Advertisment

SGPC ਨੇ ਸਿੱਖ ਕੌਮ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਮਨਾਇਆ

author-image
Shanker Badra
New Update
SGPC ਨੇ ਸਿੱਖ ਕੌਮ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਮਨਾਇਆ
Advertisment
ਅੰਮ੍ਰਿਤਸਰ : ਸਿੱਖ ਕੌਮ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਰਧਾ ਨਾਲ ਮਨਾਇਆ ਗਿਆ। ਇਸ ਸਬੰਧ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਭਾਈ ਸੰਦੀਪ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਪਾਵਨ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸਰਵਣ ਕਰਵਾਇਆ। ਇਸ ਮੌਕੇ ਆਪਣੇ ਸੰਬੋਧਨ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਦੀ ਵਧਾਈ ਦਿੰਦਿਆਂ ਸਮੁੱਚੀ ਸਿੱਖ ਕੌਮ ਨੂੰ ਸਿੱਖ ਸਿਧਾਂਤਾਂ, ਪ੍ਰੰਪਰਾਵਾਂ ਤੇ ਰਵਾਇਤਾਂ ਦੀ ਪਹਿਰੇਦਾਰੀ ਕਰਨ ਦੀ ਪ੍ਰੇਰਣਾ ਦਿੱਤੀ ਅਤੇ ਸਿੱਖ ਸੰਸਥਾਵਾਂ ਖਿਲਾਫ਼ ਜਾਣਬੁਝ ਕੇ ਪ੍ਰਚਾਰ ਕਰਨ ਵਾਲੇ ਲੋਕਾਂ ਤੋਂ ਸੁਚੇਤ ਰਹਿਣ ਲਈ ਆਖਿਆ। publive-image SGPC ਨੇ ਸਿੱਖ ਕੌਮ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਮਨਾਇਆ ਉਨ੍ਹਾਂ ਕਿਹਾ ਕਿ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਵੱਲੋਂ ਸਥਾਪਿਤ ਕੀਤੇ ਗਏ ਸੱਚੇ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹਮੇਸ਼ਾ ਹੱਕ ਸੱਚ ਦੀ ਅਵਾਜ਼ ਬੁਲੰਦ ਹੁੰਦੀ ਰਹੀ ਹੈ ਅਤੇ ਇਸ ਸਰਵਉੱਚ ਅਸਥਾਨ ਨੇ ਸਿੱਖ ਕੌਮ ਨੂੰ ਸਦਾ ਚਾਨਣ-ਮੁਨਾਰੇ ਵਜੋਂ ਅਗਵਾਈ ਦਿੱਤੀ ਹੈ। ਇਸੇ ਕਾਰਨ ਹੀ ਸਮੇਂ ਸਮੇਂ ’ਤੇ ਹਕੂਮਤਾਂ ਵੱਲੋਂ ਇਸ ਨੂੰ ਨਿਸ਼ਾਨਾ ਬਣਾਇਆ ਜਾਂਦਾ ਰਿਹਾ, ਪਰੰਤੂ ਕਠਿਨਾਈਆਂ ਦੇ ਦੌਰ ਵਿਚ ਵੀ ਇਸ ਦੀ ਆਭਾ ਹੋਰ ਚਮਕੀ ਅਤੇ ਕੌਮ ਹੋਰ ਬੁਲੰਦ ਹੋਈ। ਉਨ੍ਹਾਂ ਕਿਹਾ ਕਿ ਅੱਜ ਕੌਮ ਦੀਆਂ ਇਨ੍ਹਾਂ ਮਹਾਨ ਸੰਸਥਾਵਾਂ ਵਿਰੁੱਧ ਹਮਲੇ ਨੇ ਨਵਾਂ ਰੂਪ ਅਖ਼ਤਿਆਰ ਕਰ ਲਿਆ ਹੈ, ਜਿਸ ਤਹਿਤ ਵਿਰੋਧੀ ਸ਼ਕਤੀਆਂ ਹਰ ਛੋਟੀ ਛੋਟੀ ਗੱਲ ਨੂੰ ਨਕਾਰਾਤਮਕ ਢੰਗ ਨਾਲ ਪੇਸ਼ ਕਰਕੇ ਸੰਸਥਾਵਾਂ ਨੂੰ ਢਾਹ ਲਗਾਉਣ ਦੇ ਯਤਨ ਕਰ ਰਹੀਆਂ ਹਨ। publive-image SGPC ਨੇ ਸਿੱਖ ਕੌਮ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਮਨਾਇਆ ਉਨ੍ਹਾਂ ਕਿਹਾ ਕਿ ਸਮੁੱਚੀ ਸਿੱਖ ਕੌਮ ਨੂੰ ਆਪਣੀਆਂ ਮਹਾਨ ਸੰਸਥਾਵਾਂ ਪ੍ਰਤੀ ਸਮਰਪਿਤ ਭਾਵਨਾ ਰੱਖਣੀ ਚਾਹੀਦੀ ਹੈ ਅਤੇ ਵਿਰੋਧੀ ਪ੍ਰਚਾਰ ਕਰਨ ਵਾਲਿਆਂ ਤੋਂ ਸੁਚੇਤ ਰਹਿਣਾ ਚਾਹੀਦਾ ਹੈ। ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਕਿ ਸਿੱਖ ਸੰਸਥਾਵਾਂ ਦੀਆਂ ਮਹਾਨ ਰਵਾਇਤਾਂ ਅਤੇ ਕੀਤੇ ਜਾਂਦੇ ਕਾਰਜਾਂ ਨੂੰ ਸੋਸ਼ਲ ਮੀਡੀਆ ’ਤੇ ਉਭਾਰਨ ਲਈ ਸਿੱਖ ਸੰਗਤਾਂ ਅੱਗੇ ਆਉਣ ਅਤੇ ਨਕਾਰਾਤਮਕ ਪ੍ਰਚਾਰ ਦਾ ਜਵਾਬ ਦੇਣ। ਉਨ੍ਹਾਂ 4 ਜੁਲਾਈ 1955 ਨੂੰ ਸ੍ਰੀ ਦਰਬਾਰ ਸਾਹਿਬ ’ਤੇ ਭਾਰਤ ਸਰਕਾਰ ਵੱਲੋਂ ਕੀਤੇ ਗਏ ਪਹਿਲੇ ਹਮਲੇ ਦੀ ਯਾਦ ਵਿਚ ਸ਼੍ਰੋਮਣੀ ਕਮੇਟੀ ਕਰਵਾਏ ਜਾ ਰਹੇ ਸਮਾਗਮ ਨੂੰ ਸਿੱਖ ਨੌਜੁਆਨੀ ਅੰਦਰ ਕੌਮ ’ਤੇ ਹੋਏ ਜ਼ੁਲਮਾਂ ਦੀ ਦਾਸਤਾਨ ਪ੍ਰਤੀ ਚੇਤੰਨ ਕਰਨ ਲਈ ਇਕ ਚੰਗਾ ਕਦਮ ਦੱਸਿਆ ਅਤੇ ਇਸ ਸਮਾਗਮ ਵਿਚ ਸੰਗਤ ਨੂੰ ਸ਼ਾਮਲ ਹੋਣ ਦੀ ਅਪੀਲ ਕੀਤੀ। publive-image SGPC ਨੇ ਸਿੱਖ ਕੌਮ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਮਨਾਇਆ ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਥਾਪਨਾ ਦਾ ਇਤਿਹਾਸ ਸਾਂਝਾ ਕੀਤਾ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ। ਸਮਾਗਮ ਸਮੇਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। -PTCNews-
sgpc amritsar foundation-day sri-akal-takhat-sahib
Advertisment

Stay updated with the latest news headlines.

Follow us:
Advertisment