ਮੁੱਖ ਖਬਰਾਂ

ਅਜੀਤ ਦੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਦਾ ਹੋਇਆ ਦਿਹਾਂਤ, ਸਿਆਸੀ ਆਗੂਆਂ ਨੇ ਜਤਾਇਆ ਦੁੱਖ

By Jagroop Kaur -- March 06, 2021 1:37 pm -- Updated:March 06, 2021 1:37 pm

ਸ਼ਨੀਵਾਰ ਦੀ ਸਵੇਰ ਪੱਤਰਕਾਰ ਭਾਈਚਾਰੇ ਲਈ ਦੁਖਦ ਖਬਰ ਲੈਕੇ ਸਾਹਮਣੇ ਆਈ। ਜਦ ਪਤਾ ਲੱਗਿਆ ਕਿ ਅਜੀਤ ਦੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਦਾ ਅੱਜ ਸਵੇਰੇ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ। ਜਾਣਕਾਰੀ ਮੁਤਾਬਿਕ ਉਹ ਕੁਝ ਦਿਨਾਂ ਤੋਂ ਬਿਮਾਰ ਸਨ ਤੇ ਜਲੰਧਰ ਦੇ ਇਕ ਹਸਪਤਾਲ 'ਚ ਉਹਨਾਂ ਦਾ ਇਲਾਜ ਚੱਲ ਰਿਹਾ ਸੀ |

ਮੇਜਰ ਸਿੰਘ ਜੀ ਦੇ ਦਿਹਾਂਤ 'ਤੇ ਜਿਥੇ ਉਹਨਾਂ ਦੇ ਪਰਿਵਾਰ ਅਤੇ ਪੱਤਰਕਾਰ ਭਾਈਚਾਰੇ ਨੂੰ ਦੁੱਖ ਪਹੁੰਚਿਆ ਹੈ। ਉਥੇ ਹੀ ਉਹਨਾਂ ਦੇ ਅਚਾਨਕ ਹੋਏ ਅਕਾਲ ਚਲਾਣੇ ਤੋਂ ਸਿਆਸਤ ਜਗਤ ਦੇ ਲੋਕ ਵੀ ਹਤਾਸ਼ ਹੈ। ਜਿੰਨਾ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ। ਮੇਜਰ ਸਿੰਘ ਦੀ ਮੌਤ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੀ ਦੁੱਖ ਦਾ ਪ੍ਰਗਟਾਵਾ ਕੀਤਾ ਹੈ

Major Singh Death: Senior journalist Major Singh passed away in Jalandhar hospital. Sukhbir Singh Badal and Harsimrat Kaur Badal responded.

Also Read | Sushant Singh Rajput case: Chargesheet filed in drug case related to Sushant’s death

ਅਦਾਰਾ 'ਅਜੀਤ' ਦੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੀ ਹੋਈ ਬੇਵਕਤੀ ਮੌਤ 'ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਇਸ ਸਬੰਧੀ ਆਪਣੇ ਸੋਸ਼ਲ ਮੀਡੀਆ ਪੇਜ 'ਤੇ ਉਨ੍ਹਾਂ ਪੋਸਟ ਕਰਦਿਆਂ ਕਿਹਾ, ''ਮੇਜਰ ਸਿੰਘ ਪੰਜਾਬੀ ਪੱਤਰਕਾਰੀ ਦੇ ਇਕ ਉੱਘੇ ਹਸਤਾਖ਼ਰ ਸਨ। ਉਨ੍ਹਾਂ ਹਮੇਸ਼ਾ ਆਪਣੀ ਕਲਮ ਰਾਹੀਂ ਪੰਜਾਬ ਦੇ ਭਖਦੇ ਮਸਲੇ ਚੁੱਕੇ। ਉਹ ਬੇਵਕਤੇ ਸਾਨੂੰ ਵਿਛੋੜਾ ਦੇ ਗਏ ਹਨ । ਉਨ੍ਹਾਂ ਦੇ ਚਲੇ ਜਾਣ ਨਾਲ ਪੰਜਾਬੀ ਪੱਤਰਕਾਰੀ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਮੈਂ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਗਹਿਰੀ ਹਮਦਰਦੀ ਪ੍ਰਗਟ ਕਰਦਾ ਹਾਂ।''

Also Read | Bikram Majithia exposes Sunil Jakhar with CAG disclosures on debt of Punjab

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਕੈਪਟਨ ਨੇ ਟਵੀਟ ਕੀਤਾ ਅਤੇ ਲਿਖਿਆ, ''ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਅਚਾਨਕ ਦਿਹਾਂਤ ਕਾਰਨ ਦੁਖੀ ਹਾਂ। ਉਨ੍ਹਾਂ ਦੇ ਪਰਿਵਾਰ ਨਾਲ ਮੇਰੀ ਦਿਲੀ ਹਮਦਰਦੀ ਹੈ। ਪ੍ਰਮਾਤਮਾ ਵਿੱਛੜੀ ਰੂਹ ਨੂੰ ਸਦੀਵੀ ਸ਼ਾਂਤੀ ਬਖ਼ਸ਼ੇ ਅਤੇ ਪਰਿਵਾਰ ਨੂੰ ਸੋਗ ਦੀ ਘੜੀ 'ਚ ਹੌਸਲਾ ਦੇਵੇ।

  • Share