Advertisment

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ SGPC ਨੇ ਮੰਗੇ ਪਾਸਪੋਰਟ

author-image
Shanker Badra
New Update
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ SGPC ਨੇ ਮੰਗੇ ਪਾਸਪੋਰਟ
Advertisment
ਅੰਮ੍ਰਿਤਸਰ : ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਨਵੰਬਰ 2021 ਵਿਚ ਭੇਜਿਆ ਜਾਵੇਗਾ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਵੀਜ਼ਾ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਸ਼ਰਧਾਲੂ ਆਪਣੇ ਪਾਸਪੋਰਟ 15 ਅਗਸਤ 2021 ਤੱਕ ਜਮ੍ਹਾ ਕਰਵਾ ਸਕਣਗੇ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਥਾ ਪਾਕਿਸਤਾਨ ਭੇਜਿਆ ਜਾਵੇਗਾ, ਜਿਸ ਲਈ ਸ਼ਰਧਾਲੂ ਆਪਣੇ ਪਾਸਪੋਰਟ ਭੇਜ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜਿਹੜੇ ਸ਼ਰਧਾਲੂ ਇਸ ਇਤਿਹਾਸਕ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਪ੍ਰਕਾਸ਼ ਅਸਥਾਨ ਸ੍ਰੀ ਨਨਕਾਣਾ ਸਾਹਿਬ ਸਮੇਤ ਹੋਰ ਗੁਰਧਾਮਾਂ ਦੇ ਦਰਸ਼ਨ ਕਰਨਾ ਚਾਹੁੰਦੇ ਹਨ ਉਹ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦੇ ਹਲਕਾ ਮੈਂਬਰਾਂ ਦੀ ਸ਼ਿਫਾਰਸ ਸਹਿਤ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਯਾਤਰਾ ਵਿਭਾਗ ਵਿਚ ਭੇਜਣ। ਉਨ੍ਹਾਂ ਜਾਣਕਾਰੀ ਦਿੱਤੀ ਕਿ ਸ਼ਰਧਾਲੂਆਂ ਲਈ ਪਾਸਪੋਰਟ ਦੇ ਨਾਲ ਪਛਾਣ ਦੇ ਸਬੂਤ ਵਜੋਂ ਅਧਾਰ ਕਾਰਡ, ਵੋਟਰ ਕਾਰਡ ਜਾਂ ਰਾਸ਼ਨ ਕਾਰਡ ਦੀ ਫੋਟੋ ਕਾਪੀ ਲਗਾਉਣੀ ਜ਼ਰੂਰੀ ਹੈ। ਮੁੱਖ ਸਕੱਤਰ ਨੇ ਸੰਗਤ ਨੂੰ ਅਪੀਲ ਕੀਤੀ ਕਿ ਉਹ ਸਮੇਂ ਸਿਰ ਆਪਣੇ ਪਾਸਪੋਰਟ ਅਤੇ ਦਸਤਾਵੇਜ਼ ਸ਼੍ਰੋਮਣੀ ਕਮੇਟੀ ਨੂੰ ਦੇਣ ਤਾਂ ਜੋ ਵੀਜ਼ਾ ਪ੍ਰਕਿਰਿਆ ਪੂਰੀ ਕਰਨ ਲਈ ਅਗਲੀ ਕਾਰਵਾਈ ਕੀਤੀ ਜਾ ਸਕੇ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਨੇ ਕਿਹਾ ਕਿ ਇਸ ਵਾਰ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦੇ ਨਿਰਦੇਸ਼ਾਂ ਨਾਲ ਹਰਿਆਣਾ ਦੇ ਸ਼ਰਧਾਲੂਆਂ ਲਈ ਵੀ ਸ਼੍ਰੋਮਣੀ ਕਮੇਟੀ ਵੱਲੋਂ ਵੀਜ਼ਾ ਲਗਵਾਉਣ ਲਈ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਹਰਿਆਣਾ ਸੂਬੇ ਕੋਟੇ ਤਹਿਤ ਸ਼ਰਧਾਲੂ ਸ਼੍ਰੋਮਣੀ ਕਮੇਟੀ ਦੇ ਉੱਪ ਦਫ਼ਤਰ ਕੁਰੂਕਸ਼ੇਤਰ ਹਰਿਆਣਾ ਵਿਖੇ ਆਪਣੇ ਪਾਸਪੋਰਟ ਭੇਜ ਸਕਦੇ ਹਨ। -PTCNews-
sgpc pakistan parkash-purab sri-guru-nanak-dev-ji pilgrims passports
Advertisment

Stay updated with the latest news headlines.

Follow us:
Advertisment