ਘੱਲੂਘਾਰਾ ਦਿਵਸ ਮੌਕੇ SGPC ਵੱਲੋਂ ਮੀਡਿਆ ਕਵਰੇਜ ‘ਤੇ ਲਾਈ ਗਈ ਪਾਬੰਦੀ, ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖ ਕੇ ਦਿੱਤੀ ਜਾਣਕਾਰੀ

SGPC bans media coverage on Ghallughara Day
ਘੱਲੂਘਾਰਾ ਦਿਵਸ ਮੌਕੇ SGPC ਵੱਲੋਂ ਮੀਡਿਆ ਕਵਰੇਜ 'ਤੇ ਲਾਈ ਗਈ ਪਾਬੰਦੀ, ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖ ਕੇ ਦਿੱਤੀ ਜਾਣਕਾਰੀ

ਘੱਲੂਘਾਰਾ ਦਿਵਸ ਮੌਕੇ SGPC ਵੱਲੋਂ ਮੀਡਿਆ ਕਵਰੇਜ ‘ਤੇ ਲਾਈ ਗਈ ਪਾਬੰਦੀ, ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖ ਕੇ ਦਿੱਤੀ ਜਾਣਕਾਰੀ:ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 6 ਜੂਨ ਨੂੰ ਘੱਲੂਘਾਰਾ ਦਿਵਸ ਮਨਾਇਆ ਜਾ ਰਿਹਾ ਹੈ। ਇਸ ਦਿਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦਾ ਪ੍ਰਕਾਸ਼ ਦਿਹਾੜਾ ਵੀ ਹੈ। ਕੋਵਿਡ-19 ਦੇ ਚਲਦਿਆਂ ਇਹ ਸਮਾਗਮ ਆਮ ਵਾਂਗ ਨਹੀਂ ਕੀਤੇ ਜਾ ਰਹੇ ਤੇ ਬਹੁਤ ਹੀ ਘੱਟ ਸੰਗਤ ਹੋਵੇਗੀ। ਇਸ ਦੌਰਾਨ 6 ਜੂਨ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਘੱਲੂਘਾਰਾ ਦਿਵਸ ਮੌਕੇ ਮੀਡਿਆ ਕਵਰੇਜ ‘ਤੇ ਪਾਬੰਦੀ ਲਾਈ ਗਈ ਹੈ। ਇਸ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਡਿਪਟੀ ਕਮਿਸ਼ਨਰ ਨੂੰ ਪੱਤਰ ਲਿਖ ਕੇ ਜਾਣਕਾਰੀ ਦਿੱਤੀ ਗਈ ਹੈ। ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਭੇਜੇ ਪੱਤਰ ਅਨੁਸਾਰ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਚ ਪਹਿਲਾਂ ਤੋਂ ਹੀ ਫੋਟੋਗ੍ਰਾਫੀ ਅਤੇ ਵੀਡੀਓਗ੍ਰਾਫੀ ਕਰਨ ਦੀ ਮਨਾਹੀ ਹੈ।

ਇਸ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ ਦੀਆਂ ਤਸਵੀਰਾਂ ਅਤੇ ਵੀਡੀਓ ਕਲਿੱਪ ਜਾਰੀ ਕਰ ਦਿੱਤੇ ਜਾਣਗੇ। ਇਸ ਸਮਾਗਮ ਦੀ ਸਮਾਪਤੀ ਉਤੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੋਗੋਂਵਾਲ 11 ਵਜੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪ੍ਰੈਸ ਨੂੰ ਸੰਬੋਧਨ ਕਰਨਗੇ।

ਦੱਸ ਦੇਈਏ ਕਿ 6 ਜੂਨ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜੂਨ 1984 ਦੇ ਘੱਲੂਘਾਰੇ ਦੇ ਸਬੰਧ ‘ਚ ਸ਼ਹੀਦੀ ਸਮਾਗਮ ਕੀਤੇ ਜਾਂਦੇ ਹਨ। ਉਥੇ ਵੱਖ -ਵੱਖ ਧਾਰਮਿਕ ਆਗੂਆਂ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਜਾਂਦੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਵੀ ਕੌਮ ਦੇ ਨਾਂ ਤੇ ਸੰਦੇਸ਼ ਦਿੱਤਾ ਜਾਂਦਾ ਹੈ।
-PTCNews