ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 1984 ਸਿੱਖ ਕਤਲੇਆਮ ਦੇ ਗਵਾਹਾਂ ਅਤੇ ਵਕੀਲਾਂ ਨੂੰ ਕੀਤਾ ਸਨਮਾਨਿਤ

SGPC 1984 Sikh genocide witnesses Lawyers honored
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 1984 ਸਿੱਖ ਕਤਲੇਆਮ ਦੇ ਗਵਾਹਾਂ ਅਤੇ ਵਕੀਲਾਂ ਨੂੰ ਕੀਤਾ ਸਨਮਾਨਿਤ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 1984 ਸਿੱਖ ਕਤਲੇਆਮ ਦੇ ਗਵਾਹਾਂ ਅਤੇ ਵਕੀਲਾਂ ਨੂੰ ਕੀਤਾ ਸਨਮਾਨਿਤ:ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 1984 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜਾਵਾਂ ਦਿਵਾਉਣ ਲਈ ਗਵਾਹੀਆਂ ਦੇਣ ਵਾਲੇ ਗਵਾਹਾਂ ਅਤੇ ਕੇਸ ਲੜਨ ਵਾਲੇ ਵਕੀਲਾਂ ਦਾ ਅੱਜ ਸਨਮਾਨ ਕੀਤਾ ਹੈ।

SGPC 1984 Sikh genocide witnesses Lawyers honored
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 1984 ਸਿੱਖ ਕਤਲੇਆਮ ਦੇ ਗਵਾਹਾਂ ਅਤੇ ਵਕੀਲਾਂ ਨੂੰ ਕੀਤਾ ਸਨਮਾਨਿਤ

ਇਹ ਸਨਮਾਨ ਸ਼੍ਰੋਮਣੀ ਕਮੇਟੀ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਕੀਤਾ ਗਿਆ ਹੈ।ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ,ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ,ਬੀਬੀ ਜਗੀਰ ਕੌਰ ,ਮਨਜਿੰਦਰ ਸਿੰਘ ਸਿਰਸਾ ,1984 ਸਿੱਖ ਕਤਲੇਆਮ ਦੇ ਗਵਾਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੀਬੀ ਜਗਦੀਸ਼ ਕੌਰ, ਨਿਰਪ੍ਰੀਤ ਕੌਰ ,ਜਗਸ਼ੇਰ ਸਿੰਘ, ਕੁਲਦੀਪ ਸਿੰਘ, ਸੰਤੋਖ ਸਿੰਘ, ਸੰਗਤ ਸਿੰਘ ਅਤੇ ਸੁਰਜੀਤ ਸਿੰਘ ਅਤੇ ਵਕੀਲ ਹਾਜ਼ਿਰ ਸਨ।

SGPC 1984 Sikh genocide witnesses Lawyers honored
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 1984 ਸਿੱਖ ਕਤਲੇਆਮ ਦੇ ਗਵਾਹਾਂ ਅਤੇ ਵਕੀਲਾਂ ਨੂੰ ਕੀਤਾ ਸਨਮਾਨਿਤ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 7 ਗਵਾਹਾਂ ਨੂੰ 2-2 ਲੱਖ ਰੁਪਏ ਦਾ ਚੈੱਕ , ਚਾਂਦੀ ਦੀ ਤਸ਼ਤਰੀ ਅਤੇ ਸ੍ਰੀ ਸਾਹਿਬ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ ਹੈ।ਇਸ ਦੇ ਨਾਲ ਹੀ 1984 ਸਿੱਖ ਕਤਲੇਆਮ ਦੇ ਵਕੀਲ ਐੱਚ.ਐਸ.ਫੁਲਕਾ, ਗੁਰਬਖਸ਼ ਸਿੰਘ, ਜਸਵਿੰਦਰ ਸਿੰਘ ਦਾ ਵੀ ਸਨਮਾਨ ਕੀਤਾ ਗਿਆ ਹੈ।

SGPC 1984 Sikh genocide witnesses Lawyers honored
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 1984 ਸਿੱਖ ਕਤਲੇਆਮ ਦੇ ਗਵਾਹਾਂ ਅਤੇ ਵਕੀਲਾਂ ਨੂੰ ਕੀਤਾ ਸਨਮਾਨਿਤ

ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਘੱਟ ਗਿਣਤੀ ਹੋਣ ਦੇ ਬਾਵਜੂਦ ਸਿੱਖ ਕੌਮ ਨੇ ਵਿਸ਼ਵ ਭਰ ‘ਚ ਨਾਮ ਕਮਾਇਆ ਹੈ।ਕਾਂਗਰਸੀ ਹੁਕਮਰਾਨਾਂ ਦੇ ਕਹਿਣ ‘ਤੇ ਦਿੱਲੀ ਸਮੇਤ ਅਨੇਕਾਂ ਸਥਾਨਾਂ ‘ਤੇ ਸਿੱਖਾਂ ਦਾ ਕਤਲੇਆਮ ਕੀਤਾ ਗਿਆ ਹੈ।ਉਨ੍ਹਾਂ ਨੇ ਕਿਹਾ ਕਿ ਰਾਜੀਵ ਗਾਂਧੀ ਦੇ ਪ੍ਰਧਾਨ ਮੰਤਰੀ ਵਜੋਂ ਸੌਂਹ ਚੁੱਕਣ ਤੋਂ ਬਾਅਦ ਕਤਲੇਆਮ ਕੀਤਾ ਗਿਆ ਸੀ।ਉਨ੍ਹਾਂ ਨੇ ਕਿਹਾ ਕਿ ਗਵਾਹਾਂ ਤੇ ਵਕੀਲਾਂ ਨੇ ਸਿੱਖ ਕੌਮ ਦੀ ਲੜਾਈ ਲੜੀ ਹੈ।

SGPC 1984 Sikh genocide witnesses Lawyers honored
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ 1984 ਸਿੱਖ ਕਤਲੇਆਮ ਦੇ ਗਵਾਹਾਂ ਅਤੇ ਵਕੀਲਾਂ ਨੂੰ ਕੀਤਾ ਸਨਮਾਨਿਤ

1984 ਸਿੱਖ ਕਤਲੇਆਮ ਦੀ ਗਵਾਹ ਬੀਬੀ ਜਗਦੀਸ਼ ਕੌਰ ਨੇ ਕਿਹਾ ਕਿ ਅਜੇ ਲੜਾਈ ਖਤਮ ਨਹੀਂ ਹੋਈ।ਉਨ੍ਹਾਂ ਨੇ ਕਿਹਾ ਕਿ ਰਾਜੀਵ ਗਾਂਧੀ ਤੋਂ ਭਾਰਤ ਰਤਨ ਵਾਪਿਸ ਲੈਣ ਲਈ ਵੀ ਲੜਾਈ ਲੜਾਂਗੀ ਅਤੇ ਮਰਤੇ ਦਮ ਤੱਕ ਦੋਸ਼ੀਆਂ ਨੂੰ ਸਜ਼ਾਵਾਂ ਦਵਾਉਣ ਦੀ ਜੰਗ ਜਾਰੀ ਰਹੇਗੀ।
-PTCNews