Sat, Apr 27, 2024
Whatsapp

ਰਾਸ਼ਟਰਪਤੀ ਦੀ ਹਾਜ਼ਰੀ 'ਚ ਮੂਲ ਮੰਤਰ ’ਤੇ ਨਾਚ ਦੀ ਭਾਈ ਲੌਂਗੋਵਾਲ ਵੱਲੋਂ ਨਿੰਦਾ

Written by  Jashan A -- April 02nd 2019 10:12 PM
ਰਾਸ਼ਟਰਪਤੀ ਦੀ ਹਾਜ਼ਰੀ 'ਚ ਮੂਲ ਮੰਤਰ ’ਤੇ ਨਾਚ ਦੀ ਭਾਈ ਲੌਂਗੋਵਾਲ ਵੱਲੋਂ ਨਿੰਦਾ

ਰਾਸ਼ਟਰਪਤੀ ਦੀ ਹਾਜ਼ਰੀ 'ਚ ਮੂਲ ਮੰਤਰ ’ਤੇ ਨਾਚ ਦੀ ਭਾਈ ਲੌਂਗੋਵਾਲ ਵੱਲੋਂ ਨਿੰਦਾ

ਰਾਸ਼ਟਰਪਤੀ ਦੀ ਹਾਜ਼ਰੀ 'ਚ ਮੂਲ ਮੰਤਰ ’ਤੇ ਨਾਚ ਦੀ ਭਾਈ ਲੌਂਗੋਵਾਲ ਵੱਲੋਂ ਨਿੰਦਾ,ਅੰਮ੍ਰਿਤਸਰ: ਸਾਊਥ ਅਮਰੀਕਾ ਦੇ ਦੇਸ਼ ਚਿਲੀ ਦੀ ਰਾਜਧਾਨੀ ਸੈਨਟਿਆਗੋ ਵਿਖੇ ਭਾਰਤ ਦੇ ਰਾਸ਼ਟਰਪਤੀ ਸ੍ਰੀ ਰਾਮਨਾਥ ਕੋਵਿੰਦ ਦੀ ਮੌਜੂਦਗੀ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪਾਵਨ ਗੁਰਬਾਣੀ ਅਤੇ ਮੂਲ ਮੰਤਰ ਦੇ ਗਾਇਨ ’ਤੇ ਨ੍ਰਿਤ ਕੀਤੇ ਜਾਣ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਭਾਰਤ ਦੇ ਰਾਸ਼ਟਰਪਤੀ ਦੇ ਫੇਸਬੁੱਕ ਪੇਜ ’ਤੇ ਪਾਈ ਗਈ ਇਸ ਦੀ ਵੀਡੀਓ ਮਗਰੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਸ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਭਾਈ ਲੌਂਗੋਵਾਲ ਨੇ ਆਖਿਆ ਕਿ ਮੂਲ ਮੰਤਰ ਅਤੇ ਜਪੁਜੀ ਸਾਹਿਬ ਦੀ ਪਾਵਨ ਗੁਰਬਾਣੀ ਦੀ ਪਹਿਲੀ ਪਾਉੜੀ ਦੇ ਗਾਇਨ ’ਤੇ ਕੀਤਾ ਗਿਆ ਨ੍ਰਿਤ ਸਿੱਖ ਸਿਧਾਂਤਾਂ, ਰਵਾਇਤਾਂ, ਮਰਯਾਦਾ ਤੇ ਕਦਰਾਂ ਕੀਮਤਾਂ ਦੇ ਵਿਰੁੱਧ ਹੈ ਜਿਸ ਨਾਲ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪੁੱਜੀ ਹੈ। ਹੋਰ ਪੜ੍ਹੋ: 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਵਿਚਾਰ ਵਟਾਂਦਰਾਂ ਕਰਨ ਲਈ ਮੁੜ ਜਾਵਾਂਗਾ ਪਾਕਿਸਤਾਨ :ਭਾਈ ਲੌਂਗੋਵਾਲ ਉਨ੍ਹਾਂ ਕਿਹਾ ਭਾਰਤ ਦੇ ਰਾਸ਼ਟਰਪਤੀ ਦੀ ਹਾਜ਼ਰੀ ਵਿਚ ਅਜਿਹਾ ਕਰਨਾ ਅਤੇ ਫਿਰ ਮਾਨਯੋਗ ਰਾਸ਼ਟਰਪਤੀ ਦੇ ਫੇਸਬੁੱਕ ਪੇਜ ’ਤੇ ਪਾ ਕੇ ਪ੍ਰਸੰਸਾ ਕਰਨੀ ਸਿੱਖ ਧਰਮ ਦੇ ਸਿਧਾਂਤਾਂ ਨੂੰ ਸੱਟ ਮਾਰਨ ਵਾਲੀ ਗੱਲ ਹੈ। ਉਨ੍ਹਾਂ ਆਖਿਆ ਕਿ ਪਾਵਨ ਗੁਰਬਾਣੀ ਅਧਿਆਤਮਕ ਗਿਆਨ ਦਾ ਸੋਮਾ ਹੈ ਅਤੇ ਇਸ ਦਾ ਕੇਵਲ ਸੰਗਤ ਵਿਚ ਕੀਰਤਨ ਹੀ ਕੀਤਾ ਜਾ ਸਕਦਾ ਹੈ। ਗੁਰਬਾਣੀ ਦੇ ਗਾਇਨ ’ਤੇ ਨਾਚ ਕਰਨਾ ਸਿੱਖ ਮਰਯਾਦਾ ਦਾ ਹਿੱਸਾ ਨਹੀਂ ਹੈ, ਜਦਕਿ ਸੈਨਟਿਆਗੋ ਵਿਖੇ ਸਮਗਾਮ ਦੌਰਾਨ ਅਜਿਹਾ ਕਰਕੇ ਸਿੱਖ ਮਰਯਾਦਾ ਨੂੰ ਚੁਣੌਤੀ ਦਿੱਤੀ ਗਈ ਹੈ। ਭਾਈ ਲੌਂਗੋਵਾਲ ਨੇ ਆਖਿਆ ਕਿ ਇਹ ਮਾਮਲਾ ਬੇਹੱਦ ਸੰਜੀਦਾ ਹੈ ਅਤੇ ਇਸ ਸਬੰਧੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਾਲ ਵਿਚਾਰ ਕਰਕੇ ਅਗਲੀ ਕਾਰਵਾਈ ਕੀਤੀ ਜਾਵੇਗੀ। -PTC News


Top News view more...

Latest News view more...