Sat, Apr 20, 2024
Whatsapp

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਲੋਕਾਂ ਨੂੰ ਅਫ਼ਵਾਹਾਂ ਤੋਂ ਦੂਰ ਰਹਿਣ ਲਈ ਕੀਤਾ ਸੁਚੇਤ

Written by  Shanker Badra -- March 21st 2020 01:31 PM
ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਲੋਕਾਂ ਨੂੰ ਅਫ਼ਵਾਹਾਂ ਤੋਂ ਦੂਰ ਰਹਿਣ ਲਈ ਕੀਤਾ ਸੁਚੇਤ

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਲੋਕਾਂ ਨੂੰ ਅਫ਼ਵਾਹਾਂ ਤੋਂ ਦੂਰ ਰਹਿਣ ਲਈ ਕੀਤਾ ਸੁਚੇਤ

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਲੋਕਾਂ ਨੂੰ ਅਫ਼ਵਾਹਾਂ ਤੋਂ ਦੂਰ ਰਹਿਣ ਲਈ ਕੀਤਾ ਸੁਚੇਤ:ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤ ਨੂੰ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪ੍ਰਧਾਨ ਮੰਤਰੀ ਵਲੋਂ ਐਲਾਨੇ ਜਨਤਾ ਕਰਫਿਊ ਨੂੰ ਪੂਰਨ ਸਹਿਯੋਗ ਦਾ ਐਲਾਨ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਵਿਖੇ ਆਉਣ ਵਾਲੀ ਸੰਗਤ ਦੀ ਆਮਦ 'ਤੇ ਅਸਰ ਪਿਆ ਹੈ। ਉਨ੍ਹਾਂ ਲੋਕਾਂ ਨੂੰ ਅਫ਼ਵਾਹਾਂ ਤੋਂ ਦੂਰ ਰਹਿਣ ਲਈ ਸੁਚੇਤ ਕੀਤਾ ਹੈ। ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਆਉਣ ਵਾਲੀ ਸੰਗਤ ਨੂੰ ਮਹਾਮਾਰੀ ਤੋਂ ਸੁਰੱਖਿਅਤ ਰੱਖਣ ਲਈ ਸ਼੍ਰੋਮਣੀ ਕਮੇਟੀ ਪੂਰੀ ਤਰ੍ਹਾਂ ਚੌਕਸ ਹੈ। ਡਾ. ਰੂਪ ਸਿੰਘ ਨੇ ਕੁੱਝ ਚੈਨਲਾਂ ਵਲੋਂ ਸ੍ਰੀ ਹਰਿਮੰਦਰ ਸਾਹਿਬ ਸਮੇਤ ਗੁਰਦੁਆਰਾ ਸਾਹਿਬਾਨ ਬੰਦ ਕਰਨ ਸਬੰਧੀ ਕੀਤੀ ਜਾ ਰਹੀ ਡਿਬੇਟ ਦਾ ਵਿਰੋਧ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਵਲੋਂ ਸ਼ਨੀਵਾਰ ਅਤੇ ਐਤਵਾਰ ਦੋ ਦਿਨ ਲਈ ਆਪਣਾ ਦਫਤਰ ਬੰਦਕੀਤਾ ਗਿਆ ਅਤੇ ਜਿਆਦਾਤਰ ਸਟਾਫ ਨੂੰ ਛੁੱਟੀਦਿੱਤੀ ਗਈ। ਉਨ੍ਹਾਂ ਕਿਹਾ ਸਿਰਫ ਮਰਿਆਦਾ ਬਰਕਰਾਰ ਰੱਖਣ ਲਈ ਲੋੜੀਂਦਾ ਸਟਾਫ ਹੀ ਡਿਊਟੀ 'ਤੇਬੁਲਾਇਆ ਗਿਆ। -PTCNews


Top News view more...

Latest News view more...