Fri, May 30, 2025
Whatsapp

ਇੰਗਲੈਂਡ ’ਚ ਸਿੱਖ ਵਕੀਲ ਨੂੰ ਕ੍ਰਿਪਾਨ ਸਮੇਤ ਅਦਾਲਤ ’ਚ ਜਾਣ ਤੋਂ ਰੋਕਣ ਦੀ SGPC ਵੱਲੋਂ ਨਿੰਦਾ  

Reported by:  PTC News Desk  Edited by:  Shanker Badra -- April 15th 2021 10:33 PM
ਇੰਗਲੈਂਡ ’ਚ ਸਿੱਖ ਵਕੀਲ ਨੂੰ ਕ੍ਰਿਪਾਨ ਸਮੇਤ ਅਦਾਲਤ ’ਚ ਜਾਣ ਤੋਂ ਰੋਕਣ ਦੀ SGPC ਵੱਲੋਂ ਨਿੰਦਾ  

ਇੰਗਲੈਂਡ ’ਚ ਸਿੱਖ ਵਕੀਲ ਨੂੰ ਕ੍ਰਿਪਾਨ ਸਮੇਤ ਅਦਾਲਤ ’ਚ ਜਾਣ ਤੋਂ ਰੋਕਣ ਦੀ SGPC ਵੱਲੋਂ ਨਿੰਦਾ  

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਇੰਗਲੈਂਡ ’ਚ ਅੰਮ੍ਰਿਤਧਾਰੀ ਵਕੀਲ ਸ. ਜਸਕੀਰਤ ਸਿੰਘ ਨੂੰ ਈਲਿੰਗ ਮੈਜਿਸਟਰੇਟ ਅਦਾਲਤ ’ਚ ਜਾਣ ਸਮੇਂ ਕ੍ਰਿਪਾਨ ਉਤਾਰਨ ਲਈ ਮਜਬੂਰ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। [caption id="attachment_489626" align="aligncenter" width="300"]SGPC condemns Not Enter Sikh lawyer to court with Kirpan in England ਇੰਗਲੈਂਡ ’ਚ ਸਿੱਖ ਵਕੀਲ ਨੂੰ ਕ੍ਰਿਪਾਨ ਸਮੇਤ ਅਦਾਲਤ ’ਚ ਜਾਣ ਤੋਂ ਰੋਕਣ ਦੀ SGPC ਵੱਲੋਂ ਨਿੰਦਾ[/caption] ਪੜ੍ਹੋ ਹੋਰ ਖ਼ਬਰਾਂ : ਕਣਕ ਦੀ ਵਾਢੀ 'ਚ ਰੁੱਝੇ ਕਿਸਾਨ , ਹੁਣ ਬੀਬੀਆਂ ਨੇ ਸੰਭਾਲੀ ਕਿਸਾਨੀ ਮੋਰਚਿਆਂ ਦੀ ਕਮਾਨ   ਬੀਬੀ ਜਗੀਰ ਕੌਰ ਨੇ ਇਸ ਨੂੰ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਅੰਮ੍ਰਿਤਧਾਰੀ ਸਿੱਖਾਂ ਲਈ ਕ੍ਰਿਪਾਨ ਕਕਾਰਾਂ ਦਾ ਇਕ ਅਹਿਮ ਹਿੱਸਾ ਹੈ, ਜੋ ਸਿੱਖ ਲਈ ਲਾਜ਼ਮੀ ਹੈ ਅਤੇ ਖ਼ਾਲਸਾਈ ਰਹਿਣੀ ਦਾ ਅਹਿਮ ਅੰਗ ਹੈ। [caption id="attachment_489625" align="aligncenter" width="300"]SGPC condemns Not Enter Sikh lawyer to court with Kirpan in England ਇੰਗਲੈਂਡ ’ਚ ਸਿੱਖ ਵਕੀਲ ਨੂੰ ਕ੍ਰਿਪਾਨ ਸਮੇਤ ਅਦਾਲਤ ’ਚ ਜਾਣ ਤੋਂ ਰੋਕਣ ਦੀ SGPC ਵੱਲੋਂ ਨਿੰਦਾ[/caption] ਬੀਬੀ ਜਗੀਰ ਕੌਰ ਨੇ ਕਿਹਾ ਕਿ ਸਿੱਖ ਕੌਮ ਵਿਸ਼ਵ ਸ਼ਾਂਤੀ ਅਤੇ ਮਨੁੱਖਤਾ ਦੀ ਭਲਾਈ ਲਈ ਸਦਾ ਯਤਨਸ਼ੀਲ ਰਹੀ ਹੈ। ਵਿਦੇਸ਼ਾਂ ਅੰਦਰ ਸਿੱਖਾਂ ਨੇ ਆਪਣੀ ਮਿਹਨਤ ਸਦਕਾ ਉੱਚ ਮੁਕਾਮ ਹਾਸਲ ਕੀਤੇ ਹਨ ਅਤੇ ਸਬੰਧਤ ਦੇਸ਼ਾਂ ਦੇ ਵਿਕਾਸ ਵਿਚ ਵੱਡਾ ਯੋਗਦਾਨ ਪਾਇਆ ਹੈ। ਅੱਜ ਸਿੱਖ ਵਿਦੇਸ਼ਾਂ ਅੰਦਰ ਸਰਕਾਰਾਂ ਦਾ ਵੀ ਹਿੱਸਾ ਬਣੇ ਹੋਏ ਹਨ। [caption id="attachment_489623" align="aligncenter" width="300"] ਇੰਗਲੈਂਡ ’ਚ ਸਿੱਖ ਵਕੀਲ ਨੂੰ ਕ੍ਰਿਪਾਨ ਸਮੇਤ ਅਦਾਲਤ ’ਚ ਜਾਣ ਤੋਂ ਰੋਕਣ ਦੀ SGPC ਵੱਲੋਂ ਨਿੰਦਾ[/caption] ਪੜ੍ਹੋ ਹੋਰ ਖ਼ਬਰਾਂ : ਕੋਰੋਨਾ ਮਰੀਜ਼ਾਂ ਦੀਆਂ ਲਾਸ਼ਾਂ ਨੂੰ ਕੂੜਾ ਸੁੱਟਣ ਵਾਲੀ ਗੱਡੀ 'ਚ ਲਿਜਾਇਆ ਗਿਆ ਉਨ੍ਹਾਂ ਕਿਹਾ ਕਿ ਦੇਸ਼ ਦੁਨੀਆਂ ਅੰਦਰ ਅੰਮ੍ਰਿਤਧਾਰੀ ਸਿੱਖ ਕ੍ਰਿਪਾਨ ਸਮੇਤ ਆਪਣੇ ਕਕਾਰ ਪਹਿਨ ਕੇ ਵਿਚਰਦੇ ਹਨ। ਅਜਿਹੇ ਵਿਚ ਇੰਗਲੈਂਡ ਅੰਦਰ ਕ੍ਰਿਪਾਨ ਪਹਿਨਣ ਕਰਕੇ ਸਿੱਖ ਨੌਜਵਾਨ ਨੂੰ ਪ੍ਰੇਸ਼ਾਨ ਕਰਨਾ ਮੰਦਭਾਗਾ ਹੈ। ਬੀਬੀ ਜਗੀਰ ਕੌਰ ਨੇ ਸਿੱਖਾਂ ਨਾਲ ਹੁੰਦੀ ਵਿਤਕਰੇਬਾਜੀ ਨੂੰ ਰੋਕਣ ਲਈ ਭਾਰਤ ਸਰਕਾਰ ਨੂੰ ਤੁਰੰਤ ਲੋੜੀਂਦੀ ਕਾਰਵਾਈ ਕਰਨ ਦੀ ਅਪੀਲ ਵੀ ਕੀਤੀ। -PTCNews


Top News view more...

Latest News view more...

PTC NETWORK