Sat, Apr 27, 2024
Whatsapp

ਸਿੱਖ ਰੈਫਰੈਂਸ ਲਾਇਬ੍ਰੇਰੀ ਦੇ ਚੁਰਾਏ ਸਾਹਿਤਕ ਖ਼ਜ਼ਾਨੇ ਸਬੰਧੀ ਸ਼੍ਰੋਮਣੀ ਕਮੇਟੀ ਨੇ ਇਕੱਤਰਤਾ ਬੁਲਾਈ

Written by  Jashan A -- June 08th 2019 05:03 PM
ਸਿੱਖ ਰੈਫਰੈਂਸ ਲਾਇਬ੍ਰੇਰੀ ਦੇ ਚੁਰਾਏ ਸਾਹਿਤਕ ਖ਼ਜ਼ਾਨੇ ਸਬੰਧੀ ਸ਼੍ਰੋਮਣੀ ਕਮੇਟੀ ਨੇ ਇਕੱਤਰਤਾ ਬੁਲਾਈ

ਸਿੱਖ ਰੈਫਰੈਂਸ ਲਾਇਬ੍ਰੇਰੀ ਦੇ ਚੁਰਾਏ ਸਾਹਿਤਕ ਖ਼ਜ਼ਾਨੇ ਸਬੰਧੀ ਸ਼੍ਰੋਮਣੀ ਕਮੇਟੀ ਨੇ ਇਕੱਤਰਤਾ ਬੁਲਾਈ

ਸਿੱਖ ਰੈਫਰੈਂਸ ਲਾਇਬ੍ਰੇਰੀ ਦੇ ਚੁਰਾਏ ਸਾਹਿਤਕ ਖ਼ਜ਼ਾਨੇ ਸਬੰਧੀ ਸ਼੍ਰੋਮਣੀ ਕਮੇਟੀ ਨੇ ਇਕੱਤਰਤਾ ਬੁਲਾਈ,ਅੰਮ੍ਰਿਤਸਰ: ਜੂਨ 1984 ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਸਮੇਂ ਸਿੱਖ ਰੈਫਰੈਂਸ ਲਾਇਬ੍ਰੇਰੀ ਵਿੱਚੋਂ ਚੁਰਾਏ ਗਏ ਸਾਹਿਤਕ ਖ਼ਜ਼ਾਨੇ ਦੇ ਵਾਪਿਸ ਹੋਣ ਬਾਰੇ ਇਕ ਅਖ਼ਬਾਰ ਵਿਚ ਖਬਰ ਪ੍ਰਕਾਸ਼ਿਤ ਹੋਣ ਮਗਰੋਂ ਸ਼੍ਰੋਮਣੀ ਕਮੇਟੀ ਨੇ ਇਸ ਮਾਮਲੇ ਨੂੰ ਲੈ ਕੇ ਸਬੰਧਤਾਂ ਦੀ ਇਕੱਤਰਤਾ ਬੁਲਾਈ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿਰਦੇਸ਼ਾਂ ਅਨੁਸਾਰ 13 ਜੂਨ ਨੂੰ ਮੁੱਖ ਦਫ਼ਤਰ ਵਿਖੇ ਇਕੱਤਰਤਾ ਹੋਵੇਗੀ, ਜਿਸ ਵਿਚ ਸਬੰਧਤ ਮੌਜੂਦਾ ਅਤੇ ਸਾਬਕਾ ਅਧਿਕਾਰੀ ਸ਼ਾਮਲ ਹੋਣਗੇ। ਹੋਰ ਪੜ੍ਹੋ:ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੇਵਾਵਾਂ ਨਿਭਾਉਣ ਵਾਲੀਆਂ ਸ਼ਖ਼ਸੀਅਤਾਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ ਉਨ੍ਹਾਂ ਕਿਹਾ ਕਿ ਮਾਮਲੇ ਦੀ ਗੰਭੀਰਤਾ ਨੂੰ ਸਮਝਦਿਆਂ ਤੱਥ ਪੜਚੋਲਣ ਲਈ ਇਹ ਇਕੱਤਰਤਾ ਬੁਲਾਈ ਗਈ ਹੈ। -PTC News


Top News view more...

Latest News view more...