ਰਾਕੇਸ਼ ਟਿਕੈਤ ਸਮੇਤ ਕਈ ਕਿਸਾਨ ਨੇਤਾਵਾਂ ਨੂੰ ਹਿਰਾਸਤ 'ਚ ਲੈਣ ਤੋਂ ਪੁਲਿਸ ਨੇ ਕੀਤੀ ਇਹ ਕਾਰਵਾਈ

By Riya Bawa - September 07, 2021 5:09 pm

ਕਰਨਾਲ: ਕਰਨਾਲ ਦੀ ਅਨਾਜ ਮੰਡੀ ਵਿੱਚ ਮਹਾਪੰਚਾਇਤ ਤੋਂ ਬਾਅਦ ਮਿੰਨੀ ਸਕੱਤਰੇਤ ਦੇ ਘਿਰਾਓ ਲਈ ਨਿਕਲੇ ਕਿਸਾਨ ਆਗੂਆਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਕਿਸਾਨ ਨੇਤਾ ਯੋਗੇਂਦਰ ਯਾਦਵ ਨੇ ਟਵੀਟ ਵੀ ਕੀਤਾ ਕਿ ਪੁਲਿਸ ਨੇ ਮੇਰੇ ਸਮੇਤ ਸੰਯੁਕਤ ਕਿਸਾਨ ਮੋਰਚਾ ਦੇ ਸਾਰੇ ਨੇਤਾਵਾਂ, ਰਾਕੇਸ਼ ਟਿਕੈਤ ਨੂੰ ਨਮਸਤੇ ਚੌਕ ਤੋਂ ਹਿਰਾਸਤ ਵਿੱਚ ਲਿਆ ਹੈ।

ਹਾਲਾਂਕਿ, ਹੁਣ ਕਿਸਾਨਾਂ ਦੇ ਭਾਰੀ ਦਬਾਅ ਅਤੇ ਪ੍ਰਦਰਸ਼ਨ ਕਾਰਨ ਪੁਲਿਸ ਨੇ ਸਾਰੇ ਕਿਸਾਨ ਆਗੂਆਂ ਨੂੰ ਕੁਝ ਦੂਰੀ ਉਤੇ ਲਿਜਾ ਕੇ ਉਨ੍ਹਾਂ ਨੂੰ ਛੱਡ ਦਿੱਤਾ ਹੈ ਹੁਣ ਉਹ ਕਿਸਾਨਾਂ ਨਾਲ ਅੱਗੇ ਵਧ ਰਹੇ ਹਨ।

--ਕਰਨਾਲ ਦੇ ਕਿਸਾਨਾਂ ਨੇ ਨਿਰਮਲ ਕੁਟੀਆ ਵਾਲਾ ਬੇਰੀਗੇਟ ਤੋੜ ਦਿੱਤਾ ਅਤੇ ਪੁਲਿਸ ਅਤੇ ਫੋਰਸ ਨੇ ਬਹੁਤ ਕੋਸ਼ਿਸ਼ ਕੀਤੀ ਪਰ ਹਜ਼ਾਰਾਂ ਕਿਸਾਨਾਂ ਨੂੰ ਰੋਕ ਨਹੀਂ ਸਕੇ। ਇਸ ਤੋਂ ਬਾਅਦ ਹੁਣ ਪੁਲਿਸ ਨੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ 'ਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ ਹਨ।

ਉਧਰ, ਪ੍ਰਸ਼ਾਸਨ ਨਾਲ ਗੱਲਬਾਤ ਬੇਸਿੱਟਾ ਰਹਿਣ ਪਿੱਛੋਂ ਕਿਸਾਨਾਂ ਨੇ ਸਕੱਤਰੇਤ ਵੱਲ ਵਧਣ ਦਾ ਐਲਾਨ ਕਰ ਦਿੱਤਾ ਹੈ। ਹਜ਼ਾਰਾਂ ਦੀ ਗਿਣਤੀ ਵਿਚ ਕਿਸਾਨ ਸਕੱਤਰੇਤ ਵੱਲ ਕੂਚ ਕਰ ਰਹੇ ਹਨ। ਮਿੰਨੀ ਸਕੱਤਰੇਤ ਅਤੇ ਆਲੇ ਦੁਆਲੇ ਦੇ ਖੇਤਰਾਂ ਵਿੱਚ ਭਾਰੀ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ। ਪੁਲਿਸ ਨੇ ਕਿਸਾਨਾਂ ਨੂੰ ਸ਼ਾਂਤੀਪੂਰਵਕ ਪ੍ਰਦਰਸ਼ਨ ਕਰਨ ਦੀ ਅਪੀਲ ਕੀਤੀ।

ਦਰਅਸਲ, ਕਿਸਾਨਾਂ ਦੀਆਂ ਤਿੰਨ ਮੁੱਖ ਮੰਗਾਂ ਹਨ। ਜਿਸ ਵਿੱਚ ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ 25 ਲੱਖ ਦਾ ਮੁਆਵਜ਼ਾ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ, ਲਾਠੀਚਾਰਜ ਵਿੱਚ ਜ਼ਖਮੀ ਹੋਏ ਕਿਸਾਨਾਂ ਨੂੰ 2 ਲੱਖ ਰੁਪਏ ਮੁਆਵਜ਼ਾ ਅਤੇ ਦੋਸ਼ੀ ਐਸਡੀਐਮ ਸਮੇਤ ਸਾਰੇ ਪੁਲਿਸ ਅਧਿਕਾਰੀਆਂ ਦੇ ਖਿਲਾਫ ਮਾਮਲਾ ਦਰਜ ਕਰਕੇ ਸਖਤ ਕਾਰਵਾਈ ਕੀਤੀ ਜਾਵੇ।

-PTC News

adv-img
adv-img