Advertisment

ਰੱਖੜੀ ਦੇ ਤਿਉਹਾਰ ਵਾਲੇ ਦਿਨ 11 ਤੋਂ 6 ਵਜੇ ਤੱਕ ਖੁੱਲ੍ਹੇ ਰਹਿਣਗੇ ਸੇਵਾ ਕੇਂਦਰ

author-image
Riya Bawa
Updated On
New Update
ਰੱਖੜੀ ਦੇ ਤਿਉਹਾਰ ਵਾਲੇ ਦਿਨ 11 ਤੋਂ 6 ਵਜੇ ਤੱਕ ਖੁੱਲ੍ਹੇ ਰਹਿਣਗੇ ਸੇਵਾ ਕੇਂਦਰ
Advertisment
ਕਪੂਰਥਲਾ : 11 ਅਗਸਤ, 2022 ਨੂੰ ਰੱਖੜੀ ਦੇ ਤਿਉਹਾਰ ਵਾਲੇ ਦਿਨ ਜ਼ਿਲ੍ਹਾ ਕਪੂਰਥਲਾ ਦੇ ਸਾਰੇ ਸੇਵਾ ਕੇਂਦਰ ਖੁੱਲ੍ਹੇ ਰੱਖੇ ਜਾਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਦਿਨ ਸੇਵਾ ਕੇਂਦਰ ਸਵੇਰੇ 11 ਵਜੇ ਤੋਂ ਸ਼ਾਮ 6 ਵਜੇ ਤੱਕ ਖੁੱਲ੍ਹੇ ਰਹਿਣਗੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਵਾਸੀ ਇਸ ਦਿਨ ਉਪਰੋਕਤ ਸਮੇਂ ਅਨੁਸਾਰ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰਾਂ ਦੇ ਸਟਾਫ਼ ਨੂੰ ਇਸ ਸਬੰਧੀ ਹਦਾਇਤ ਕੀਤੀ ਜਾ ਚੁੱਕੀ ਹੈ ਕਿ ਉਹ ਇਸ ਦਿਨ ਬਿਨ੍ਹਾਂ ਕਿਸੇ ਡਿਊਟੀ ਰੋਸਟਰ ਤੋਂ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਆਮ ਨਾਗਰਿਕਾਂ ਨੂੰ ਮੁਹੱਈਆ ਕਰਵਾਉਣਗੇ। ਮੁਹਾਲੀ 'ਚ ਵੀ ਖੁੱਲ੍ਹੇ ਰਹਿਣਗੇ ਸੇਵਾ ਕੇਂਦਰ ਮੁਹਾਲੀ ਦੇ ਨਿਵਾਸੀਆਂ ਨਾਲ ਮਹੱਤਵਪੂਰਨ ਜਾਣਕਾਰੀ ਸਾਂਝੀ ਕਰਦੇ ਹੋਏ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਦੱਸਿਆ ਕਿ ਮਿਤੀ 11 ਅਗਸਤ, 2022 ਨੂੰ ਰੱਖੜੀ ਦੇ ਤਿਉਹਾਰ ਵਾਲੇ ਦਿਨ ਵੀ ਸੇਵਾ ਕੇਂਦਰ ਖੁੱਲ੍ਹੇ ਰੱਖੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਦਿਨ ਸੇਵਾ ਕੇਂਦਰ ਸਵੇਰੇ 11 ਵਜੇ ਤੋਂ ਸ਼ਾਮ 6 ਵਜੇ ਤੱਕ ਖੁੱਲ੍ਹੇ ਰਹਿਣਗੇ। ਜ਼ਿਲ੍ਹਾ ਵਾਸੀ ਇਸ ਦਿਨ ਉਪਰੋਕਤ ਸਮੇਂ ਅਨੁਸਾਰ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰਾਂ ਦੇ ਸਟਾਫ਼ ਨੂੰ ਇਸ ਸਬੰਧੀ ਹਦਾਇਤ ਕੀਤੀ ਜਾ ਚੁੱਕੀ ਹੈ ਕਿ ਉਹ ਇਸ ਦਿਨ ਬਿਨ੍ਹਾਂ ਕਿਸੇ ਡਿਊਟੀ ਰੋਸਟਰ ਤੋਂ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਆਮ ਨਾਗਰਿਕਾਂ ਨੂੰ ਮੁਹੱਈਆ ਕਰਵਾਉਣਗੇ। publive-image -PTC News-
punjab rakhi-festival raksha-bandhan rakhi raksha-bandhan-2022 rakhi-11-august-2022 seva-centers
Advertisment

Stay updated with the latest news headlines.

Follow us:
Advertisment