ਕਰਨਾਟਕ ਵਿਚ ਵਾਪਰਿਆ ਭਿਆਨਕ ਹਾਦਸਾ, ਸੱਤ ਲੋਕਾਂ ਦੀ ਹੋਈ ਮੌਤ
ਬੰਗਲੌਰ: ਕਰਨਾਟਕ ਵਿਚ ਅੱਜ ਸਵੇਰੇ ਵੱਡਾ ਸੜਕ ਹਾਦਸਾ ਵਾਪਰਨ ਦੀ ਖਬਰ ਮਿਲੀ ਹੈ। ਇਸ ਹਾਦਸੇ ਵਿਚ ਸੱਤ ਲੋਕਾਂ ਦੀ ਮੌਤ ਹੋ ਗਈ ਹੈ। ਨਜਦੀਕੀ ਲੋਕਾਂ ਵਿੱਚ ਡਰ ਦਾ ਮਹੌਲ ਹੈ। ਇਹ ਘਟਨਾ ਕਰਨਾਟਕ ਦੇ ਬੰਗਲੌਰ ਸਥਿਤ ਕੋਰਮੰਗਲਾ ਖੇਤਰ ਵਿੱਚ ਵਾਪਰੀ ਹੈ। ਮਿਲੀ ਜਾਣਕਾਰੀ ਦੇ ਮੁਤਾਬਿਕ ਕਿਹਾ ਜਾ ਰਿਹਾ ਰਿਹਾ ਹੈ ਕਿ ਇਕ ਤੇਜ਼ ਰਫ਼ਤਾਰ ਕਾਰ ਖੰਭੇ ਨਾਲ ਟਕਰਾ ਗਈ। ਘਟਨਾ ਤੋਂ ਬਾਅਦ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ਾਂ ਨੂੰ ਬਾਹਰ ਕੱਢਣਾ ਸ਼ੁਰੂ ਕਰ ਦਿੱਤਾ।
ਪੁਲਿਸ ਮੁਤਾਬਿਕ ਕਿਹਾ ਜਾ ਰਿਹਾ ਹੈ ਕਿ 6 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਇੱਕ ਦੀ ਹਸਪਤਾਲ ਵਿੱਚ ਦਾਖਲ ਹੋਣ ਤੋਂ ਬਾਅਦ ਮੌਤ ਹੋ ਗਈ। ਕਮਿਸ਼ਨਰ ਨੇ ਕਿਹਾ ਕਿ ਇਸ ਗੱਲ ਦੀ ਜਾਂਚ ਕੀਤੀ ਜਾ ਰਹੀ ਹੈ ਕਿ ਕਾਰ ਕਿੱਥੋਂ ਆ ਰਹੀ ਸੀ। ਜਾਂਚ ਦੌਰਾਨ ਇਹ ਵੀ ਪਤਾ ਲਗਾਇਆ ਜਾਵੇ ਕਿ ਡਰਾਈਵਰ ਨਸ਼ੇ ਵਿੱਚ ਸੀ ਜਾਂ ਨਹੀਂ।
ਇੱਥੇ ਪੜ੍ਹੋ ਹੋਰ ਖ਼ਬਰਾਂ: ਪੂੰਛ ਵਿੱਚ ਸੁਰੱਖਿਆ ਬਲਾਂ ਨੇ ਘੁਸਪੈਠ ਦੀ ਕੋਸ਼ਿਸ਼ ਕੀਤੀ ਨਾਕਾਮ, ਇਕ ਅੱਤਵਾਦੀ ਢੇਰ
ਕਮਿਸ਼ਨਰ ਨੇ ਕਿਹਾ ਕਿ ਹਾਦਸੇ ਦਾ ਕਾਰਨ ਤੇਜ਼ੀ ਸੀ। ਲਾਪਰਵਾਹੀ, ਤੇਜ਼ ਰਫਤਾਰ ਨਾਲ ਗੱਡੀ ਚਲਾਉਣ ਕਾਰਨ ਇਹ ਹਾਦਸਾ ਵਾਪਰਿਆ। ਕਾਰ ਫੁੱਟਪਾਥ 'ਤੇ ਬਣੇ ਖੱਬੇ ਨਾਲ ਟਕਰਾ ਗਈ। ਉਨ੍ਹਾਂ ਦੱਸਿਆ ਕਿ ਨਾਲ ਲੱਗਦੀ ਇਮਾਰਤ ਦੀ ਕੰਧ ਨੂੰ ਵੀ ਨੁਕਸਾਨ ਪਹੁੰਚਿਆ ਹੈ। ਬੇਂਗਲੁਰੂ ਹਾਦਸੇ ਵਿੱਚ ਮਰਨ ਵਾਲੇ ਸੱਤ ਲੋਕਾਂ ਵਿੱਚ ਕਰੁਨ ਸਾਗਰ ਅਤੇ ਬਿੰਦੂ, ਹੋਸੂਰ (ਤਾਮਿਲਨਾਡੂ) ਦੇ ਡੀਐਮਕੇ ਵਿਧਾਇਕ ਵਾਈ ਪ੍ਰਕਾਸ਼ ਦੇ ਪੁੱਤਰ ਅਤੇ ਨੂੰਹ ਸ਼ਾਮਲ ਹਨ, ਵਿਧਾਇਕ ਨੇ ਇਸ ਦੀ ਪੁਸ਼ਟੀ ਕੀਤੀ ਹੈ।
-PTC News