ਠਾਣੇ 'ਚ ਹਾਈ ਪ੍ਰੋਫਾਈਲ ਸੈਕਸ ਰੈਕਟ ਦਾ ਪਰਦਾਫਾਸ਼, ਦੋ ਅਭਿਨੇਤਰੀਆਂ ਵੀ ਸ਼ਾਮਲ

By Baljit Singh - June 03, 2021 4:06 pm

ਠਾਣੇ: ਠਾਣੇ ਕ੍ਰਾਈਮ ਬ੍ਰਾਂਚ ਯੂਨਿਟ 1 ਦੀ ਟੀਮ ਨੇ ਬੁੱਧਵਾਰ ਦੁਪਹਿਰ ਠਾਣੇ ਦੇ ਪਾਚਪਾਖਡੀ ਇਲਾਕੇ ਵਿਚ ਇੱਕ ਘਰ ਵਿਚ ਛਾਪੇਮਾਰੀ ਕਰ ਸੈਕਸ ਰੈਕੇਟ ਦਾ ਕੀਤਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਮੌਕੇ ਤੋਂ ਦੋ ਐਕਟਰੇਸ, ਦੋ ਮਹਿਲਾ ਏਜੰਟ ਅਤੇ ਇੱਕ ਪੁਰਸ਼ ਸਮੇਤ ਪੰਜ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁੱਛਗਿੱਛ ਵਿਚ ਇਨ੍ਹਾਂ ਲੋਕਾਂ ਨੇ ਪੁਲਿਸ ਨੂੰ ਦੱਸਿਆ ਕਿ ਲਾਕਡਾਊਨ ਵਿਚ ਕੰਮ ਨਹੀਂ ਮਿਲਿਆ ਤਾਂ ਉਨ੍ਹਾਂ ਨੂੰ ਇਹ ਕੰਮ ਸ਼ੁਰੂ ਕਰਨਾ ਪਿਆ।

ਪੜੋ ਹੋਰ ਖਬਰਾਂ: ਯੂਪੀ ‘ਚ ਵੀ ਰੱਦ ਹੋਈ 12ਵੀਂ ਦੀ ਪ੍ਰੀਖਿਆ, ਕੋਰੋਨਾ ਸੰਕਟ ਵਿਚਾਲੇ 26 ਲੱਖ ਵਿਦਿਆਰਥੀਆਂ ਨੂੰ ਰਾਹਤ

ਕ੍ਰਾਈਮ ਬ੍ਰਾਂਚ ਦੇ ਅਧਿਕਾਰੀ ਨੇ ਦੱਸਿਆ ਕਿ ਠਾਣੇ ਕ੍ਰਾਈਮ ਬ੍ਰਾਂਚ ਯੂਨਿਟ-1 ਟੀਮ ਨੂੰ ਮਿਲੀ ਜਾਣਕਾਰੀ ਦੇ ਆਧਾਰ ਉੱਤੇ ਕ੍ਰਾਈਮ ਬ੍ਰਾਂਚ ਯੂਨਿਟ-1 ਦੀ ਟੀਮ ਨੇ ਛਾਪੇਮਾਰੀ ਕਰ ਕੇ ਇਸ ਸੈਕਸ ਰੈਕੇਟ ਦਾ ਪਰਦਾਫਾਸ਼ ਕੀਤਾ। ਦੱਸਿਆ ਜਾ ਰਿਹਾ ਹੈ ਕਿ ਗ੍ਰਿਫਤਾਰ ਦੋਵੇਂ ਅਭੀਨੇਤਰੀਆਂ ਦੇ ਕੋਲ ਲਾਕਡਾਊਨ ਵਿਚ ਕੰਮ ਨਹੀਂ ਸੀ। ਅਜਿਹੇ ਵਿਚ ਇਨ੍ਹਾਂ ਦੇ ਕੋਲ ਪੈਸੀਆਂ ਦਾ ਸੰਕਟ ਪੈਦਾ ਹੋ ਗਿਆ ਅਤੇ ਉਨ੍ਹਾਂ ਨੇ ਇਸ ਪੇਸ਼ੇ ਨੂੰ ਅਪਣਾ ਲਿਆ।

ਪੜੋ ਹੋਰ ਖਬਰਾਂ: ਡੋਮਿਨਿਕਾ ਮੈਜਿਸਟ੍ਰੇਟ ਕੋਰਟ ਤੋਂ ਮੇਹੁਲ ਚੋਕਸੀ ਨੂੰ ਝਟਕਾ, ਖਾਰਿਜ ਹੋਈ ਜ਼ਮਾਨਤ ਪਟੀਸ਼ਨ

ਦੋਵੇਂ ਅਭਿਨੇਤਰੀਆਂ ਮੁੰਬਈ ਵਿਚ ਇੱਕ ਵੱਡੇ ਸੈਕਸ ਰੈਕੇਟ ਏਜੰਟ ਦੇ ਸੰਪਰਕ ਵਿਚ ਸਨ ਪਰ ਇਸ ਕੰਮ ਲਈ ਉਨ੍ਹਾਂ ਨੇ ਠਾਣੇ ਸ਼ਹਿਰ ਨੂੰ ਚੁਣਿਆ ਕਿਉਂਕਿ ਉਨ੍ਹਾਂ ਨੂੰ ਇੱਥੇ ਪੁਲਿਸ ਤੋਂ ਓਨਾ ਡਰ ਨਹੀਂ ਸੀ। ਪਰ ਫਿਰ ਵੀ ਪੁਲਿਸ ਨੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ।

ਪੜੋ ਹੋਰ ਖਬਰਾਂ: ਸੁਨਾਰੀਆ ਜੇਲ ‘ਚ ਬੰਦ ਰਾਮ ਰਹੀਮ ਦੀ ਵਿਗੜੀ ਤਬੀਅਤ, ਲਿਆਂਦਾ ਗਿਆ ਰੋਹਤਕ PGI

ਪੁਲਿਸ ਕਹਿਣਾ ਹੈ ਇਹ ਇੱਕ ਹਾਈ ਪ੍ਰੋਫਾਈਲ ਸੈਕਸ ਰੈਕੇਟ ਹੈ, ਇਸ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਗ੍ਰਿਫਤਾਰ ਕੀਤੇ ਗਏ ਲੋਕਾਂ ਤੋਂ ਪੁੱਛਗਿਛ ਕਰ ਕੇ ਇਸ ਨਾਲ ਜੁੜੇ ਹੋਰ ਲੋਕਾਂ ਤੱਕ ਪੁਲਿਸ ਹੁਣ ਪੁੱਜਣ ਦੀ ਕੋਸ਼ਿਸ਼ ਕਰ ਰਹੀ ਹੈ।

-PTC News

adv-img
adv-img