adv-img

ਅੱਜ ਦਾ ਹੁਕਮਨਾਮਾ, ਸ੍ਰੀ ਹਰਿਮੰਦਰ ਸਾਹਿਬ

By Joshi - September 5th 2019 06:04 AM
ਸੋਰਠਿ ਮਹਲਾ 5 ॥ ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥1॥ ਸਾਚਾ ਸਾਹਿਬੁ ਸਦ ਮਿਹਰਵਾਣੁ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਿਨ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥2॥16॥44॥ ਪੰਜਾਬੀ ਵਿਆਖਿਆ: ਸੋਰਠਿ ਮਹਲਾ 5 ॥ ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ । ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ । (ਜਿਸ ਵਡ-ਭਾਗੀ ਨੂੰ ਗੁਰ ੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹ ੈ ।1। ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭ ੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ । ਜਿਸ ਨੂੰ ਪ ੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰ ੇ ਪੂਰ ੇ ਗੁਰ ੂ ਨੇ ਬ ੰਨ੍ਹ ਮਾਰ ਦਿੱਤਾ (ਤੇ, ਇਸ ਤਰ ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ ।ਰਹਾਉ। ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ, ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣ ੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ । ਹੇ ਨਾਨਕ! (ਆਖ—ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ ।2।16।44। English Translation: SHALOK: He grants our hearts’ desires, and fulfills all our hopes. He destroys pain and suffering; remember God in meditation, O Nanak — He is not far away. || 1 || Love Him, with whom you enjoy all pleasures. Do not forget that Lord, even for an instant; O Nanak, He fashioned this beautiful body. || 2 || PAUREE: He gave you your soul, breath of life, body and wealth; He gave you pleasures to enjoy. He gave you households, mansions, chariots and horses; He ordained your good destiny. He gave you your children, spouse, friends and servants; God is the all-powerful Great Giver. Meditating in remembrance on the Lord, the body and mind are rejuvenated, and sorrow departs. In the Saadh Sangat, the Company of the Holy, chant the Praises of the Lord, and all your sickness shall vanish. || 3 || Thursday, 20th Bhaadon (Samvat 551 Nanakshahi) 5th September, 2019 (Page: 706)