Thu, May 16, 2024
Whatsapp

ਸ਼੍ਰੋਮਣੀ ਕਮੇਟੀ ਵੱਲੋਂ 21 ਜੂਨ ਨੂੰ ਪਾਕਿਸਤਾਨ ਭੇਜਿਆ ਜਾਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ

Written by  Shanker Badra -- June 19th 2018 05:58 PM
ਸ਼੍ਰੋਮਣੀ ਕਮੇਟੀ ਵੱਲੋਂ 21 ਜੂਨ ਨੂੰ ਪਾਕਿਸਤਾਨ ਭੇਜਿਆ ਜਾਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ

ਸ਼੍ਰੋਮਣੀ ਕਮੇਟੀ ਵੱਲੋਂ 21 ਜੂਨ ਨੂੰ ਪਾਕਿਸਤਾਨ ਭੇਜਿਆ ਜਾਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ

ਸ਼੍ਰੋਮਣੀ ਕਮੇਟੀ ਵੱਲੋਂ 21 ਜੂਨ ਨੂੰ ਪਾਕਿਸਤਾਨ ਭੇਜਿਆ ਜਾਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ੇਰੇ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ 21 ਜੂਨ ਨੂੰ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਿਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਅਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਸ਼ੇਰੇ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ 21 ਜੂਨ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੋਂ ਜਥਾ ਰਵਾਨਾ ਕੀਤਾ ਜਾਵੇਗਾ,ਜਿਸ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਬਲਵਿੰਦਰ ਸਿੰਘ ਜੌੜਾ ਸਿੰਘਾ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਜਥੇ ਲਈ ਸ਼੍ਰੋਮਣੀ ਕਮੇਟੀ ਵੱਲੋਂ ਜਿਨ੍ਹਾਂ ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ੇ ਲੱਗਣ ਲਈ ਭੇਜੇ ਗਏ ਸਨ,ਉਨ੍ਹਾਂ ਨੂੰ ਵੀਜ਼ੇ ਮਿਲ ਗਏ ਹਨ।ਬੇਦੀ ਨੇ ਕਿਹਾ ਕਿ ਪਾਕਿਸਤਾਨ ਜਾਣ ਵਾਲੇ ਸ਼ਰਧਾਲੂ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਤੋਂ ਇਲਾਵਾ ਪਾਕਿਸਤਾਨ ਸਥਿਤ ਹੋਰ ਵੱਖ-ਵੱਖ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰਨਗੇ।ਉਨ੍ਹਾਂ ਦੱਸਿਆ ਕਿ ਇਹ ਜਥਾ 30 ਜੂਨ ਨੂੰ ਵਾਪਸ ਵਤਨ ਪਰਤੇਗਾ।ਉਨ੍ਹਾਂ ਕਿਹਾ ਕਿ ਜਿਨ੍ਹਾਂ ਸ਼ਰਧਾਲੂਆਂ ਨੇ ਇਸ ਜਥੇ ਲਈ ਆਪਣੇ ਪਾਸਪੋਰਟ ਜਮ੍ਹਾਂ ਕਰਵਾਏ ਸਨ ਉਹ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਭਲਕੇ 20 ਜੂਨ ਨੂੰ ਆਪਣੇ ਪਾਸਪੋਰਟ ਪ੍ਰਾਪਤ ਕਰਨ। -PTCNews


Top News view more...

Latest News view more...

LIVE CHANNELS