Fri, Apr 26, 2024
Whatsapp

ਸੀਨੀਅਰ ਕਾਂਗਰਸੀ ਲੀਡਰ ਹੇਮ ਲਾਲ ਸ਼ਰਮਾ ਸਮੇਤ ਕਈ ਸਿਆਸੀ ਲੀਡਰ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ

Written by  Shanker Badra -- July 31st 2021 04:37 PM
ਸੀਨੀਅਰ ਕਾਂਗਰਸੀ ਲੀਡਰ ਹੇਮ ਲਾਲ ਸ਼ਰਮਾ ਸਮੇਤ ਕਈ ਸਿਆਸੀ ਲੀਡਰ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ

ਸੀਨੀਅਰ ਕਾਂਗਰਸੀ ਲੀਡਰ ਹੇਮ ਲਾਲ ਸ਼ਰਮਾ ਸਮੇਤ ਕਈ ਸਿਆਸੀ ਲੀਡਰ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ

ਪਟਿਆਲਾ : ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰੈਸ ਕਾਨਫਰੰਸ ਕਰਦਿਆਂ ਦੱਸਿਆ ਕਿ ਪਟਿਆਲਾ 'ਚ ਅੱਜ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਬਲ ਮਿਲਿਆ ਹੈ ,ਕਿਉਂਕਿ ਪਟਿਆਲਾ ਜ਼ਿਲ੍ਹੇ ਤੋਂ ਕਈ ਲੀਡਰ ਵੱਖ- ਵੱਖ ਪਾਰਟੀਆਂ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ ਹਨ। ਸੀਨੀਅਰ ਕਾਂਗਰਸੀ ਆਗੂ ਤੇ ਕੈਪਟਨ ਅਮਰਿੰਦਰ ਸਿੰਘ ਦੇ ਨਜ਼ਦੀਕੀ ਹੇਮ ਲਾਲ ਸ਼ਰਮਾ ਅੱਜ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ ਹਨ। ਇਸ ਦੇ ਨਾਲ ਹੀ ਸੁਖਜਿੰਦਰ ਸਿੰਘ ਟਾਂਡਾ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ ਹਨ , ਜੋ ਸਨੌਰ ਹਲਕੇ ਤੋਂ ਚੋਣ ਲੜ ਚੁੱਕੇ ਹਨ। ਗੁਰਦੇਵ ਸਿੰਘ ਨਾਮਧਾਰੀ ਘਨੌਰ ਤੋਂ ਚੋਣ ਲੜ ਚੁੱਕੇ ਨੇ, ਉਹ ਵੀ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ ਹਨ। ਰਾਜਪੁਰਾ ਤੋਂ ਬੀਜੇਪੀ ਦੇ 2 ਵੱਡੇ ਨੇਤਾ ਵੀ ਅਕਾਲੀ ਦਲ ਵਿੱਚ ਸ਼ਾਮਲ ਹੋਏ ਹਨ। ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਕਿਸਾਨੀ ਅੰਦੋਲਨ ਵਿੱਚ ਹਿੱਸਾ ਪਾਇਆ ਹੈ। ਅਸੀਂ ਕਿਸਾਨਾਂ ਨੂੰ ਪੂਰਾ ਸਹਿਯੋਗ ਦੇਵਾਂਗੇ , ਇਸ ਦੇ ਲਈ ਅਸੀਂ ਸਾਰੇ ਵਰਕਰਾਂ ਨੂੰ ਅਪੀਲ ਕੀਤੀ ਹੈ। ਉਨ੍ਹਾਂ ਨੇ ਦੱਸਿਆ ਕਿ ਅਸੀਂ ਹਰ ਰੋਜ਼ ਸੰਸਦ 'ਚ ਕੰਮ ਰੋਕੂ ਮਤਾ ਲੈ ਕੇ ਆਉਂਦੇ ਹਾਂ ਤੇ ਉਨ੍ਹਾਂ ਨੇ ਸ਼ਹੀਦ ਕਿਸਾਨਾਂ ਲਈ ਮੁਆਵਜ਼ੇ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਜਦੋਂ ਤੱਕ ਕਾਲੇ ਕਾਨੂੰਨ ਰੱਦ ਨਹੀ ਹੁੰਦੇ , ਉਨ੍ਹਾਂ ਸਮਾਂ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਕਿਹਾ ਸ਼੍ਰੋਮਣੀ ਅਕਾਲੀ ਦਲ -ਬਸਪਾ ਵੱਲੋਂ ਕਿਸਾਨਾਂ ਦੇ ਹੱਕ 'ਚ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਕਾਂਗਰਸ 'ਤੇ ਤਿੱਖੇ ਨਿਸ਼ਾਨੇ ਸਾਧੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬੀਆਂ ਦੀ ਪਾਰਟੀ ਹੈ। ਅਸੀਂ ਪੰਜਾਬ ਦੀ ਕਦੇ ਵੀ ਸ਼ਾਂਤੀ ਭੰਗ ਨਹੀਂ ਹੋਣ ਦੇਵਾਂਗੇ। ਉਨ੍ਹਾਂ ਕਿਹਾ ਕਿ ਕੈਪਟਨ ਨੇ ਸਾਢੇ 4 ਸਾਲਾਂ 'ਚ ਕਿਸੇ ਦੀ ਨਹੀਂ ਸੁਣੀ , ਸਗੋਂ ਲੋਕਾਂ ਨੂੰ ਕੁੱਟਿਆ ਹੈ। ਇਸ ਦੇ ਇਲਾਵਾ ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ 105 ਸਾਲਾ ਕੌਮਾਂਤਰੀ ਐਥਲੀਟ ਬੇਬੇ ਮਾਨ ਕੌਰ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ। ਨਾਲ ਹੀ ਕਮਲਪ੍ਰੀਤ ਕੌਰ ਨੂੰ ਡਿਸਕਸ ਥਰੋ ਵਿੱਚ ਫਾਈਨਲ ਵਿੱਚ ਜਾਣ 'ਤੇ ਵਧਾਈ ਦਿੱਤੀ ਹੈ। ਨਾਲ ਹੀ ਸਿਮਰਨਪ੍ਰੀਤ ਬਾਕਸਰ ਨੂੰ ਵੀ ਵਧਾਈ ਦਿੱਤੀ ਹੈ। ਸੁਖਬੀਰ ਸਿੰਘ ਬਾਦਲ ਨੇ ਇਨ੍ਹਾਂ ਖਿਡਾਰੀਆਂ ਨੂੰ ਇੱਕ- ਇੱਕ ਕਰੋੜ ਇਨਾਮ ਵਜੋਂ ਦੇਣ ਦੀ ਮੰਗ ਕੀਤੀ ਹੈ। ਉਨਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਆਉਣ 'ਤੇ ਉਲੰਪਿਕ ਜਾਣ ਵਾਲੇ ਹਰ ਖਿਡਾਰੀ ਦਾ ਸਨਮਾਨ ਹੋਵੇਗਾ। -PTCNews


Top News view more...

Latest News view more...