Advertisment

ਐਸਜੀਪੀਸੀ ਨੇ ਧਾਰਮਿਕ ਪ੍ਰੀਖਿਆ ’ਚ ਵਜ਼ੀਫਾ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵੰਡੇ ਵਜ਼ੀਫ਼ੇ

author-image
ਜਸਮੀਤ ਸਿੰਘ
Updated On
New Update
ਐਸਜੀਪੀਸੀ ਨੇ ਧਾਰਮਿਕ ਪ੍ਰੀਖਿਆ ’ਚ ਵਜ਼ੀਫਾ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵੰਡੇ ਵਜ਼ੀਫ਼ੇ
Advertisment
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਫਰਵਰੀ 2021 ਵਿੱਚ ਲਈ ਗਈ ਸਾਲਾਨਾ ਧਾਰਮਿਕ ਪ੍ਰੀਖਿਆ ਵਿੱਚ ਵਜ਼ੀਫੇ ਪ੍ਰਾਪਤ ਕਰਨ ਵਾਲੇ ਅੰਮ੍ਰਿਤਸਰ ਜ਼ਿਲ੍ਹੇ ਨਾਲ ਸਬੰਧਤ ਪੰਜ ਸਕੂਲ/ ਕਾਲਜਾਂ ਦੇ 87 ਵਿਦਿਆਰਥੀਆਂ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵਜ਼ੀਫੇ ਦੇ ਚੈੱਕ ਦੇ ਕੇ ਸਨਮਾਨਿਤ ਕੀਤਾ।
Advertisment
ਇਹ ਵੀ ਪੜ੍ਹੋ: ਚੰਗੀ ਜੀਵਨਸ਼ੈਲੀ ਲਈ ਅਪਣਾਓ ਇਹ 10 ਟਿਪਸ ਐਸਜੀਪੀਸੀ-ਨੇ-ਵਿਦਿਆਰਥੀਆਂ-ਨੂੰ-ਵੰਡੇ-ਵਜ਼ੀਫ਼ੇ-3 ਇਸ ਮੌਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਬੱਚੇ ਅਤੇ ਨੌਜੁਆਨ ਕੌਮ ਦਾ ਭਵਿੱਖ ਹਨ ਅਤੇ ਇਨ੍ਹਾਂ ਦਾ ਧਰਮ ਪ੍ਰਤੀ ਜਾਗਰੂਕ ਹੋਣਾ ਬੇਹੱਦ ਜ਼ਰੂਰੀ ਹੈ। ਜੇਕਰ ਇਹ ਸਿੱਖੀ ਦੀਆਂ ਕਦਰਾਂ-ਕੀਮਤਾਂ ਅਤੇ ਸਿੱਖ-ਸੱਭਿਆਚਾਰ ਤੋਂ ਜਾਣੂ ਹੋਣਗੇ ਤਾਂ ਨਿਰਸੰਦੇਹ ਕੌਮ ਦੀ ਚੜ੍ਹਦੀ ਕਲਾ ਰਹੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸੇ ਮਕਸਦ ਲਈ ਹਰ ਸਾਲ ਧਾਰਮਿਕ ਪ੍ਰੀਖਿਆ ਆਯੋਜਿਤ ਕੀਤੀ ਜਾਂਦੀ ਹੈ, ਜਿਸ ਵਿਚ ਸਕੂਲਾਂ, ਕਾਲਜਾਂ ਦੇ ਹਜ਼ਾਰਾਂ ਵਿਦਿਆਰਥੀ ਹਿੱਸਾ ਲੈਂਦੇ ਹਨ। ਉਨ੍ਹਾਂ ਕਿਹਾ ਕਿ ਫਰਵਰੀ 2021 ਵਿਚ ਲਈ ਗਈ ਧਾਰਮਿਕ ਪ੍ਰੀਖਿਆ ਵਿਚੋਂ ਦਰਜਾ ਪਹਿਲਾ ਵਿਚ 149, ਦਰਜਾ ਦੂਜਾ ਵਿਚ 799, ਦਰਜਾ ਤੀਜਾ ਵਿਚ 129 ਅਤੇ ਦਰਜਾ ਚੌਥਾ ਵਿਚ 16 ਵਿਦਿਆਰਥੀਆਂ ਨੇ ਵਜੀਫਾ ਪ੍ਰਾਪਤ ਕੀਤਾ ਹੈ, ਜਿਨ੍ਹਾਂ ਨੂੰ ਦਰਜੇ ਵਾਇਜ 1100, 2100, 3100 ਅਤੇ 4100 ਰੁਪਏ ਵਜ਼ੀਫਾ ਦਿੱਤਾ ਜਾਵੇਗਾ। ਐਸਜੀਪੀਸੀ-ਨੇ-ਵਿਦਿਆਰਥੀਆਂ-ਨੂੰ-ਵੰਡੇ-ਵਜ਼ੀਫ਼ੇ-3 ਇਸ ਦੇ ਨਾਲ ਹੀ 60% ਤੋਂ 69.9% ਅੰਕ ਪ੍ਰਾਪਤ ਕਰਨ ਵਾਲੇ 1351 ਵਿਦਿਆਰਥੀਆਂ ਨੂੰ ਵੀ ਮੈਡਲ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅੱਜ ਅੰਮ੍ਰਿਤਸਰ ਜਿਲ੍ਹੇ ਨਾਲ ਸਬੰਧਤ ਪੰਜ ਸਕੂਲ/ਕਾਲਜਾਂ ਦੇ 87 ਵਿਦਿਆਰਥੀਆਂ ਨੂੰ ਵਜ਼ੀਫੇ ਦੇ ਚੈੱਕ ਦਿੱਤੇ ਗਏ ਹਨ। ਇਹ ਵੀ ਪੜ੍ਹੋ: ਮੈਟਰੋ ਸਟੇਸ਼ਨ 'ਤੇ ਗਰਿੱਲ 'ਚ ਫਸੀ 8 ਸਾਲ ਦੀ ਬੱਚੀ, CISF ਜਵਾਨ ਨੇ ਇੰਝ ਬਚਾਈ ਜਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਭਵਿੱਖ ਦੀਆਂ ਪੀੜ੍ਹੀਆਂ ਦਾ ਸਿੱਖ ਰਹਿਣੀ ਵਿਚ ਪ੍ਰਪੱਕ ਹੋਣਾ ਬੇਹੱਦ ਜ਼ਰੂਰੀ ਹੈ ਅਤੇ ਸ਼੍ਰੋਮਣੀ ਕਮੇਟੀ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਨੂੰ ਧਾਰਮਿਕ ਪ੍ਰੀਖਿਆ ਰਾਹੀਂ ਸਿੱਖੀ ਸਿਧਾਂਤਾਂ ਅਤੇ ਇਤਿਹਾਸ ਨਾਲ ਜੋੜ ਰਹੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਧਾਰਮਿਕ ਪ੍ਰੀਖਿਆ ਦੌਰਾਨ ਮੈਰਿਟ ਵਿਚ ਸਥਾਨ ਹਾਸਲ ਕਰਨ ਵਾਲੇ ਅਤੇ ਵਜ਼ੀਫ਼ਾ ਲੈਣ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਭਵਿੱਖ ਵਿਚ ਇਸੇ ਤਰ੍ਹਾਂ ਸਿੱਖ ਧਰਮ ਦੀ ਜਾਣਕਾਰੀ ਹਾਸਲ ਕਰਨ ਲਈ ਰੁਚਿਤ ਰਹਿਣ ਦੀ ਪ੍ਰੇਰਣਾ ਕੀਤੀ। ਐਸਜੀਪੀਸੀ-ਨੇ-ਵਿਦਿਆਰਥੀਆਂ-ਨੂੰ-ਵੰਡੇ-ਵਜ਼ੀਫ਼ੇ-3 ਇਸ ਮੌਕੇ ਧਾਰਮਿਕ ਪ੍ਰੀਖਿਆ ਦੌਰਾਨ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਸਕੂਲਾਂ ਦੇ ਅਧਿਆਪਕਾਂ ਨੂੰ ਵੀ ਸਨਮਾਨਿਤ ਕੀਤਾ ਗਿਆ। publive-image -PTC News-
sgpc punjabi-news amritsar latest-updates scholarships sikhs-studies
Advertisment

Stay updated with the latest news headlines.

Follow us:
Advertisment