ਮੁੱਖ ਖਬਰਾਂ

ਐਸਜੀਪੀਸੀ ਨੇ ਧਰਮਕੋਟ ਵਿਖੇ ਵਾਪਰੀ ਬੇਅਦਬੀ ਘਟਨਾ ਦੀ ਕੀਤੀ ਨਿੰਦਾ

By Ravinder Singh -- May 22, 2022 4:11 pm -- Updated:May 22, 2022 6:50 pm

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੰਮ੍ਰਿਤਸਰ ਦੇ ਪਿੰਡ ਧਰਮਕੋਟ ਵਿਖੇ ਗੁਰਦੁਆਰਾ ਸਾਹਿਬ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੀ ਘਟਨਾ ਦੀ ਨਿਖੇਧੀ ਕਰਦਿਆਂ ਇਸ ਦੀ ਗੰਭੀਰਤਾ ਨਾਲ ਜਾਂਚ ਮੰਗੀ ਹੈ। ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਅਜਾਇਬ ਸਿੰਘ ਅਭਿਆਸੀ ਨੇ ਕਿਹਾ ਕਿ ਇਸ ਘਟਨਾ ਨੇ ਇੱਕ ਵਾਰ ਫਿਰ ਸਿੱਖ ਮਾਨਸਿਕਤਾ ਨੂੰ ਗਹਿਰੇ ਜ਼ਖਮ ਦਿੱਤੇ ਹਨ।

ਐਸਜੀਪੀਸੀ ਨੇ ਧਰਮਕੋਟ ਵਿਖੇ ਵਾਪਰੀ ਬੇਅਦਬੀ ਘਟਨਾ ਦੀ ਕੀਤੀ ਨਿੰਦਾਉਨ੍ਹਾਂ ਕਿਹਾ ਕਿ ਭਾਵੇਂ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਖਿਲਾਫ਼ ਪੁਲਿਸ ਵੱਲੋਂ ਪਰਚਾ ਦਰਜ ਕਰ ਲਿਆ ਗਿਆ ਹੈ ਪਰ ਜਦੋਂ ਤੱਕ ਇਸ ਘਟਨਾ ਦੇ ਪਿਛੇ ਕੰਮ ਕਰਦੀਆਂ ਤਕਤਾਂ ਸਾਹਮਣੇ ਨਹੀਂ ਲਿਆਂਦੀਆਂ ਜਾਂਦੀਆਂ ਉਨਾ ਚਿਰ ਸਿੱਖ ਸੰਗਤਾਂ ਦੇ ਹਿਰਦੇ ਸ਼ਾਂਤ ਨਹੀਂ ਹੋਣਗੇ।

ਐਸਜੀਪੀਸੀ ਨੇ ਧਰਮਕੋਟ ਵਿਖੇ ਵਾਪਰੀ ਬੇਅਦਬੀ ਘਟਨਾ ਦੀ ਕੀਤੀ ਨਿੰਦਾਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਘਟਨਾ ਸਥਾਨ ਉਤੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸੁਰਜੀਤ ਸਿੰਘ ਭਿੱਟੇਵੱਡ, ਧਰਮ ਪ੍ਰਚਾਰ ਕਮੇਟੀ ਦੇ ਇੰਚਾਰਜ ਕਰਤਾਰ ਸਿੰਘ, ਪ੍ਰਚਾਰਕ ਭਾਈ ਬਲਵੰਤ ਸਿੰਘ, ਭਾਈ ਸੁਖਵੰਤ ਸਿੰਘ ਸਭਰਾ, ਭਾਈ ਬਲਕਾਰ ਸਿੰਘ ਅਜਨਾਲਾ ਅਤੇ ਗੁਰਦੁਆਰਾ ਸਤਲਾਣੀ ਸਾਹਿਬ ਦੇ ਹੈੱਡ ਗ੍ਰੰਥੀ ਨੇ ਪਹੁੰਚ ਕੇ ਤੁਰੰਤ ਕਾਰਵਾਈ ਕਰਦਿਆਂ ਖੰਡਤ ਕੀਤਾ ਗਿਆ ਪਾਵਨ ਸਰੂਪ ਗੁਰਦੁਆਰਾ ਸ੍ਰੀ ਰਾਮਸਰ ਵਿਖੇ ਪਹੁੰਚਾ ਦਿੱਤਾ ਹੈ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਅਤੇ ਡੀ.ਜੀ.ਪੀ. ਪਾਸੋਂ ਮੰਗ ਕੀਤੀ ਕਿ ਮਾਮਲੇ ਦੀ ਤਹਿ ਤੱਕ ਪੜਤਾਲ ਕਰਵਾ ਕੇ ਘਟਨਾ ਦਾ ਸੱਚ ਸਾਹਮਣੇ ਲਿਆਂਦਾ ਜਾਵੇ ਤੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣ।

ਐਸਜੀਪੀਸੀ ਨੇ ਧਰਮਕੋਟ ਵਿਖੇ ਵਾਪਰੀ ਬੇਅਦਬੀ ਘਟਨਾ ਦੀ ਕੀਤੀ ਨਿੰਦਾ

ਜ਼ਿਕਰਯੋਗ ਹੈ ਕਿ ਪੁਲਿਸ ਦੇਰ ਰਾਤ ਥਾਣਾ ਭਿੰਡੀ ਸੈਦਾ ਦੀ ਪੁਲਿਸ ਨੇ ਐਫਆਈਆਰ ਦਰਜ ਕੀਤੀ ਹੈ। ਪੁਲਿਸ ਨੇ 295 ਏ ਅਤੇ 120 ਬੀ ਦੇ ਤਹਿਤ ਕੀਤਾ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ ਬੇਅਦਬੀ ਕਰਨ ਵਾਲੇ ਮੁੱਖ ਦੋਸ਼ੀ ਮੱਸਾ ਸਿੰਘ ਤੇ ਉਸ ਦੇ ਦੋ ਲੜਕਿਆਂ ਉਤੇ ਮਾਮਲਾ ਦਰਜ ਕੀਤਾ ਹੈ। ਮੁੱਖ ਮੁਲਜ਼ਮ ਮੱਸਾ ਸਿੰਘ ਦੇ ਲੜਕਿਆਂ ਨੇ ਆਪਣੇ ਪਿਤਾ ਨੂੰ ਮਾੜਾ ਕਹਿਣ ਦੀ ਬਜਾਏ ਸੇਵਾਦਾਰ ਨਾਲ ਹੱਥੋਪਾਈ ਕੀਤੀ ਹੈ। ਜਿਨ੍ਹਾਂ ਨੂੰ ਅਜਨਾਲਾ ਦੀ ਅਦਾਲਤ ਵਿੱਚ ਪੇਸ਼ ਕਰ ਕੇ ਰਿਮਾਂਡ ਲਿਆ ਜਾਵੇਗਾ। ਰਿਮਾਂਡ ਦੌਰਾਨ ਪੁਲਿਸ ਵੱਲੋਂ ਪੁੱਛਗਿੱਛ ਕੀਤੀ ਜਾਵੇਗੀ ਕਿ ਆਖ਼ਿਰ ਬੇਅਦਬੀ ਦੀ ਘਟਨਾ ਪਿੱਛੇ ਅਸਲ ਦੋਸ਼ੀ ਕੌਣ ਸਨ। ਰਿਮਾਂਡ ਦੌਰਾਨ ਵੱਡੇ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ : ਤੇਜ਼ ਰਫਤਾਰ ਕਾਰ ਫਲਾਈਓਵਰ ਤੋਂ ਥੱਲੇ ਡਿੱਗੀ, ਇਕ ਦੀ ਮੌਤ, 4 ਗੰਭੀਰ

  • Share