...