Advertisment

ਅੱਜ ਦਾ ਹੁਕਮਨਾਮਾ, ਸ੍ਰੀ ਹਰਿਮੰਦਰ ਸਾਹਿਬ

author-image
Ragini Joshi
Updated On
New Update
ਅੱਜ ਦਾ ਹੁਕਮਨਾਮਾ, ਸ੍ਰੀ ਹਰਿਮੰਦਰ ਸਾਹਿਬ
Advertisment
ਦੇਵਗੰਧਾਰੀ ॥ ਮਨ ਸਗਲ ਸਿਆਨਪ ਰਹੀ ॥ ਕਰਨ ਕਰਾਵਨਹਾਰ ਸੁਆਮੀ ਨਾਨਕ ਓਟ ਗਹੀ ॥੧॥ ਰਹਾਉ ॥ ਆਪੁ ਮੇਟਿ ਪਏ ਸਰਣਾਈ ਇਹ ਮਤਿ ਸਾਧੂ ਕਹੀ ॥ ਪ੍ਰਭ ਕੀ ਆਗਿਆ ਮਾਨਿ ਸੁਖੁ ਪਾਇਆ ਭਰਮੁ ਅਧੇਰਾ ਲਹੀ ॥੧॥ ਜਾਨ ਪ੍ਰਬੀਨ ਸੁਆਮੀ ਪ੍ਰਭ ਮੇਰੇ ਸਰਣਿ ਤੁਮਾਰੀ ਅਹੀ ॥ ਖਿਨ ਮਹਿ ਥਾਪਿ ਉਥਾਪਨਹਾਰੇ ਕੁਦਰਤਿ ਕੀਮ ਨ ਪਹੀ ॥੨॥੭॥ ੱਕਰਵਾਰ, ੧੧ ਅੱਸੂ (ਸੰਮਤ ੫੫੧ ਨਾਨਕਸ਼ਾਹੀ) (ਅੰਗ: ੫੨੯) ਦੇਵਗੰਧਾਰੀ ॥ ਹੇ ਨਾਨਕ! (ਆਖ—) ਹੇ ਮੇਰੇ ਮਨ! ਜੇਹੜਾ ਮਨੁੱਖ ਸਭ ਕੁਝ ਕਰ ਸਕਣ ਤੇ ਸਭ ਕੁਝ (ਜੀਵਾਂ ਪਾਸੋਂ) ਕਰਾ ਸਕਣ ਵਾਲੇ ਪਰਮਾਤਮਾ ਮਾਲਕ ਦਾ ਆਸਰਾ ਲੈ ਲੈਂਦਾ ਹੈ ਉਸ ਦੀ (ਆਪਣੀ) ਸਾਰੀ ਚਤੁਰਾਈ ਮੁੱਕ ਜਾਂਦੀ ਹੈ ।੧।ਰਹਾਉ। ਹੇ ਮੇਰੇ ਮਨ! ਗੁਰੂ ਦੀ ਦੱਸੀ ਹੋਈ ਇਹ (ਆਪਣੀ ਸਿਆਣਪ-ਚਤੁਰਾਈ ਛੱਡ ਦੇਣ ਵਾਲੀ) ਸਿੱਖਿਆ ਜਿਨ੍ਹਾਂ ਮਨੁੱਖਾਂ ਨੇ ਗ੍ਰਹਣ ਕੀਤੀ, ਤੇ, ਜੋ ਆਪਾ-ਭਾਵ ਮਿਟਾ ਕੇ ਪ੍ਰਭੂ ਦੀ ਸਰਨ ਆ ਪਏ, ਉਹਨਾਂ ਪ੍ਰਭੂ ਦੀ ਰਜ਼ਾ ਮੰਨ ਕੇ ਆਤਮਕ ਆਨੰਦ ਮਾਣਿਆ, ਉਹਨਾਂ ਦੇ ਅੰਦਰੋਂ ਭਰਮ (-ਰੂਪ) ਹਨੇਰਾ ਦੂਰ ਹੋ ਗਿਆ ।੧। ਹੇ ਸੁਜਾਨ ਤੇ ਸਿਆਣੇ ਮਾਲਕ! ਹੇ ਮੇਰੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ । ਹੇ ਇਕ ਖਿਨ ਵਿਚ ਪੈਦਾ ਕਰ ਕੇ ਨਾਸ ਕਰਨ ਦੀ ਤਾਕਤ ਰੱਖਣ ਵਾਲੇ ਪ੍ਰਭੂ! (ਕਿਸੇ ਪਾਸੋਂ) ਤੇਰੀ ਤਾਕਤ ਦਾ ਮੁੱਲ ਨਹੀਂ ਪੈ ਸਕਦਾ ।੨।੭। ਦੇਵਗੰਧਾਰੀ ॥ ਮਨ ਸਗਲ ਸਿਆਨਪ ਰਹੀ ॥ ਕਰਨ ਕਰਾਵਨਹਾਰ ਸੁਆਮੀ ਨਾਨਕ ਓਟ ਗਹੀ ॥੧॥ ਰਹਾਉ ॥ ਆਪੁ ਮੇਟਿ ਪਏ ਸਰਣਾਈ ਇਹ ਮਤਿ ਸਾਧੂ ਕਹੀ ॥ ਪ੍ਰਭ ਕੀ ਆਗਿਆ ਮਾਨਿ ਸੁਖੁ ਪਾਇਆ ਭਰਮੁ ਅਧੇਰਾ ਲਹੀ ॥੧॥ ਜਾਨ ਪ੍ਰਬੀਨ ਸੁਆਮੀ ਪ੍ਰਭ ਮੇਰੇ ਸਰਣਿ ਤੁਮਾਰੀ ਅਹੀ ॥ ਖਿਨ ਮਹਿ ਥਾਪਿ ਉਥਾਪਨਹਾਰੇ ਕੁਦਰਤਿ ਕੀਮ ਨ ਪਹੀ ॥੨॥੭॥ ਸ਼ੁੱਕਰਵਾਰ, ੧੧ ਅੱਸੂ (ਸੰਮਤ ੫੫੧ ਨਾਨਕਸ਼ਾਹੀ) (ਅੰਗ: ੫੨੯) ਦੇਵਗੰਧਾਰੀ ॥ ਹੇ ਨਾਨਕ! (ਆਖ—) ਹੇ ਮੇਰੇ ਮਨ! ਜੇਹੜਾ ਮਨੁੱਖ ਸਭ ਕੁਝ ਕਰ ਸਕਣ ਤੇ ਸਭ ਕੁਝ (ਜੀਵਾਂ ਪਾਸੋਂ) ਕਰਾ ਸਕਣ ਵਾਲੇ ਪਰਮਾਤਮਾ ਮਾਲਕ ਦਾ ਆਸਰਾ ਲੈ ਲੈਂਦਾ ਹੈ ਉਸ ਦੀ (ਆਪਣੀ) ਸਾਰੀ ਚਤੁਰਾਈ ਮੁੱਕ ਜਾਂਦੀ ਹੈ ।੧।ਰਹਾਉ। ਹੇ ਮੇਰੇ ਮਨ! ਗੁਰੂ ਦੀ ਦੱਸੀ ਹੋਈ ਇਹ (ਆਪਣੀ ਸਿਆਣਪ-ਚਤੁਰਾਈ ਛੱਡ ਦੇਣ ਵਾਲੀ) ਸਿੱਖਿਆ ਜਿਨ੍ਹਾਂ ਮਨੁੱਖਾਂ ਨੇ ਗ੍ਰਹਣ ਕੀਤੀ, ਤੇ, ਜੋ ਆਪਾ-ਭਾਵ ਮਿਟਾ ਕੇ ਪ੍ਰਭੂ ਦੀ ਸਰਨ ਆ ਪਏ, ਉਹਨਾਂ ਪ੍ਰਭੂ ਦੀ ਰਜ਼ਾ ਮੰਨ ਕੇ ਆਤਮਕ ਆਨੰਦ ਮਾਣਿਆ, ਉਹਨਾਂ ਦੇ ਅੰਦਰੋਂ ਭਰਮ (-ਰੂਪ) ਹਨੇਰਾ ਦੂਰ ਹੋ ਗਿਆ ।੧। ਹੇ ਸੁਜਾਨ ਤੇ ਸਿਆਣੇ ਮਾਲਕ! ਹੇ ਮੇਰੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ । ਹੇ ਇਕ ਖਿਨ ਵਿਚ ਪੈਦਾ ਕਰ ਕੇ ਨਾਸ ਕਰਨ ਦੀ ਤਾਕਤ ਰੱਖਣ ਵਾਲੇ ਪ੍ਰਭੂ! (ਕਿਸੇ ਪਾਸੋਂ) ਤੇਰੀ ਤਾਕਤ ਦਾ ਮੁੱਲ ਨਹੀਂ ਪੈ ਸਕਦਾ ।੨।੭।-
Advertisment

Stay updated with the latest news headlines.

Follow us:
Advertisment