Sat, Sep 12, 2026
Whatsapp

ਵਿਜੀਲੈਂਸ ਬਿਊਰੋ ਵੱਲੋਂ ਸੀਨੀਅਰ ਸਿਪਾਹੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

Reported by:  PTC News Desk  Edited by:  Ravinder Singh -- October 11th 2022 08:28 PM
ਵਿਜੀਲੈਂਸ ਬਿਊਰੋ ਵੱਲੋਂ ਸੀਨੀਅਰ ਸਿਪਾਹੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਸੀਨੀਅਰ ਸਿਪਾਹੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਬਠਿੰਡਾ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਥਾਣਾ ਕੋਤਵਾਲੀ ਅਧੀਨ ਪੈਂਦੀ ਪੁਲਿਸ ਚੌਕੀ ਸਿਵਲ ਹਸਪਤਾਲ ਬਠਿੰਡਾ 'ਚ ਤਾਇਨਾਤ ਸੀਨੀਅਰ ਸਿਪਾਹੀ ਬਿਕਰਮ ਸਿੰਘ ਨੂੰ 5,000 ਰੁਪਏ ਰਿਸ਼ਵਤ ਲੈਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦੇ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਸੀਨੀਅਰ ਸਿਪਾਹੀ ਬਿਕਰਮ ਸਿੰਘ ਨੂੰ ਕੁਲਵਿੰਦਰ ਸਿੰਘ ਵਾਸੀ ਨਛੱਤਰ ਨਗਰ, ਬਠਿੰਡਾ ਦੀ ਸ਼ਿਕਾਇਤ ਉਤੇ ਗ੍ਰਿਫਤਾਰ ਕੀਤਾ ਗਿਆ ਹੈ। ਵਿਜੀਲੈਂਸ ਬਿਊਰੋ ਵੱਲੋਂ ਸੀਨੀਅਰ ਸਿਪਾਹੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਬਠਿੰਡਾ ਕੋਲ ਪੁੱਜ ਕੇ ਦੋਸ਼ ਲਗਾਇਆ ਕਿ ਉਹ ਆਪਣੀ ਗੱਡੀ ਟਾਟਾ 407 ਰਾਹੀਂ ਕਿਰਾਏ ਦਾ ਕੰਮ ਕਰਦਾ ਹੈ ਤੇ ਕਰੀਬ ਤਿੰਨ ਮਹੀਨੇ ਪਹਿਲਾਂ ਉਹ ਆਪਣੀ ਗੱਡੀ 'ਚ ਸਵਾਰੀਆਂ ਨੂੰ ਪਿੰਡ ਝੁੰਬਾਂ ਤੋਂ ਮਾਤਾ ਚਿੰਤਪੁਰਨੀ ਲੈ ਕੇ ਜਾਂਦੇ ਸਮੇਂ ਸਵਾਰੀਆਂ ਨਾਲ ਝਗੜਾ ਹੋ ਗਿਆ ਸੀ। ਇਸ ਝਗੜੇ ਦਾ ਰਾਜੀਨਾਮਾ ਕਰਵਾਉਣ ਸਬੰਧੀ ਉਕਤ ਸਿਪਾਹੀ 5000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਇਹ ਵੀ ਪੜ੍ਹੋ : ਪਰਾਲੀ ਪ੍ਰਬੰਧਨ ਲਈ ਕੇਂਦਰ ਸਰਕਾਰ ਸੂਬੇ ਦੇ ਕਿਸਾਨਾਂ ਲਈ ਵਿੱਤੀ ਸਹਾਇਤਾ ਦੇਵੇ: ਮੀਤ ਹੇਅਰ ਉਨ੍ਹਾਂ ਨੇ ਦੱਸਿਆ ਕਿ ਸ਼ਿਕਾਇਤਕਰਤਾ ਵੱਲੋਂ ਦਿੱਤੀ ਗਈ ਸੂਚਨਾ ਉਤੇ ਤੱਥਾਂ ਦੀ ਪੜਤਾਲ ਕਰਨ ਮਗਰੋਂ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਦੀ ਟੀਮ ਨੇ ਉਕਤ ਮੁਲਜ਼ਮ ਸੀਨੀਅਰ ਸਿਪਾਹੀ ਬਿਕਰਮ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ 'ਚ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਨੇ ਦੱਸਿਆ ਕਿ ਉਕਤ ਮੁਲਜ਼ਮ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਬਠਿੰਡਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ। -PTC News  
Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK