Advertisment

ਸ਼੍ਰੋਮਣੀ ਕਮੇਟੀ ਕਿਸਾਨ ਸੰਘਰਸ਼ ਵਿਚ ਲੰਗਰ ਅਤੇ ਹੋਰ ਸੇਵਾਵਾਂ ਲਈ ਵਚਨਬਧ : ਭਾਈ ਗੋਬਿੰਦ ਸਿੰਘ ਲੌਂਗੋਵਾਲ

author-image
Shanker Badra
New Update
ਸ਼੍ਰੋਮਣੀ ਕਮੇਟੀ ਕਿਸਾਨ ਸੰਘਰਸ਼ ਵਿਚ ਲੰਗਰ ਅਤੇ ਹੋਰ ਸੇਵਾਵਾਂ ਲਈ ਵਚਨਬਧ : ਭਾਈ ਗੋਬਿੰਦ ਸਿੰਘ ਲੌਂਗੋਵਾਲ
Advertisment
ਸ਼੍ਰੋਮਣੀ ਕਮੇਟੀ ਕਿਸਾਨ ਸੰਘਰਸ਼ ਵਿਚ ਲੰਗਰ ਅਤੇ ਹੋਰ ਸੇਵਾਵਾਂ ਲਈ ਵਚਨਬਧ : ਭਾਈ ਗੋਬਿੰਦ ਸਿੰਘ ਲੌਂਗੋਵਾਲ:ਅੰਮ੍ਰਿਤਸਰ : ਭਾਰਤ ਸਰਕਾਰ ਵੱਲੋਂ ਬਣਾਏ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਕਿਸਾਨਾਂ ਦੀ ਹਮਾਇਤ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੀ ਵਚਨਬੱਧਤਾ ਦੁਹਰਾਈ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸੰਘਰਸ਼ ਕਰ ਰਹੇ ਕਿਸਾਨਾਂ ਲਈ ਲੰਗਰ ਦੇ ਨਾਲ-ਨਾਲ ਮੁੱਢਲੀਆਂ ਮੈਡੀਕਲ ਸੇਵਾਵਾਂ ਮੁਹੱਈਆ ਕਰਨ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਵੀ ਸ਼੍ਰੋਮਣੀ ਕਮੇਟੀ ਨੇ ਜਿਥੇ ਗੁਰੂ ਘਰਾਂ ਤੋਂ ਕਿਸਾਨ ਧਰਨਿਆਂ ਦੌਰਾਨ ਲੰਗਰ ਦਾ ਪ੍ਰਬੰਧ ਕੀਤਾ ਸੀ, ਉਥੇ ਹੀ ਲੰਘੇ ਬਜਟ ਇਜਲਾਸ ਦੌਰਾਨ ਕਿਸਾਨੀ ਕਾਨੂੰਨਾਂ ਨੂੰ ਖੇਤੀ ਤਬਾਹ ਕਰਨ ਵਾਲੇ ਕਰਾਰ ਦਿੰਦਿਆਂ ਮਤਾ ਪਾਸ ਕਰਕੇ ਕੇਂਦਰ ਸਰਕਾਰ ਨੂੰ ਭੇਜਿਆ ਸੀ।
Advertisment
SGPC announces provision of langar and basic medical services to farmers ਸ਼੍ਰੋਮਣੀ ਕਮੇਟੀ ਕਿਸਾਨ ਸੰਘਰਸ਼ ਵਿਚ ਲੰਗਰ ਅਤੇ ਹੋਰ ਸੇਵਾਵਾਂ ਲਈ ਵਚਨਬਧ : ਭਾਈ ਗੋਬਿੰਦ ਸਿੰਘ ਲੌਂਗੋਵਾਲ ਇਸੇ ਦੀ ਲਗਾਤਾਰਤਾ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਇਥੇ ਜਾਰੀ ਇਕ ਬਿਆਨ ਵਿਚ ਕਿਹਾ ਕਿ ਆਪਣੀ ਹੋਂਦ ਦੀ ਲੜਾਈ ਲੜ ਰਹੇ ਕਿਸਾਨਾਂ ਨਾਲ ਸਿੱਖ ਸੰਸਥਾ ਚੱਟਾਨ ਵਾਂਗ ਖੜ੍ਹੀ ਹੈ ਅਤੇ ਸੰਘਰਸ਼ ਦੌਰਾਨ ਕਿਸਾਨਾਂ ਦੀਆਂ ਲੋੜਾਂ ਅਨੁਸਾਰ ਪ੍ਰਬੰਧ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਦਿੱਲੀ ਜਾ ਰਹੇ ਕਿਸਾਨਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਲੰਗਰ ਦੇ ਨਾਲ-ਨਾਲ ਮੈਡੀਕਲ ਟੀਮਾਂ ਵੀ ਸੇਵਾ ਦੇਣਗੀਆਂ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਧਰਨਿਆਂ ਸਮੇਂ ਨੇੜਲੇ ਗੁਰਦੁਆਰਿਆਂ ਤੋਂ ਲੰਗਰ ਜਾਰੀ ਰਹੇਗਾ ਅਤੇ ਦਿੱਲੀ ਜਾ ਰਹੇ ਕਿਸਾਨਾਂ ਲਈ ਵੀ ਰਸਤਿਆਂ ਵਿਚ ਪ੍ਰਬੰਧ ਕੀਤੇ ਜਾਣਗੇ। SGPC announces provision of langar and basic medical services to farmers ਸ਼੍ਰੋਮਣੀ ਕਮੇਟੀ ਕਿਸਾਨ ਸੰਘਰਸ਼ ਵਿਚ ਲੰਗਰ ਅਤੇ ਹੋਰ ਸੇਵਾਵਾਂ ਲਈ ਵਚਨਬਧ : ਭਾਈ ਗੋਬਿੰਦ ਸਿੰਘ ਲੌਂਗੋਵਾਲ ਇਸ ਸਬੰਧ ਵਿਚ ਗੁਰਦੁਆਰਿਆਂ ਦੇ ਮੈਨੇਜਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਮੈਡੀਕਲ ਸੇਵਾਵਾਂ ਲਈ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਵੱਲ੍ਹਾ ਦੀਆਂ ਟੀਮਾਂ ਸੇਵਾਵਾਂ ਨਿਭਾਉਣਗੀਆਂ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਮੈਡੀਕਲ ਕਾਲਜ ਤੇ ਹਸਪਤਾਲ ਵੱਲੋਂ ਤਿੰਨ ਵੈਨਾਂ ਦਾ ਪ੍ਰਬੰਧ ਕੀਤਾ ਗਿਆ ਹੈ। ਇਨ੍ਹਾਂ ਵਿਚ ਮੁੱਢਲੀਆਂ ਸਿਹਤ ਸਹੂਲਤਾਂ ਹੋਣਗੀਆਂ, ਜੋ ਖਨੌਰੀ, ਡੱਬਵਾਲੀ ਤੇ ਸ਼ੰਭੂ ਵਿਖੇ ਸੇਵਾ ਦੇਣਗੀਆਂ। ਉਨ੍ਹਾਂ ਦੱਸਿਆ ਕਿ ਲੰਗਰ ਦਾ ਪ੍ਰਬੰਧ ਵੱਖ-ਵੱਖ ਇਲਾਕਿਆਂ ਵਿਚ ਸਥਿਤ ਗੁਰਦੁਆਰਿਆਂ ਨਜ਼ਦੀਕ ਕਰਨ ਦੇ ਨਾਲ-ਨਾਲ ਮੁੱਖ ਮਾਰਗਾਂ ’ਤੇ ਕਰਨ ਲਈ ਨਿਰਦੇਸ਼ ਦਿੱਤੇ ਗਏ ਹਨ। SGPC announces provision of langar and basic medical services to farmers ਸ਼੍ਰੋਮਣੀ ਕਮੇਟੀ ਕਿਸਾਨ ਸੰਘਰਸ਼ ਵਿਚ ਲੰਗਰ ਅਤੇ ਹੋਰ ਸੇਵਾਵਾਂ ਲਈ ਵਚਨਬਧ : ਭਾਈ ਗੋਬਿੰਦ ਸਿੰਘ ਲੌਂਗੋਵਾਲ ਭਾਈ ਲੌਂਗੋਵਾਲ ਨੇ ਕਿਹਾ ਕਿ ਦੇਸ਼ ਦੀ ਸਰਕਾਰ ਵੱਲੋਂ ਕਿਸਾਨੀ ਨੂੰ ਦਬਾਉਣ ਲਈ ਕੀਤੀ ਜਾ ਰਹੀ ਅੜੀ ਦੇਸ਼ ਦੇ ਹਿੱਤ ਵਿਚ ਨਹੀਂ ਹੈ। ਸਰਕਾਰ ਨੂੰ ਆਪਣਾ ਫੈਸਲਾ ਵਾਪਸ ਲੈਣਾ ਚਾਹੀਦਾ ਹੈ, ਕਿਉਂਕਿ ਕਿਸਾਨੀ ਨਾਲ ਦੇਸ਼ ਦਾ ਅਰਥਚਾਰਾ ਨੇੜਿਉਂ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਅੰਨਦਾਤੇ ਕਿਸਾਨਾਂ ਦੀ ਮੰਗਾਂ ’ਤੇ ਕੇਂਦਰ ਸਰਕਾਰ ਵੱਲੋਂ ਗੌਰ ਨਾ ਕਰਨਾ ਦੁੱਖਦਾਈ ਹੈ। ਜੇਕਰ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਨੂੰ ਸੰਜੀਦਗੀ ਨਾਲ ਨਾ ਲਿਆ ਤਾਂ ਭਵਿੱਖ ਵਿਚ ਇਸ ਦਾ ਦੇਸ਼ ’ਤੇ ਡੂੰਘਾ ਅਸਰ ਪਵੇਗਾ। -PTCNews-
sgpc-langar-to-farmers-langar medical-services-to-farmers sgpc-help-on-punajab-farmers
Advertisment

Stay updated with the latest news headlines.

Follow us:
Advertisment