Advertisment

SGPC ਦੇ ਪੂਰੇ ਹੋਏ 100 ਸਾਲ, ਸ੍ਰੀ ਅਕਾਲ ਤਖਤ ਸਾਹਿਬ ਵਿਖੇ ਕੀਤੀ ਸ੍ਰੀ ਅਖੰਡ-ਪਾਠ ਸਾਹਿਬ ਦੀ ਆਰੰਭਤਾ

author-image
Jagroop Kaur
New Update
SGPC ਦੇ ਪੂਰੇ ਹੋਏ 100 ਸਾਲ, ਸ੍ਰੀ ਅਕਾਲ ਤਖਤ ਸਾਹਿਬ ਵਿਖੇ ਕੀਤੀ ਸ੍ਰੀ ਅਖੰਡ-ਪਾਠ ਸਾਹਿਬ ਦੀ ਆਰੰਭਤਾ
Advertisment
ਸ੍ਰੀ ਅੰਮ੍ਰਿਤਸਰ ਸਾਹਿਬ: ਸਿੱਖਾਂ ਦੀ ਸਿਰਮੌਰ ਸੰਸਥਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅੱਜ 100 ਸਾਲ ਪੂਰੇ ਹੋ ਗਏ ਹਨ। ਇਸ ਦੌਰਾਨ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 100 ਸਾਲਾ ਸਥਾਪਨਾ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਅਰਦਾਸ ਤੋਂ ਬਾਅਦ ਕੀਤੀ ਗਈ। publive-image SGPC ਦੇ ਪੂਰੇ ਹੋਏ 100 ਸਾਲ, ਸ੍ਰੀ ਅਕਾਲ ਤਖਤ ਸਾਹਿਬ ਵਿਖੇ ਕੀਤੀ ਸ੍ਰੀ ਅਖੰਡ-ਪਾਠ ਸਾਹਿਬ ਦੀ ਆਰੰਭਤਾ ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ,ਸ੍ਰੀ ਅਕਾਲ ਤਖਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ ਜੀ, ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਾਣੀਕੇ , ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਅਜਨਾਲਾ, ਐਡਵੋਕੇਟ ਹਰਜਿੰਦਰ ਸਿੰਘ ਧਾਮੀ ਜਨਰਲ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਤ ਅਨੇਕਾਂ ਅਕਾਲੀ ਆਗੂ ਅਤੇ ਮੈਂਬਰ ਸ਼੍ਰੋਮਣੀ ਕਮੇਟੀ ਮੌਜੂਦ ਰਹੇ।
Advertisment
publive-image SGPC ਦੇ ਪੂਰੇ ਹੋਏ 100 ਸਾਲ, ਸ੍ਰੀ ਅਕਾਲ ਤਖਤ ਸਾਹਿਬ ਵਿਖੇ ਕੀਤੀ ਸ੍ਰੀ ਅਖੰਡ-ਪਾਠ ਸਾਹਿਬ ਦੀ ਆਰੰਭਤਾ ਤੁਹਾਨੂੰ ਦੱਸ ਦੇਈਏ ਕਿ ਸ਼੍ਰੋਮਣੀ ਕਮੇਟੀ ਦੁਨੀਆ ਭਰ ਦੇ ਧਰਮਾਂ ਵਿੱਚੋਂ ਸਿੱਖ ਧਰਮ ਦੀ ਨਿਵੇਕਲੀ ਪਹਿਚਾਣ ਹੈ ਤੇ ਸਿੱਖ ਪੰਥ ਵਿੱਚ ਸ਼੍ਰੋਮਣੀ ਕਮੇਟੀ ਦਾ ਅਹਿਮ ਸਥਾਨ ਹੈ। ਸ਼੍ਰੋਮਣੀ ਕਮੇਟੀ ਕਾਨੂੰਨੀ ਤੌਰ 'ਤੇ ਗੁਰਦੁਆਰਾ ਸਹਿਬਾਨਾਂ ਦੀ ਸਾਂਭ-ਸੰਭਾਲ ਕਰਦੀ ਹੈ। publive-image SGPC ਦੇ ਪੂਰੇ ਹੋਏ 100 ਸਾਲ, ਸ੍ਰੀ ਅਕਾਲ ਤਖਤ ਸਾਹਿਬ ਵਿਖੇ ਕੀਤੀ ਸ੍ਰੀ ਅਖੰਡ-ਪਾਠ ਸਾਹਿਬ ਦੀ ਆਰੰਭਤਾ ਇਹ ਸੰਸਥਾਂ ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ, ਹਸਪਤਾਲਾਂ ਨੂੰ ਚਲਾਉਣ, ਕੁਦਰਤੀ ਆਫ਼ਤਾਂ ਸਮੇਂ ਬਿਨਾਂ ਭੇਦਭਾਵ ਦੇ ਲੋਕਾਂ ਤਕ ਮੁੱਢਲੀ ਸਹਾਇਤਾ ਪਹੁੰਚਾਉਣ ਤੇ ਧਰਮ ਪ੍ਰਚਾਰ ਦਾ ਕੰਮ ਕਰਦੀ ਹੈ। ਸਿੱਖਾਂ ਦੀ ਪਾਰਲੀਮੈਂਟ ਵਜੋਂ ਜਾਣੀ ਜਾਂਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 19ਵੀਂ ਸਦੀ ਦੀ ਇੱਕ ਵਿਸ਼ੇਸ਼ ਪ੍ਰਾਪਤੀ ਹੈ। ਕਦੋਂ ਹੋਂਦ 'ਚ ਆਈ SGPC- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 15 ਨਵੰਬਰ 1920 ਨੂੰ ਮੁੱਢਲੇ ਤੌਰ 'ਤੇ ਹੋਂਦ 'ਚ ਆਈ ਸੀ ਤੇ 1925 'ਚ ਗੁਰਦੁਆਰਾ ਐਕਟ ਬਣ ਜਾਣ 'ਤੇ ਪੱਕੇ ਤੌਰ 'ਤੇ ਸਥਾਪਿਤ ਹੋਈ। ਇਸ ਦੀ ਸਰਕਾਰ ਤੋਂ ਮਾਨਤਾ ਪ੍ਰਾਪਤ ਪਹਿਲੀ ਚੌਣ 1926 ਵਿਚ ਹੋਈ, ਜਿਸ 'ਚ ਭਾਰਤੀ ਚੋਣ ਦੇ ਇਤਿਹਾਸ 'ਚ ਪਹਿਲੀ ਵਾਰ ਔਰਤਾਂ ਨੂੰ ਵੋਟ ਪਾਉਣ ਦਾ ਅਧਿਕਾਰ ਮਿਲਿਆ। -PTC News-
punjab-news punjabi-news latest-punjabi-news sgpc-news news-in-punjabi
Advertisment

Stay updated with the latest news headlines.

Follow us:
Advertisment