Advertisment

ਸ਼੍ਰੋਮਣੀ ਕਮੇਟੀ 550ਵੇਂ ਪ੍ਰਕਾਸ਼ ਪੁਰਬ ਮੌਕੇ ਤੰਤੀ ਸਾਜ਼ਾਂ ਦੇ ਮਾਹਿਰ ਰਾਗੀਆਂ ਦਾ ਕਰੇਗੀ ਸਨਮਾਨ

author-image
Jashan A
Updated On
New Update
ਸ਼੍ਰੋਮਣੀ ਕਮੇਟੀ 550ਵੇਂ ਪ੍ਰਕਾਸ਼ ਪੁਰਬ ਮੌਕੇ ਤੰਤੀ ਸਾਜ਼ਾਂ ਦੇ ਮਾਹਿਰ ਰਾਗੀਆਂ ਦਾ ਕਰੇਗੀ ਸਨਮਾਨ
Advertisment
ਸ਼੍ਰੋਮਣੀ ਕਮੇਟੀ 550ਵੇਂ ਪ੍ਰਕਾਸ਼ ਪੁਰਬ ਮੌਕੇ ਤੰਤੀ ਸਾਜ਼ਾਂ ਦੇ ਮਾਹਿਰ ਰਾਗੀਆਂ ਦਾ ਕਰੇਗੀ ਸਨਮਾਨ ਵੱਖ ਵੱਖ ਸਮਾਗਮਾਂ ਦੌਰਾਨ ਰਾਗੀ ਜਥਿਆਂ ਦੀਆਂ ਸੇਵਾਵਾਂ ਹੋਣਗੀਆਂ ਅਹਿਮ ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸਿੱਖ ਪੰਥ ਦੇ ਪ੍ਰਸਿੱਧ ਰਾਗੀ ਜਥਿਆਂ ਦੁਆਰਾ ਕੀਤੇ ਗਏ ਸ਼ਬਦ ਕੀਰਤਨ ਦੀਆਂ ਵੀਡੀਓਜ਼ ਸੰਗਤਾਂ ਤੱਕ ਪਹੁੰਚਾਉਣ ਦਾ ਫੈਸਲਾ ਕੀਤਾ ਹੈ। ਇਸ ਤੋਂ ਇਲਾਵਾ ਤੰਤੀ ਸਾਜ਼ਾਂ ਦੇ ਮਾਹਿਰ ਰਾਗੀਆਂ ਦਾ ਵਿਸ਼ੇਸ਼ ਸਨਮਾਨ ਕਰਨ ਦਾ ਵੀ ਪ੍ਰੋਗਰਾਮ ਬਣਾਇਆ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਜਾਰੀ ਇੱਕ ਬਿਆਨ ਰਾਹੀਂ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਪੰਥ ਦੇ ਰਾਗੀ ਜਥਿਆਂ ਨੂੰ ਵਿਸ਼ੇਸ਼ ਸਨਮਾਨ ਦਿੰਦਿਆਂ ਉਨ੍ਹਾਂ ਦੀਆਂ ਵੱਖ ਵੱਖ ਗੁਰਮਤਿ ਸਮਾਗਮਾਂ ਵਿਚ ਕੀਰਤਨ ਸੇਵਾਵਾਂ ਲਈਆਂ ਜਾਣਗੀਆਂ ਅਤੇ ਫਿਰ ਉਸ ਦੀਆਂ ਵੀਡੀਓਜ਼ ਬਣਵਾ ਕੇ ਸੰਗਤਾਂ ਵਿਚ ਵੰਡੀਆਂ ਜਾਣਗੀਆਂ। ਹੋਰ ਪੜ੍ਹੋ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਅਗਲੇ ਪੜਾਅ ਲਈ ਹੋਈ ਰਵਾਨਾ ਉਨ੍ਹਾਂ ਦੱਸਿਆ ਕਿ ਸ਼ਤਾਬਦੀ ਸਮਾਗਮਾਂ ਦੌਰਾਨ 11 ਨਵੰਬਰ ਨੂੰ ਇੱਕ ਵਿਸ਼ੇਸ਼ ਰਾਗ ਦਰਬਾਰ ਕਰਵਾਇਆ ਜਾ ਰਿਹਾ ਹੈ। ਇਹ ਵਿਸ਼ਵ ਪੱਧਰੀ ਰਾਗ ਦਰਬਾੲਰ ਵਿਲੱਖਣ ਹੋਵੇਗਾ। ਇਸ ਵਿਚ ਦੇਸ਼ ਦੁਨੀਆਂ ਦੇ ਪ੍ਰਸਿੱਧ ਰਾਗੀ ਜਥੇ ਸੰਗਤ ਨੂੰ ਸ਼ਬਦ ਕੀਰਤਨ ਸਰਵਣ ਕਰਵਾਉਣਗੇ। ਉਨ੍ਹਾਂ ਦੱਸਿਆ ਕਿ ਰਾਗ ਦਰਬਾਰ ਸਮੇਂ ਕੀਰਤਨ ਕਰਨ ਵਾਲੇ ਜਥੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪਾਵਨ ਗੁਰਬਾਣੀ ਦਾ ਉਨ੍ਹਾਂ ਦੁਆਰਾ ਗਾਇਨ ਕੀਤੇ ਤੇ ਉਚਾਰੇ ਗਏ 19 ਨਿਰਧਾਰਤ ਰਾਗਾਂ ਦਾ ਹੀ ਗਾਇਨ ਕਰਨਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਇਸ ਰਾਗ ਦਰਬਾਰ ਨੂੰ ਮੁਕੰਮਲ ਰੂਪ ਵਿਚ ਰਿਕਾਰਡ ਕਰਕੇ ਵੀ ਸੰਗਤਾਂ ਤੱਕ ਪਹੁੰਚਾਵੇਗੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਹ ਵੀ ਦੱਸਿਆ ਕਿ ਕੀਰਤਨੀ ਜਥਿਆਂ ਦੀਆਂ ਸੇਵਾਵਾਂ ਹੋਰ ਵੱਖ ਵੱਖ ਸਮਾਗਮਾਂ ਵਿਚ ਵੀ ਅਹਿਮ ਰਹਿਣਗੀਆਂ। ਉਨ੍ਹਾਂ ਜਾਣਕਾਰੀ ਦਿੱਤੀ ਕਿ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਕਿਉਂਕਿ ਪ੍ਰਕਾਸ਼ ਪੁਰਬ ਸਮਾਗਮਾਂ ਦਾ ਕੇਂਦਰੀ ਅਸਥਾਨ ਹੈ। ਇਸ ਲਈ ਉਥੇ ਪਹਿਲੀ ਨਵੰਬਰ ਤੋਂ ਲੈ ਕੇ 13 ਨਵੰਬਰ ਤੱਕ ਸਵੇਰੇ ਸ਼ਾਮ ਦੀਵਾਨ ਸਜਣਗੇ ਜਿਸ ਵਿਚ ਪੰਥ ਪ੍ਰਸਿੱਧ ਕੀਰਤਨੀ ਜਥੇ ਸੰਗਤ ਨੂੰ ਗੁਰਬਾਣੀ ਕੀਤਰਨ ਨਾਲ ਜੋੜਨਗੇ। ਭਾਈ ਲੌਂਗੋਵਾਨ ਨੇ ਇਹ ਵੀ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ 20 ਅਕਤੂਬਰ ਤੋਂ ਲੈ ਕੇ 20 ਨਵੰਬਰ ਤੱਕ ਇੱਕ ਮਹੀਨਾ ਸਾਰੇ ਰਾਗੀ ਜਥੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪਾਵਨ ਬਾਣੀ ਦਾ ਉਨ੍ਹਾਂ ਵੱਲੋਂ ਉਚਾਰੇ ਰਾਗਾਂ ਅਨੁਸਾਰ ਹੀ ਕੀਰਤਨ ਕਰਨਗੇ। -PTC News-
punjabi-news latest-punjabi-news sgpc-news sgpc-news-in-punjabi latest-sgpc-news 550th-parkash-purab 550th-parkash-purab-news latest-550th-parkash-purab-news 550th-parkash-purab-news-in-punjabi
Advertisment

Stay updated with the latest news headlines.

Follow us:
Advertisment