ਹੋਰ ਖਬਰਾਂ

ਸ਼੍ਰੋਮਣੀ ਕਮੇਟੀ ਵਫ਼ਦ ਨੇ ਸੜਕ ਹਾਦਸੇ 'ਚ ਜ਼ਖਮੀ ਕਿਸਾਨਾਂ ਦਾ ਜਾਣਿਆ ਹਾਲ

By Shanker Badra -- December 15, 2020 5:12 pm -- Updated:Feb 15, 2021

ਸ਼੍ਰੋਮਣੀ ਕਮੇਟੀ ਵਫ਼ਦ ਨੇ ਸੜਕ ਹਾਦਸੇ 'ਚ ਜ਼ਖਮੀ ਕਿਸਾਨਾਂ ਦਾ ਜਾਣਿਆ ਹਾਲ:ਪਟਿਆਲਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਹਰਿਆਣਾ ਦੇ ਜ਼ਿਲ੍ਹਾ ਕਰਨਾਲ ਨੇੜੇ ਕਸਬਾ ਤਰਾਵੜੀ ਓਵਰਬ੍ਰਿਜ ਕੋਲ ਵਾਪਰੇ ਭਿਆਨਕ ਸੜਕ ਹਾਦਸੇ 'ਚ ਪੰਜਾਬ ਦੇ ਦੋ ਕਿਸਾਨਾਂ ਦੀ ਮੌਤ 'ਤੇ ਗਹਿਰਾ ਦੁੱਖ ਪ੍ਰਗਟ ਕੀਤਾ ਅਤੇ ਗੰਭੀਰ ਜ਼ਖ਼ਮੀ ਕਿਸਾਨਾਂ ਦੀ ਚੜ੍ਹਦੀਕਲਾ ਅਤੇ ਸਿਹਤਯਾਬੀ ਲਈ ਅਰਦਾਸ ਕਰਦਿਆਂ ਕਿਸਾਨ ਪਰਿਵਾਰਾਂ ਦੀ ਸ਼੍ਰੋਮਣੀ ਕਮੇਟੀ ਵੱਲੋਂ ਹਰ ਸੰਭਵ ਸਹਾਇਤਾ ਕਰਨ ਦਾ ਐਲਾਨ ਕੀਤਾ। ਜਾਣਕਾਰੀ ਅਨੁਸਾਰ ਕਿਸਾਨ ਸੰਘਰਸ਼ ਦੀ ਹਮਾਇਤ 'ਚ ਪਟਿਆਲਾ ਦੇ ਹਲਕਾ ਸਨੌਰ ਦੇ ਪਿੰਡ ਸਫੇੜਾ ਦੇ ਰਹਿਣ ਵਾਲੇ ਅੱਧੀ ਦਰਜਨ ਦੇ ਕਰੀਬ ਕਿਸਾਨ ਟਰੈਕਟਰ ਟਰਾਲੀ ਰਾਹੀਂ ਦਿੱਲੀ ਧਰਨੇ 'ਚ ਸ਼ਾਮਲ ਹੋਣ ਗਏ ਸਨ, ਜਦ ਉਹ ਘਰ ਪਰਤ ਰਹੇ ਸਨ ਤਾਂ ਬੀਤੀ ਦੇਰ ਰਾਤ 3.30 ਵਜੇ ਇਹ ਹਾਦਸਾ ਤਰਾਵੜੀ ਓਵਰਬ੍ਰਿਜ ਕੋਲ ਵਾਪਰਿਆ। ਇਸ ਹਾਦਸੇ 'ਚ ਪਿੰਡ ਸਫੇੜਾ ਦੇ ਲਾਭ ਸਿੰਘ (65) ਅਤੇ ਨੌਜਵਾਨ ਗੁਰਪ੍ਰੀਤ ਸਿੰਘ (24) ਦੀ ਮੌਤ ਹੋ ਗਏ ਅਤੇ ਕਈ ਕਿਸਾਨ ਜ਼ਖ਼ਮੀ ਹੋ ਗਏ। ਜ਼ਖਮੀ ਕਿਸਾਨ ਪਟਿਆਲਾ ਦੇ ਵੱਖ-ਵੱਖ ਹਸਪਤਾਲਾਂ 'ਚ ਜੇਰੇ ਇਲਾਜ ਹਨ।

SGPC delegation Meet the farmers injured in the road accident ਸ਼੍ਰੋਮਣੀ ਕਮੇਟੀ ਵਫ਼ਦ ਨੇ ਸੜਕ ਹਾਦਸੇ 'ਚ ਜ਼ਖਮੀ ਕਿਸਾਨਾਂ ਦਾ ਜਾਣਿਆਹਾਲ

ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦੇ ਆਦੇਸ਼ਾਂ 'ਤੇ ਅੱਜ ਸ਼੍ਰੋਮਣੀ ਕਮੇਟੀ ਦਾ ਵਫ਼ਦ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਸਤਵਿੰਦਰ ਸਿੰਘ ਟੌਹੜਾ ਦੀ ਅਗਵਾਈ 'ਚ ਹਾਦਸੇ 'ਚ ਜ਼ਖ਼ਮੀ ਹੋਏ ਕਿਸਾਨ ਭਰਾਵਾਂ ਨੂੰ ਅਮਰ ਹਸਪਤਾਲ ਅਤੇ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਜਾ ਕੇ ਮਿਲਿਆ ਅਤੇ ਪਰਿਵਾਰਕ ਮੈਂਬਰਾਂ ਨਾਲ ਵੀ ਹਮਦਰਦੀ ਦਾ ਇਜ਼ਹਾਰ ਕੀਤਾ। ਵਫ਼ਦ 'ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਪ੍ਰਧਾਨ ਸੁਰਜੀਤ ਸਿੰਘ ਰੱਖੜਾ, ਸਾਬਕਾ ਵਿਧਾਇਕ ਬੀਬੀ ਹਰਪ੍ਰੀਤ ਕੌਰ ਮੁਖਮੈਲਪੁਰ, ਸ਼੍ਰੋਮਣੀ ਕਮੇਟੀ ਮੈਂਬਰ ਸਾਬਕਾ ਅੰਤ੍ਰਿੰਗ ਕਮੇਟੀ ਮੈਂਬਰ ਜਸਮੇਰ ਸਿੰਘ ਲਾਛੜੂ, ਬੀਬੀ ਕੁਲਦੀਪ ਕੌਰ ਟੌਹੜਾ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ, ਮੈਨੇਜਰ ਕਰਨੈਲ ਸਿੰਘ ਨਾਭਾ ਆਦਿ ਸ਼ਾਮਲ ਸਨ।

SGPC delegation Meet the farmers injured in the road accident ਸ਼੍ਰੋਮਣੀ ਕਮੇਟੀ ਵਫ਼ਦ ਨੇ ਸੜਕ ਹਾਦਸੇ 'ਚ ਜ਼ਖਮੀ ਕਿਸਾਨਾਂ ਦਾ ਜਾਣਿਆਹਾਲ

ਇਸ ਮੌਕੇ ਜ਼ਖ਼ਮੀ ਕਿਸਾਨ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਸਤਵਿੰਦਰ ਸਿੰਘ ਟੌਹੜਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਕਿਸਾਨ ਸੰਘਰਸ਼ 'ਚ ਜਾਨਾਂ ਗਵਾਉਣ ਵਾਲਿਆਂ ਦੇ ਪਰਿਵਾਰਕ ਮੈਂਬਰਾਂ ਨੂੰ ਹਰ ਸੰਭਵ ਸਹਾਇਤਾ ਦੇਣ ਦਾ ਫੈਸਲਾ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਫ਼ਦ ਪੀੜਤ ਪਰਿਵਾਰਾਂ ਨਾਲ ਜਲਦ ਮੁਲਾਕਾਤ ਕਰਕੇ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਏਗਾ।

SGPC delegation Meet the farmers injured in the road accident ਸ਼੍ਰੋਮਣੀ ਕਮੇਟੀ ਵਫ਼ਦ ਨੇ ਸੜਕ ਹਾਦਸੇ 'ਚ ਜ਼ਖਮੀ ਕਿਸਾਨਾਂ ਦਾ ਜਾਣਿਆਹਾਲ

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਸੰਘਰਸ਼ ਤੋਂ ਵਾਪਸ ਘਰ ਪਰਤਦਿਆਂ ਵਾਪਰੇ ਹਾਦਸੇ 'ਚ ਕਿਸਾਨਾਂ ਦੀ ਮੌਤ ਦੀ ਖ਼ਬਰ ਨਾਲ ਗਹਿਰਾ ਦੁੱਖ ਲੱਗਾ। ਉਨ੍ਹਾਂ ਕਿਸਾਨ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਜਿਥੇ ਸ਼੍ਰੋਮਣੀ ਕਮੇਟੀ ਹਰ ਸੰਭਵ ਸਹਾਇਤਾ ਕਰੇਗੀ, ਉਥੇ ਸ਼੍ਰੋਮਣੀ ਅਕਾਲੀ ਦਲ ਵੀ ਇਸ ਦੁੱਖ ਵਿਚ ਪੀੜਤ ਕਿਸਾਨ ਪਰਿਵਾਰਾਂ ਨਾਲ ਖੜਿਆ ਹੈ।
-PTCNews

  • Share