Thu, Apr 25, 2024
Whatsapp

ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਵੱਲੋਂ ‘ਸੇਵਾ ਸਰਗਰਮੀਆਂ’ ਦਾ ਦੂਸਰਾ ਅੰਕ ਜਾਰੀ

Written by  Joshi -- April 18th 2018 05:38 PM
ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਵੱਲੋਂ ‘ਸੇਵਾ ਸਰਗਰਮੀਆਂ’ ਦਾ ਦੂਸਰਾ ਅੰਕ ਜਾਰੀ

ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਵੱਲੋਂ ‘ਸੇਵਾ ਸਰਗਰਮੀਆਂ’ ਦਾ ਦੂਸਰਾ ਅੰਕ ਜਾਰੀ

ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਵੱਲੋਂ ‘ਸੇਵਾ ਸਰਗਰਮੀਆਂ’ ਦਾ ਦੂਸਰਾ ਅੰਕ ਜਾਰੀ ਅੰਮ੍ਰਿਤਸਰ:  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ਤ ਮਹੀਨਾਵਾਰ ‘ਸੇਵਾ ਸਰਗਰਮੀਆਂ’ ਦਾ ਦੂਸਰਾ ਅੰਕ ਜਾਰੀ ਕੀਤਾ। ਇਸ ਮੌਕੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਇਹ ਮਹੀਨਾਵਾਰ ਪਰਚਾ ਛਾਪਣ ਦਾ ਮਕਸਦ ਵੱਖ-ਵੱਖ ਥਾਵਾਂ ’ਤੇ ਕਰਵਾਏ ਜਾਂਦੇ ਧਰਮ ਪ੍ਰਚਾਰ ਸਮਾਗਮਾਂ ਨੂੰ ਵੱਧ ਤੋਂ ਵੱਧ ਸੰਗਤਾਂ ਤੱਕ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਅਜੋਕਾ ਸਮਾਂ ਮੀਡੀਆ ਦਾ ਸਮਾਂ ਹੈ ਅਤੇ ਸੰਗਤਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾਂਦੇ ਧਰਮ ਪ੍ਰਚਾਰ ਕਾਰਜਾਂ ਤੋਂ ਜਾਣੂ ਕਰਵਾਉਣ ਲਈ ਮਹੀਨਾਵਾਰ ਸੇਵਾ ਸਰਗਰਮੀਆਂ ਛਾਪਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਇਹ ਕੋਸ਼ਿਸ਼ ਰਹੇਗੀ ਕਿ ਇਸ ਪਰਚੇ ਰਾਹੀਂ ਕਮੇਟੀ ਦੀਆਂ ਗਤੀਵਿਧੀਆਂ ਨੂੰ ਵੱਧ ਤੋਂ ਵੱਧ ਲੋਕਾਂ ਤਕ ਪਹੁੰਚਾਇਆ ਜਾਵੇ। —PTC News


Top News view more...

Latest News view more...