Sat, May 11, 2024
Whatsapp

SGPC ਨੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਲਈ ਗੁਜਰਾਤ ਦੇ ਮੁੱਖ ਮੰਤਰੀ ਵਿਜੇ ਰੁਪਾਨੀ ਨੂੰ ਦਿੱਤਾ ਸੱਦਾ

Written by  Shanker Badra -- June 18th 2019 07:53 PM
SGPC ਨੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਲਈ ਗੁਜਰਾਤ ਦੇ ਮੁੱਖ ਮੰਤਰੀ ਵਿਜੇ ਰੁਪਾਨੀ ਨੂੰ ਦਿੱਤਾ ਸੱਦਾ

SGPC ਨੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਲਈ ਗੁਜਰਾਤ ਦੇ ਮੁੱਖ ਮੰਤਰੀ ਵਿਜੇ ਰੁਪਾਨੀ ਨੂੰ ਦਿੱਤਾ ਸੱਦਾ

SGPC ਨੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਲਈ ਗੁਜਰਾਤ ਦੇ ਮੁੱਖ ਮੰਤਰੀ ਵਿਜੇ ਰੁਪਾਨੀ ਨੂੰ ਦਿੱਤਾ ਸੱਦਾ:ਅੰਮ੍ਰਿਤਸਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਜਰਾਤ ਦੇ ਮੁੱਖ ਮੰਤਰੀ ਵਿਜੇ ਰੁਪਾਨੀ ਨੂੰ ਸੱਦਾ ਦਿੱਤਾ ਗਿਆ ਹੈ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮੁੱਖ ਮੰਤਰੀ ਗੁਜਰਾਤ ਨੂੰ ਨਿੱਜੀ ਤੌਰ ’ਤੇ ਮਿਲ ਕੇ ਸ਼ਤਾਬਦੀ ਸਮਾਗਮਾਂ ’ਚ ਸ਼ਾਮਲ ਹੋਣ ਲਈ ਕਿਹਾ। [caption id="attachment_308348" align="aligncenter" width="300"]SGPC 550th Prakash Purab events Gujarat CM Vijay Rupani Given invitation SGPC ਨੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਲਈ ਗੁਜਰਾਤ ਦੇ ਮੁੱਖ ਮੰਤਰੀ ਵਿਜੇ ਰੁਪਾਨੀ ਨੂੰ ਦਿੱਤਾ ਸੱਦਾ[/caption] ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਵੱਖ -ਵੱਖ ਸੂਬਿਆਂ ਦੇ ਮੁੱਖ ਮੰਤਰੀਆਂ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ 550ਵੇਂ ਪ੍ਰਕਾਸ਼ ਪੁਰਬ ਮੌਕੇ ਸਮਾਗਮਾਂ ਦਾ ਹਿੱਸਾ ਬਣਨ ਲਈ ਸੱਦਿਆ ਜਾ ਰਿਹਾ ਹੈ ਅਤੇ ਇਸੇ ਤਹਿਤ ਹੀ ਗੁਜਰਾਤ ਦੇ ਮੁੱਖ ਮੰਤਰੀ ਵਿਜੇ ਰੁਪਾਨੀ ਨੂੰ ਭਾਈ ਲੌਂਗੋਵਾਲ ਨੇ ਸੱਦਾ ਦਿੱਤਾ ਹੈ। [caption id="attachment_308347" align="aligncenter" width="300"]SGPC 550th Prakash Purab events Gujarat CM Vijay Rupani Given invitation SGPC ਨੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਲਈ ਗੁਜਰਾਤ ਦੇ ਮੁੱਖ ਮੰਤਰੀ ਵਿਜੇ ਰੁਪਾਨੀ ਨੂੰ ਦਿੱਤਾ ਸੱਦਾ[/caption] ਇਸੇ ਦੌਰਾਨ ਭਾਈ ਲੌਂਗੋਵਾਲ ਨੇ ਵਿਜੇ ਰੁਪਾਨੀ ਦਾ ਗੁਜਰਾਤ ’ਚ ਪੈਂਦੇ ਪਹਿਲੇ ਪਹਿਲੇ ਪਾਤਸ਼ਾਹ ਜੀ ਦੇ ਅਸਥਾਨ ਗੁਰਦੁਆਰਾ ਲਖਪਤ ਰਾਏ ਅਤੇ ਬੇਟ ਦਵਾਰਕਾ ’ਚ ਭਾਈ ਮੋਹਕਮ ਸਿੰਘ ਜੀ ਦੇ ਅਸਥਾਨ ਲਈ 10 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰਨ ’ਤੇ ਧੰਨਵਾਦ ਕੀਤਾ।ਭਾਈ ਲੌਂਗੋਵਾਲ ਨੇ ਕਿਹਾ ਕਿ ਗੁਜਰਾਤ ਸਰਕਾਰ ਵੱਲੋਂ ਸਿੱਖ ਅਸਥਾਨਾਂ ਦੇ ਵਿਕਾਸ ਲਈ ਕੀਤੇ ਜਾ ਰਹੇ ਕਾਰਜ ਸ਼ਲਾਘਾਯੋਗ ਹਨ।ਉਨ੍ਹਾਂ ਮੁੱਖ ਮੰਤਰੀ ਪਾਸੋਂ ਸਿੱਖ ਮਿਸ਼ਨ ਗੁਜਰਾਤ ਲਈ ਜਗ੍ਹਾ ਦੀ ਮੰਗ ਵੀ ਕੀਤੀ। [caption id="attachment_308350" align="aligncenter" width="300"]SGPC 550th Prakash Purab events Gujarat CM Vijay Rupani Given invitation SGPC ਨੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਲਈ ਗੁਜਰਾਤ ਦੇ ਮੁੱਖ ਮੰਤਰੀ ਵਿਜੇ ਰੁਪਾਨੀ ਨੂੰ ਦਿੱਤਾ ਸੱਦਾ[/caption] ਇਸ ਮਿਲਣੀ ਮੌਕੇ ਵਿਜੇ ਰੁਪਾਨੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆ ਰਹੇ 550 ਸਾਲਾ ਪ੍ਰਕਾਸ਼ ਪੁਰਬ ਲਈ ਸਿੱਖ ਜਗਤ ਨੂੰ ਵਧਾਈ ਦਿੱਤੀ ਅਤੇ ਪ੍ਰਕਾਸ਼ ਪੁਰਬ ਸਮਾਗਮਾਂ ਸਮੇਂ ਸ਼ਮੂਲੀਅਤ ਲਈ ਹਾਮੀ ਭਰੀ।ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮੁੱਖ ਮੰਤਰੀ ਰੁਪਾਨੀ ਨੂੰ ਸਨਮਾਨਿਤ ਵੀ ਕੀਤਾ। -PTCNews


Top News view more...

Latest News view more...