Fri, Apr 19, 2024
Whatsapp

ਸ਼੍ਰੋਮਣੀ ਕਮੇਟੀ ਦੇ ਸੇਵਾ-ਮੁਕਤ ਹੋ ਚੁੱਕੇ ਅਧਿਕਾਰੀ ਤੇ ਕਰਮਚਾਰੀ ਭਲਾਈ ਫੰਡ ਸਕੀਮ ਤਹਿਤ ਸਨਮਾਨਿਤ

Written by  Jashan A -- June 19th 2019 05:20 PM
ਸ਼੍ਰੋਮਣੀ ਕਮੇਟੀ ਦੇ ਸੇਵਾ-ਮੁਕਤ ਹੋ ਚੁੱਕੇ ਅਧਿਕਾਰੀ ਤੇ ਕਰਮਚਾਰੀ ਭਲਾਈ ਫੰਡ ਸਕੀਮ ਤਹਿਤ ਸਨਮਾਨਿਤ

ਸ਼੍ਰੋਮਣੀ ਕਮੇਟੀ ਦੇ ਸੇਵਾ-ਮੁਕਤ ਹੋ ਚੁੱਕੇ ਅਧਿਕਾਰੀ ਤੇ ਕਰਮਚਾਰੀ ਭਲਾਈ ਫੰਡ ਸਕੀਮ ਤਹਿਤ ਸਨਮਾਨਿਤ

ਸ਼੍ਰੋਮਣੀ ਕਮੇਟੀ ਦੇ ਸੇਵਾ-ਮੁਕਤ ਹੋ ਚੁੱਕੇ ਅਧਿਕਾਰੀ ਤੇ ਕਰਮਚਾਰੀ ਭਲਾਈ ਫੰਡ ਸਕੀਮ ਤਹਿਤ ਸਨਮਾਨਿਤ,ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੀਤੇ ਸਮੇਂ ’ਚ ਸੇਵਾਮੁਕਤ ਹੋ ਚੁੱਕੇ ਮੁਲਾਜ਼ਮਾਂ ਨੂੰ ਮੁਲਾਜ਼ਮ ਭਲਾਈ ਫੰਡ ਸਕੀਮ ਤਹਿਤ ਸਨਮਾਨਿਤ ਕੀਤਾ ਗਿਆ। ਇਨ੍ਹਾਂ ਸਾਬਕਾ ਮੁਲਾਜ਼ਮਾਂ ਵਿਚ ਸਕੱਤਰ ਕੇਵਲ ਸਿੰਘ ਗਿੱਲ, ਇੰਚਾਰਜ ਸਤਨਾਮ ਸਿੰਘ ਜੋਧਪੁਰੀ, ਵਧੀਕ ਮੈਨੇਜਰ ਲਖਵਿੰਦਰ ਸਿੰਘ ਬੱਦੋਵਾਲ, ਮੈਨੇਜਰ ਅਰਜਨ ਸਿੰਘ, ਸੁਪਰਵਾਈਜ਼ਰ ਦਿਲਬਾਗ ਸਿੰਘ ਧੌਲ, ਸਹਾਇਕ ਸੁਪਰਵਾਈਜ਼ਰ ਜਸਵਿੰਦਰ ਸਿੰਘ ਤੇ ਸੁਖਦੇਵ ਸਿੰਘ, ਹੈਲਪਰ ਬੀਬੀ ਮਨਜੀਤ ਕੌਰ, ਗੁਰਦਿਆਲ ਸਿੰਘ, ਸਰਧਾ ਸਿੰਘ ਤੇ ਜਸਵੰਤ ਸਿੰਘ ਬਾਦਲ ਸੇਵਾਦਾਰ ਤੇ ਸਫ਼ਾਈ ਸੇਵਾਦਾਰ ਸ੍ਰੀ ਰਤਨ ਚੰਦ ਸ਼ਾਮਲ ਸਨ। ਸਥਾਨਕ ਭਾਈ ਗੁਰਦਾਸ ਹਾਲ ਵਿਖੇ ਕੀਤੇ ਗਏ ਸਮਾਗਮ ਦੌਰਾਨ ਇਨ੍ਹਾਂ ਮੁਲਾਜ਼ਮਾਂ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਹਿੰਦਰ ਸਿੰਘ ਆਹਲੀ, ਮਨਜੀਤ ਸਿੰਘ ਬਾਠ, ਅਵਤਾਰ ਸਿੰਘ ਸੈਂਪਲਾ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਜੌੜਾਸਿੰਘਾ ਤੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ ਸਮੇਤ ਹੋਰ ਅਧਿਕਾਰੀਆਂ ਨੇ ਸਿਰੋਪਾਓ, ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ, ਲੋਈ ਤੇ ਮੁਲਾਜ਼ਮ ਭਲਾਈ ਸਕੀਮ ਤਹਿਤ 31-31 ਹਜ਼ਾਰ ਰੁਪਏ ਦੇ ਕੇ ਸਨਮਾਨਿਤ ਕੀਤਾ। ਹੋਰ ਪੜ੍ਹੋ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਨੇ ਪੰਥਕ ਜਥੇਬੰਦੀਆਂ ਨਾਲ ਕੀਤਾ ਵਿਚਾਰ-ਵਟਾਂਦਰਾ ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਸੰਬੋਧਨ ਹੁੰਦਿਆਂ ਕਿਹਾ ਕਿ ਸਾਰੇ ਹੀ ਅਧਿਕਾਰੀ ਤੇ ਕਰਮਚਾਰੀ ਦਰਜਾ-ਬ-ਦਰਜਾ ਚੰਗੀਆਂ ਸੇਵਾਵਾਂ ਨਿਭਾਉਂਦੇ ਰਹੇ ਹਨ ਅਤੇ ਇਨ੍ਹਾਂ ਦੇ ਤਜ਼ਰਬੇ ਤੋਂ ਨਵੇਂ ਮੁਲਾਜ਼ਮਾਂ ਨੂੰ ਸੇਧ ਲੈਣੀ ਚਾਹੀਦੀ ਹੈ। ਉਨ੍ਹਾਂ ਸੇਵਾਮੁਕਤ ਮੁਲਾਜ਼ਮਾਂ ਦੇ ਚੰਗੇ ਭਵਿੱਖ ਦੀ ਕਾਮਨਾ ਵੀ ਕੀਤੀ। ਇਸ ਮੌਕੇ ਸਕੱਤਰ ਅਵਤਾਰ ਸਿੰਘ ਸੈਂਪਲਾ, ਮਨਜੀਤ ਸਿੰਘ ਬਾਠ, ਬਲਵਿੰਦਰ ਸਿੰਘ ਜੌੜਾਸਿੰਘਾ ਤੇ ਸਾਬਕਾ ਸਕੱਤਰ ਕੇਵਲ ਸਿੰਘ ਗਿੱਲ ਨੇ ਵੀ ਸੰਬੋਧਨ ਕੀਤਾ। ਸਟੇਜ ਦੀ ਸੇਵਾ ਮੁਖਤਾਰ ਸਿੰਘ ਕੁਹਾੜਕਾ ਖਜ਼ਾਨਚੀ ਨੇ ਨਿਭਾਈ। ਇਸ ਮੌਕੇ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਪਰਮਜੀਤ ਸਿੰਘ ਸਰੋਆ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਬਲਵਿੰਦਰ ਸਿੰਘ ਕਾਹਲਵਾਂ, ਸਕੱਤਰ ਸਿੰਘ, ਗੁਰਬਚਨ ਸਿੰਘ ਲੇਹਲ, ਸੁਲੱਖਣ ਸਿੰਘ ਭੰਗਾਲੀ, ਕਰਮਬੀਰ ਸਿੰਘ ਕਿਆਮਪੁਰ, ਇੰਚਾਰਜ ਨਿਰਵੈਲ ਸਿੰਘ, ਗੁਰਚਰਨ ਸਿੰਘ ਕੁਹਾਲਾ, ਗੁਰਿੰਦਰ ਸਿੰਘ ਠਰੂ ਇੰਚਾਰਜ, ਬਲਵਿੰਦਰ ਸਿੰਘ ਖੈਰਾਬਾਦ, ਅਕਾਊਂਟੈਂਟ ਸ. ਪਰਉਪਕਾਰ ਸਿੰਘ ਤੋਂ ਇਲਾਵਾ ਸੇਵਾ-ਮੁਕਤ ਅਧਿਕਾਰੀਆਂ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ। -PTC News


Top News view more...

Latest News view more...