Thu, Apr 25, 2024
Whatsapp

ਸ਼੍ਰੋਮਣੀ ਕਮੇਟੀ ਨੇ ਅੱਗੇ ਪਾਇਆ ਸੱਜਣ ਕੁਮਾਰ ਨੂੰ ਸਜ਼ਾ ਦਿਵਾਉਣ ਵਾਲੇ ਵਕੀਲਾਂ ਅਤੇ ਗਵਾਹਾਂ ਦਾ ਸਨਮਾਨ

Written by  Jashan A -- December 24th 2018 04:15 PM
ਸ਼੍ਰੋਮਣੀ ਕਮੇਟੀ ਨੇ ਅੱਗੇ ਪਾਇਆ ਸੱਜਣ ਕੁਮਾਰ ਨੂੰ ਸਜ਼ਾ ਦਿਵਾਉਣ ਵਾਲੇ ਵਕੀਲਾਂ ਅਤੇ ਗਵਾਹਾਂ ਦਾ ਸਨਮਾਨ

ਸ਼੍ਰੋਮਣੀ ਕਮੇਟੀ ਨੇ ਅੱਗੇ ਪਾਇਆ ਸੱਜਣ ਕੁਮਾਰ ਨੂੰ ਸਜ਼ਾ ਦਿਵਾਉਣ ਵਾਲੇ ਵਕੀਲਾਂ ਅਤੇ ਗਵਾਹਾਂ ਦਾ ਸਨਮਾਨ

ਸ਼੍ਰੋਮਣੀ ਕਮੇਟੀ ਨੇ ਅੱਗੇ ਪਾਇਆ ਸੱਜਣ ਕੁਮਾਰ ਨੂੰ ਸਜ਼ਾ ਦਿਵਾਉਣ ਵਾਲੇ ਵਕੀਲਾਂ ਅਤੇ ਗਵਾਹਾਂ ਦਾ ਸਨਮਾਨ,ਅੰਮ੍ਰਿਤਸਰ: ਨਵੰਬਰ 1984 ਦੇ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਦਿੱਲੀ ਹਾਈਕੋਰਟ ਵੱਲੋਂ ਉਮਰ ਕੈਦ ਦੀ ਸਜ਼ਾ ਦੇ ਫੈਸਲੇ ਮਗਰੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵੱਲੋਂ ਕੇਸ ਦੇ ਮੁੱਖ ਗਵਾਹਾਂ ਅਤੇ ਵਕੀਲਾਂ ਦੇ ਸਨਮਾਨ ਅੱਗੇ ਪਾ ਦਿੱਤਾ ਗਿਆ ਹੈ। ਪਹਿਲਾਂ ਇਹ ਸਨਮਾਨ 26 ਦਸੰਬਰ 2018 ਨੂੰ ਕੀਤਾ ਜਾਣਾ ਸੀ, ਜਦਕਿ ਹੁਣ ਨਵੀਂ ਤਰੀਕ ਬਾਅਦ ਵਿਚ ਤੈਅ ਹੋਵੇਗੀ। [caption id="attachment_231974" align="aligncenter" width="300"]sgpc ਸ਼੍ਰੋਮਣੀ ਕਮੇਟੀ ਨੇ ਅੱਗੇ ਪਾਇਆ ਸੱਜਣ ਕੁਮਾਰ ਨੂੰ ਸਜ਼ਾ ਦਿਵਾਉਣ ਵਾਲੇ ਵਕੀਲਾਂ ਅਤੇ ਗਵਾਹਾਂ ਦਾ ਸਨਮਾਨ[/caption] ਸ਼੍ਰੋਮਣੀ ਕਮੇਟੀ ਦੇ ਬੁਲਾਰੇ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਸਿੱਖ ਨਸਲਕੁਸ਼ੀ ਦੇ ਦੋਸ਼ੀ ਸੱਜਣ ਕੁਮਾਰ ਦਾ ਕੇਸ ਲੜਨ ਵਾਲੇ ਵਕੀਲਾਂ ਦੇ ਨਾਲ-ਨਾਲ ਪੀੜਤਾਂ ਅਤੇ ਗਵਾਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ ਦੇਣ ਦਾ ਪ੍ਰੋਗਰਾਮ ਹੁਣ 26 ਦਸੰਬਰ ਦੀ ਬਜਾਏ ਬਾਅਦ ਵਿਚ ਤੈਅ ਕੀਤਾ ਜਾਵੇਗਾ। ਹੋਰ ਪੜ੍ਹੋ:ਸਿੱਖ ਇਤਿਹਾਸ ਨਾਲ ਛੇੜਛਾੜ ਖਿਲਾਫ਼ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਲਗਾਇਆ ਧਰਨਾ ਅਰਦਾਸ ਉਪਰੰਤ ਸਮਾਪਤ ਉਨ੍ਹਾਂ ਦੱਸਿਆ ਕਿ ਇਹ ਸਨਮਾਨ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਾਜ਼ਾਦਿਆਂ ਸਮੇਤ ਹੋਰ ਗੁਰਸਿੱਖਾਂ ਦੀਆਂ ਸ਼ਹਾਦਤਾਂ ਦੇ ਦਿਹਾੜਿਆਂ ਦੇ ਮੱਦੇਨਜ਼ਰ ਅੱਗੇ ਪਾਇਆ ਗਿਆ ਹੈ। [caption id="attachment_231975" align="aligncenter" width="300"]sgpc ਸ਼੍ਰੋਮਣੀ ਕਮੇਟੀ ਨੇ ਅੱਗੇ ਪਾਇਆ ਸੱਜਣ ਕੁਮਾਰ ਨੂੰ ਸਜ਼ਾ ਦਿਵਾਉਣ ਵਾਲੇ ਵਕੀਲਾਂ ਅਤੇ ਗਵਾਹਾਂ ਦਾ ਸਨਮਾਨ[/caption] ਬੇਦੀ ਅਨੁਸਾਰ ਨਵੀਂ ਤਰੀਕ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਤੋਂ ਬਾਅਦ ਵਿਚ ਨੀਯਤ ਕੀਤੀ ਜਾਵੇਗੀ। -PTC News


Top News view more...

Latest News view more...