Tue, May 14, 2024
Whatsapp

ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਜਥੇਦਾਰ ਮੋਖਾ ਸਿੰਘ ਦੇ ਦੇਹਾਂਤ ’ਤੇ ਭਾਈ ਲੌਂਗੋਵਾਲ ਵੱਲੋਂ ਦੁੱਖ ਦਾ ਪ੍ਰਗਟਾਵਾ

Written by  Shanker Badra -- January 19th 2019 02:17 PM -- Updated: January 19th 2019 04:34 PM
ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਜਥੇਦਾਰ ਮੋਖਾ ਸਿੰਘ ਦੇ ਦੇਹਾਂਤ ’ਤੇ ਭਾਈ ਲੌਂਗੋਵਾਲ ਵੱਲੋਂ ਦੁੱਖ ਦਾ ਪ੍ਰਗਟਾਵਾ

ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਜਥੇਦਾਰ ਮੋਖਾ ਸਿੰਘ ਦੇ ਦੇਹਾਂਤ ’ਤੇ ਭਾਈ ਲੌਂਗੋਵਾਲ ਵੱਲੋਂ ਦੁੱਖ ਦਾ ਪ੍ਰਗਟਾਵਾ

ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਜਥੇਦਾਰ ਮੋਖਾ ਸਿੰਘ ਦੇ ਦੇਹਾਂਤ ’ਤੇ ਭਾਈ ਲੌਂਗੋਵਾਲ ਵੱਲੋਂ ਦੁੱਖ ਦਾ ਪ੍ਰਗਟਾਵਾ:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਸਾਬਕਾ ਮੈਂਬਰ ਜਥੇਦਾਰ ਮੋਖਾ ਸਿੰਘ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਜ਼ਿਕਰਯੋਗ ਹੈ ਕਿ ਜਥੇਦਾਰ ਮੋਖਾ ਸਿੰਘ ਬੀਤੇ ਕੱਲ੍ਹ ਅਕਾਲ ਚਲਾਣਾ ਕਰ ਗਏ ਸਨ, ਜਿਨ੍ਹਾਂ ਦਾ ਅੰਤਮ ਸੰਸਕਾਰ ਪਿੰਡ ਘੜੂੰਆਂ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ। [caption id="attachment_242535" align="aligncenter" width="300"]SGPC EX Member Jathedar Mokha Singh Death Bhai Longowal Sorrow expression
ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਜਥੇਦਾਰ ਮੋਖਾ ਸਿੰਘ ਦੇ ਦੇਹਾਂਤ ’ਤੇ ਭਾਈ ਲੌਂਗੋਵਾਲ ਵੱਲੋਂ ਦੁੱਖ ਦਾ ਪ੍ਰਗਟਾਵਾ[/caption] ਭਾਈ ਲੌਂਗੋਵਾਲ ਨੇ ਆਖਿਆ ਕਿ ਜਥੇਦਾਰ ਮੋਖਾ ਸਿੰਘ ਬਜ਼ੁਰਗ ਪੰਥਕ ਆਗੂ ਸਨ ਅਤੇ ਉਨ੍ਹਾਂ ਨੇ ਸਾਰੀ ਜ਼ਿੰਦਗੀ ਪੰਥਕ ਸੇਵਾ ਕਰਦਿਆਂ ਗੁਜ਼ਾਰੀ ਹੈ।ਜਥੇ: ਮੋਖਾ ਸਿੰਘ ਨੇ ਸ਼੍ਰੋਮਣੀ ਕਮੇਟੀ ਮੈਂਬਰ ਵਜੋਂ ਵਿਚਰਦਿਆਂ ਸਿੱਖੀ ਪ੍ਰਚਾਰ ਲਈ ਬੇਹੱਦ ਸਾਰਥਿਕ ਭੂਮਿਕਾ ਨਿਭਾਈ ਹੈ। [caption id="attachment_242534" align="aligncenter" width="300"]SGPC EX Member Jathedar Mokha Singh Death Bhai Longowal Sorrow expression ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਜਥੇਦਾਰ ਮੋਖਾ ਸਿੰਘ ਦੇ ਦੇਹਾਂਤ ’ਤੇ ਭਾਈ ਲੌਂਗੋਵਾਲ ਵੱਲੋਂ ਦੁੱਖ ਦਾ ਪ੍ਰਗਟਾਵਾ[/caption] ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜਥੇਦਾਰ ਮੋਖਾ ਸਿੰਘ ਦੇ ਪਰਿਵਾਰਕ ਮੈਂਬਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਅਕਾਲ ਪੁਰਖ ਦੇ ਚਰਨਾਂ ਵਿਚ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਸਥਾਨ ਦੇਣ ਅਤੇ ਪਰਿਵਾਰ ਤੇ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਨੇ ਵੀ ਜਥੇਦਾਰ ਮੋਖਾ ਸਿੰਘ ਦੇ ਚਲਾਣੇ ’ਤੇ ਦੁੱਖ ਪ੍ਰਗਟਾਇਆ ਹੈ। -PTCNews


Top News view more...

Latest News view more...