ਪਾਵਨ ਸਰੂਪਾਂ ਦੇ ਮਾਮਲੇ ‘ਚ ਅੰਤਰਿਮ ਕਮੇਟੀ ਵੱਲੋਂ ਤੀਜੇ ਦਿਨ ਵੀ ਵਿਰਾਸਤੀ ਮਾਰਗ ‘ਤੇ ਝਾੜੂ ਲਗਾਉਣ ਦੀ ਸੇਵਾ

ਪਾਵਨ ਸਰੂਪਾਂ ਦੇ ਮਾਮਲੇ 'ਚ ਅੰਤਰਿਮ ਕਮੇਟੀ ਵੱਲੋਂ ਤੀਜੇ ਦਿਨ ਵੀ ਵਿਰਾਸਤੀ ਮਾਰਗ 'ਤੇ ਝਾੜੂ ਲਗਾਉਣ ਦੀ ਸੇਵਾ

ਪਾਵਨ ਸਰੂਪਾਂ ਦੇ ਮਾਮਲੇ ‘ਚ ਅੰਤਰਿਮ ਕਮੇਟੀ ਵੱਲੋਂ ਤੀਜੇ ਦਿਨ ਵੀ ਵਿਰਾਸਤੀ ਮਾਰਗ ‘ਤੇ ਝਾੜੂ ਲਗਾਉਣ ਦੀ ਸੇਵਾ:ਅੰਮ੍ਰਿਤਸਰ : ਸਾਲ 2016 ‘ਚ ਅਗਨ ਭੇਟ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਮਾਮਲੇ ‘ਚ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਅਤੇ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਵੱਲੋਂ ਪਸ਼ਚਾਤਾਪ ਵਜੋਂ ਅੱਜ ਤੀਜੇ ਦਿਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਅਤੇ ਹੋਰ ਅਹੁਦੇਦਾਰਾਂ ਵੱਲੋਂ ਸਾਰਾਗੜ੍ਹੀ ਸਰਾਂ ਤੋ ਘੰਟਾ ਘਰ ਤਕ ਝਾੜੂ ਦੀ ਸੇਵਾ ਕੀਤੀ ਗਈ ਹੈ।

ਪਾਵਨ ਸਰੂਪਾਂ ਦੇ ਮਾਮਲੇ ‘ਚ ਅੰਤਰਿਮ ਕਮੇਟੀ ਵੱਲੋਂ ਤੀਜੇ ਦਿਨ ਵੀ ਵਿਰਾਸਤੀ ਮਾਰਗ ‘ਤੇ ਝਾੜੂ ਲਗਾਉਣ ਦੀ ਸੇਵਾ

ਇਸ ਤੋਂ ਪਹਿਲਾਂ ਅੱਜ ਸਵੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਮਾਮਲੇ ‘ਚ ਸ਼੍ਰੋਮਣੀ ਕਮੇਟੀ ਦੀ ਮੌਜੂਦਾ ਅੰਤਰਿਮ ਕਮੇਟੀ ਵੱਲੋਂ ਪਸ਼ਚਾਤਾਪ ਵਜੋਂ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਅਖੰਡ ਪਾਠ ਸਾਹਿਬ ਦੇ ਪਾਠ ਜੋ ਬੀਤੇ ਦਿਨੀਂ ਅਰੰਭੇ ਗਏ ਸਨ ,ਉਨ੍ਹਾਂ ਦੇ ਅੱਜ ਭੋਗ ਪਾਏ ਜਾ ਰਹੇ ਹਨ। ਇਸ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕੀਰਤਨੀ ਜਥਿਆਂ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕੀਤਾ ਹੈ।

ਪਾਵਨ ਸਰੂਪਾਂ ਦੇ ਮਾਮਲੇ ‘ਚ ਅੰਤਰਿਮ ਕਮੇਟੀ ਵੱਲੋਂ ਤੀਜੇ ਦਿਨ ਵੀ ਵਿਰਾਸਤੀ ਮਾਰਗ ‘ਤੇ ਝਾੜੂ ਲਗਾਉਣ ਦੀ ਸੇਵਾ

ਦੱਸ ਦੇਈਏ ਕਿ ਸ਼੍ਰੋਮਣੀ ਕਮੇਟੀ ਦੇ ਪਬਲਿਕੇਸ਼ਨ ਵਿਭਾਗ ਵਿਖੇ ਸਾਲ 2016 ‘ਚ ਅਗਨ ਭੇਟ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਮਾਮਲੇ ‘ਚ ਪਸ਼ਚਾਤਾਪ ਨਾ ਕਰਨ ਕਰਕੇ ਪੰਜ ਸਿੰਘ ਸਾਹਿਬਾਨ ਵਲੋਂ ਮੌਜੂਦਾ ਅੰਤਰਿਮ ਕਮੇਟੀ ਨੂੰ ਧਾਰਮਿਕ ਸਜ਼ਾ ਲਾਈ ਗਈ ਸੀ। ਪੰਜ ਸਿੰਘ ਸਾਹਿਬਾਨਾਂ ਵੱਲੋਂ ਲਾਈ ਗਈ ਧਾਰਮਿਕ ਸਜ਼ਾ ਅੰਤਰਿਮ ਕਮੇਟੀ ਦੇ ਮੈਂਬਰਾਂ ਨੇ ਬੁੱਧਵਾਰ ਤੋਂ ਸ਼ੁਰੂ ਕੀਤੀ ਸੀ।

ਪਾਵਨ ਸਰੂਪਾਂ ਦੇ ਮਾਮਲੇ ‘ਚ ਅੰਤਰਿਮ ਕਮੇਟੀ ਵੱਲੋਂ ਤੀਜੇ ਦਿਨ ਵੀ ਵਿਰਾਸਤੀ ਮਾਰਗ ‘ਤੇ ਝਾੜੂ ਲਗਾਉਣ ਦੀ ਸੇਵਾ

ਦੱਸਣਯੋਗ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਸਵੈ ਇੱਛਾ ਨਾਲ ਸ਼੍ਰੋਮਣੀ ਕਮੇਟੀ ਦੀ ਮੌਜੂਦਾ ਅੰਤਰਿਮ ਕਮੇਟੀ ਨੇ ਬੀਤੀ 18 ਸਤੰਬਰ ਨੂੰ ਨੈਤਿਕਤਾ ਦੇ ਆਧਾਰ ‘ਤੇ ਖਿਮਾ ਯਾਚਣਾ ਕੀਤੀ ਸੀ। ਇਸ ਮੌਕੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਕਰਵਾਉਣ ਦਾ ਆਦੇਸ਼ ਦਿੱਤਾ ਗਿਆ ਸੀ ਤੇ ਪੰਜ ਸਿੰਘ ਸਾਹਿਬਾਨ ਵਲੋਂ ਮੌਜੂਦਾ ਅੰਤਰਿਮ ਕਮੇਟੀ ਨੂੰ ਧਾਰਮਿਕ ਸਜ਼ਾ ਲਾਈ ਗਈ ਸੀ।
-PTCNews