Sun, Nov 1, 2026
Whatsapp

SGPC ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਗਿਆ ਭਾਈ ਲਾਲੋ ਜੀ ਦਾ ਜਨਮ ਦਿਹਾੜਾ

Reported by:  PTC News Desk  Edited by:  Pardeep Singh -- September 24th 2022 03:42 PM
SGPC ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਗਿਆ ਭਾਈ ਲਾਲੋ ਜੀ ਦਾ ਜਨਮ ਦਿਹਾੜਾ

SGPC ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਗਿਆ ਭਾਈ ਲਾਲੋ ਜੀ ਦਾ ਜਨਮ ਦਿਹਾੜਾ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਅਸਥਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਕਿਰਤੀ ਸਿੱਖ ਭਾਈ ਲਾਲੋ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਨਵਨੀਤ ਸਿੰਘ ਦੇ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ। ਭਾਈ ਸੁਖਵਿੰਦਰ ਸਿੰਘ ਨੇ ਭਾਈ ਲਾਲੋ ਜੀ ਦੇ ਜੀਵਨ ਤੇ ਘਾਲਣਾ ਸਬੰਧੀ ਚਾਨਣਾ ਪਾਉਂਦਿਆਂ ਕਿਹਾ ਕਿ ਉਨ੍ਹਾਂ ਦਾ ਜੀਵਨ ਸਮਾਜ ਲਈ ਇਕ ਸੁਚੱਜਾ ਮਾਰਗ ਦਰਸ਼ਨ ਹੈ, ਜਿਸ ਤੋਂ ਅਗਵਾਈ ਲੈ ਕੇ ਧਰਮ ਦੀ ਕਿਰਤ ਕਰਦਿਆਂ ਕਰਤਾ ਪੁਰਖ ਨਾਲ ਜੁੜਨ ਦੀ ਪ੍ਰੇਰਣਾ ਮਿਲਦੀ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਤੇ ਭਾਈ ਰਾਮ ਸਿੰਘ ਨੇ ਭਾਈ ਲਾਲੋ ਜੀ ਦੇ ਜਨਮ ਦਿਹਾੜੇ ਦੀ ਸੰਗਤ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪਹਿਲੇ ਪਾਤਸ਼ਾਹ ਜੀ ਨੇ ਭਾਈ ਲਾਲੋ ਜੀ ਨੂੰ ਬੇਹੱਦ ਸਨਮਾਨ ਦੇ ਕੇ ਮਨੁੱਖਤਾ ਨੂੰ ਸੱਚੀ ਕਿਰਤ ਕਰਨ ਦਾ ਉਪਦੇਸ਼ ਕੀਤਾ ਹੈ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਕਿਰਤੀ ਸਿੱਖ ਭਾਈ ਲਾਲੋ ਜੀ ਦੇ ਜਨਮ ਦਿਹਾੜੇ ਮੌਕੇ ਗੁਰੂ ਸਾਹਿਬ ਵੱਲੋਂ ਬਖਸ਼ੇ ਸਿਧਾਂਤ ਕਿਰਤ ਕਰੋ, ਨਾਮ ਜਪੋ ਤੇ ਵੰਡ ਛੱਕੋ ਨੂੰ ਆਪਣਾ ਜੀਵਨ ਬਤੀਤ ਕਰੀਏ। ਇਹ ਵੀ ਪੜ੍ਹੋ:ਚਾਈਲਡ ਪੋਰਨੋਗ੍ਰਾਫੀ ਮਾਮਲੇ 'ਚ CBI ਨੇ 19 ਰਾਜਾਂ 'ਚ 56 ਟਿਕਾਣਿਆਂ 'ਤੇ ਕੀਤੀ ਛਾਪੇਮਾਰੀ -PTC News
Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK