Thu, Apr 25, 2024
Whatsapp

ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 90 ਹਜ਼ਾਰ ਤੋਂ ਜ਼ਿਆਦਾ ਕੇਸ ਆਏ ਸਾਹਮਣੇ,1290 ਮੌਤਾਂ

Written by  Shanker Badra -- September 16th 2020 11:58 AM
ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 90 ਹਜ਼ਾਰ ਤੋਂ ਜ਼ਿਆਦਾ ਕੇਸ ਆਏ ਸਾਹਮਣੇ,1290 ਮੌਤਾਂ

ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 90 ਹਜ਼ਾਰ ਤੋਂ ਜ਼ਿਆਦਾ ਕੇਸ ਆਏ ਸਾਹਮਣੇ,1290 ਮੌਤਾਂ

ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 90 ਹਜ਼ਾਰ ਤੋਂ ਜ਼ਿਆਦਾ ਕੇਸ ਆਏ ਸਾਹਮਣੇ,1290 ਮੌਤਾਂ:ਨਵੀਂ ਦਿੱਲੀ : ਦੇਸ਼ ਭਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਮਰੀਜ਼ਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਦੇਸ਼ ਵਿਚ ਕੋਰੋਨਾ ਦੇ ਕੇਸਾਂ ਦੀ ਗਿਣਤੀ 50 ਲੱਖ ਦੇ ਅੰਕੜੇ ਨੂੰ ਪਾਰ ਕਰ ਗਈ ਹੈ, ਜਦਕਿ ਮਰਨ ਵਾਲਿਆਂ ਦੀ ਗਿਣਤੀ 82 ਹਜ਼ਾਰ ਹੋ ਗਈ ਹੈ। ਉੱਥੇ ਹੀ ਹੁਣ ਤੱਕ 39 ਲੱਖ ਤੋਂ ਜ਼ਿਆਦਾ ਮਰੀਜ਼ ਕੋਰੋਨਾ ਨੂੰ ਹਰਾ ਕੇ ਠੀਕ ਵੀ ਹੋ ਚੁੱਕੇ ਹਨ। [caption id="attachment_431250" align="aligncenter" width="300"] ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 90 ਹਜ਼ਾਰ ਤੋਂ ਜ਼ਿਆਦਾ ਕੇਸ ਆਏ ਸਾਹਮਣੇ,1290 ਮੌਤਾਂ[/caption] ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਕੀਤੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿੱਚ 90,123 ਨਵੇਂ ਕੋਰੋਨਾ ਦੇ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਅਤੇ 1,290 ਮੌਤਾਂ ਹੋਈਆਂ ਹਨ, ਜਿਸ ਕਰਕੇ ਕੁੱਲ ਮਾਮਲਿਆਂ ਦੀ ਗਿਣਤੀ ਵੱਧ ਕੇ 50,20,360 ਹੋ ਗਈ ਹੈ ਅਤੇ ਮ੍ਰਿਤਕਾਂ ਦਾ ਅੰਕੜਾ 82,066 ਤੱਕ ਪਹੁੰਚ ਗਿਆ ਹੈ। ਹੋਰ ਖ਼ਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :  [caption id="attachment_431251" align="aligncenter" width="300"] ਭਾਰਤ 'ਚ ਇੱਕ ਦਿਨ 'ਚ ਕੋਰੋਨਾ ਦੇ 90 ਹਜ਼ਾਰ ਤੋਂ ਜ਼ਿਆਦਾ ਕੇਸ ਆਏ ਸਾਹਮਣੇ,1290 ਮੌਤਾਂ[/caption] ਉੱਥੇ ਹੀ ਦੂਜੇ ਪਾਸੇ ਰਾਹਤ ਭਰੀ ਖ਼ਬਰ ਇਹ ਵੀ ਹੈ ਕਿ ਇਸ ਨਾਲ ਸਿਹਤਮੰਦ ਹੋਣ ਵਾਲੇ ਲੋਕਾਂ ਦੀ ਗਿਣਤੀ ਵਿਚ ਵੀ ਵਾਧਾ ਹੋਇਆ ਹੈ। ਇਸ ਦੌਰਾਨ ਦੇਸ਼ ਵਿੱਚ ਹੁਣ ਤੱਕ ਕੁੱਲ 39,42,361 ਮਰੀਜ਼ ਕੋਰੋਨਾ ਤੋਂ ਜੰਗ ਜਿੱਤ ਕੇ ਠੀਕ ਵੀ ਹੋ ਚੁੱਕੇ ਹਨ ਜਿਸ ਕਰਕੇ ਐਕਟਿਵ ਕੇਸਾਂ ਦੀ ਸੰਖਿਆ 9,95,933 ਹੋ ਗਈ ਹੈ। -PTCNews


Top News view more...

Latest News view more...