New Update
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਦੀ ਅਗਵਾਈ ਹੇਠ ਚੱਲ ਰਹੇ ਤ੍ਰੈਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ, ਸ੍ਰੀ ਅੰਮ੍ਰਿਤਸਰ ਦੇ ਵਿਦਿਆਰਥੀਆਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਨਵੀਂ ਬੱਸ ਦਿੱਤੀ ਗਈ। ਇਸ ਮੌਕੇ ਬੱਸ ਦੀਆਂ ਚਾਬੀਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕਾਲਜ ਦੇ ਪ੍ਰਿੰਸੀਪਲ ਡਾ. ਗਗਨਦੀਪ ਸਿੰਘ ਨੂੰ ਸੌਂਪੀਆਂ। ਇਸ ਮੌਕੇ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵਿਦਿਆ ਦਾ ਮਿਆਰ ਉਚਾ ਚੁੱਕਣ ਵਿਚ ਸਫਲ ਹੈ ਜਿਸ ਕਰਕੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਨੇਕਾਂ ਸਕੂਲ/ਕਾਲਜ ਵਿਦਿਅਕ ਅਦਾਰਿਆਂ ਵਿਚ ਬਾਕੀ ਕਾਲਜਾਂ ਦੇ ਮੁਕਾਬਲੇ ਬਹੁਤ ਘੱਟ ਫੀਸਾਂ 'ਤੇ ਸ਼੍ਰੋਮਣੀ ਕਮੇਟੀ ਵੱਲੋਂ ਬੱਚੇ-ਬੱਚੀਆਂ ਨੂੰ ਚੰਗੀ ਵਿਦਿਆ ਪ੍ਰਦਾਨ ਕੀਤੀ ਜਾ ਰਹੀ ਹੈ।