Sat, Dec 13, 2025
Whatsapp

ਰੇਲਵੇ ਟਰੈਕ 'ਤੇ 10 ਸਾਲਾ ਬੱਚੀ ਦੀ ਲਾਸ਼ ਮਿਲਣ ਨਾਲ ਇਲਾਕੇ 'ਚ ਸਨਸਨੀ

Reported by:  PTC News Desk  Edited by:  Ravinder Singh -- February 21st 2022 08:05 PM -- Updated: February 21st 2022 08:09 PM
ਰੇਲਵੇ ਟਰੈਕ 'ਤੇ 10 ਸਾਲਾ ਬੱਚੀ ਦੀ ਲਾਸ਼ ਮਿਲਣ ਨਾਲ ਇਲਾਕੇ 'ਚ ਸਨਸਨੀ

ਰੇਲਵੇ ਟਰੈਕ 'ਤੇ 10 ਸਾਲਾ ਬੱਚੀ ਦੀ ਲਾਸ਼ ਮਿਲਣ ਨਾਲ ਇਲਾਕੇ 'ਚ ਸਨਸਨੀ

ਚੰਡੀਗੜ੍ਹ : ਕਪੂਰਥਲਾ ਜ਼ਿਲ੍ਹੇ ਵਿਖੇ ਫਗਵਾੜਾ ਰੇਲਵੇ ਟਰੈਕ ‘ਤੇ ਮੌਲੀ ਨੇੜਿਓਂ ਇੱਕ 10 ਕੁ ਸਾਲਾਂ ਬੱਚੀ ਦੀ ਲਾਸ਼ ਬਰਾਮਦ ਹੋਈ ਹੈ। ਲਾਸ਼ ਬਰਾਮਦ ਹੋਣ ਨਾਲ ਇਲਾਕੇ ਵਿਚ ਸਹਿਮ ਦਾ ਮਾਹੌਲ ਬਣ ਗਿਆ। ਇਸ ਦੀ ਸੂਚਨਾ ਮਿਲਦਿਆਂ ਹੀ ਜੀ.ਆਰ.ਪੀ ਫਗਵਾੜਾ ਨੇ ਮੌਕੇ ‘ਤੇ ਪਹੁੰਚ ਕੇ ਬੱਚੀ ਦੀ ਲਾਸ਼ ਨੂੰ ਕਬਜ਼ੇ ਵਿਚ ਲਿਆ ਅਤੇ ਇਸ ਮਾਮਲੇ ਸਬੰਧੀ ਅਗਲੀ ਕਾਰਵਾਈ ਆਰੰਭ ਦਿੱਤੀ ਹੈ। ਰੇਲਵੇ ਟਰੈਕ 'ਤੇ 10 ਸਾਲਾ ਬੱਚੀ ਦੀ ਲਾਸ਼ ਮਿਲਣ ਨਾਲ ਇਲਾਕੇ 'ਚ ਸਨਸਨੀ ਜੀ.ਆਰ.ਪੀ ਫਗਵਾੜਾ ਦੇ ਚੌਕੀ ਇੰਚਾਰਜ ਏ.ਐਸ.ਆਈ ਗੁਰਭੇਜ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ ਸੂਚਨਾ ਮਿਲੀ ਸੀ ਜਿਸ ਤੋਂ ਬਾਅਦ ਜੀ.ਆਰ.ਪੀ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲਿਆ। ਇਸ ਮਾਮਲੇ ਸਬੰਧੀ ਨੇੜੇ ਦੇ ਲੋਕਾਂ ਤੋਂ ਪੁੱਛਗਿੱਛ ਵੀ ਕੀਤੀ ਤੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ। ਰੇਲਵੇ ਟਰੈਕ 'ਤੇ 10 ਸਾਲਾ ਬੱਚੀ ਦੀ ਲਾਸ਼ ਮਿਲਣ ਨਾਲ ਇਲਾਕੇ 'ਚ ਸਨਸਨੀਮ੍ਰਿਤਕ ਬੱਚੀ ਦੀ ਅਜੇ ਤਕ ਪਹਿਚਾਣ ਨਹੀਂ ਹੋ ਸਕੀ। ਜੀ ਆਰ ਪੀ ਦੇ ਚੌਕੀ ਇੰਚਾਰਜ ਗੁਰਭੇਜ ਸਿੰਘ ਨੇ ਕਿਹਾ ਕਿ ਬੱਚੀ ਦੀ ਮੌਤ ਦੇ ਕਾਰਨਾਂ ਦਾ ਪੋਸਟਮਾਰਟਮ ਤੋਂ ਬਾਅਦ ਪਤਾ ਲੱਗੇਗਾ। ਰੇਲਵੇ ਟਰੈਕ 'ਤੇ 10 ਸਾਲਾ ਬੱਚੀ ਦੀ ਲਾਸ਼ ਮਿਲਣ ਨਾਲ ਇਲਾਕੇ 'ਚ ਸਨਸਨੀ ਉਨ੍ਹਾਂ ਨੇ ਕਿਹਾ ਕਿ ਬੱਚੀ ਦੀ ਸਨਾਖ਼ਤ ਹੋਣ ਤੋਂ ਬਾਅਦ ਉਸ ਦਾ ਪੋਸਟਮਾਰਟਮ ਕਰਵਾ ਲਿਆ ਜਾਵੇਗਾ ਅਤੇ ਲਾਸ਼ ਨੂੰ ਮੋਰਚਰੀ ਰਖਵਾ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਇਸ ਮਸਲੇ ਨੂੰ ਹੱਲ ਕਰ ਲਿਆ ਜਾਵੇਗਾ। ਇਹ ਵੀ ਪੜ੍ਹੋ : ਅਨਿਲ-ਟੀਨਾ ਅੰਬਾਨੀ ਦੇ ਘਰ ਵੱਜੇ ਵਿਆਹ ਦੇ ਢੋਲ, ਕ੍ਰਿਸ਼ਾ ਸ਼ਾਹ ਬਣੀ ਨੂੰਹ


Top News view more...

Latest News view more...

PTC NETWORK
PTC NETWORK