SGPC ਵੱਲੋਂ ਸਾਲ 2019-20 ਲਈ 12 ਅਰਬ ,5 ਕਰੋੜ ,3 ਲੱਖ ਰੁਪਏ ਦਾ ਸਾਲਾਨਾ ਬਜਟ ਪਾਸ

SGPC For the year 2019-20 12 billion, 5 crore, 3 lakh Rs. Annual budget pass
SGPC ਵੱਲੋਂ ਸਾਲ 2019-20 ਲਈ 12 ਅਰਬ ,5 ਕਰੋੜ ,3 ਲੱਖ ਰੁਪਏ ਦਾ ਸਾਲਾਨਾ ਬਜਟ ਪਾਸ

SGPC ਵੱਲੋਂ ਸਾਲ 2019-20 ਲਈ 12 ਅਰਬ ,5 ਕਰੋੜ ,3 ਲੱਖ ਰੁਪਏ ਦਾ ਸਾਲਾਨਾ ਬਜਟ ਪਾਸ:ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ 2019-20 ਦਾ ਸਾਲਾਨਾ ਬਜਟ ਪੇਸ਼ ਕੀਤਾ ਗਿਆ ਹੈ।ਇਸ ਦੌਰਾਨ ਐਸ.ਜੀ.ਪੀ.ਸੀ. ਵੱਲੋਂ ਸਾਲ 2019-20 ਲਈ 12 ਅਰਬ ,5 ਕਰੋੜ ,3 ਲੱਖ ਰੁਪਏ ਦਾ ਸਾਲਾਨਾ ਬਜਟ ਪਾਸ ਕੀਤਾ ਗਿਆ ਹੈ।ਇਸ ਸਾਲਾਨਾ ਬਜਟ ਨੂੰ ਸਮੂਹ ਮੈਂਬਰਾਂ ਨੇ ਜੈਕਾਰਿਆਂ ਦੀ ਗੂੰਜ ਨਾਲ ਪ੍ਰਵਾਨਗੀ ਦਿੱਤੀ ਹੈ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਬਜਟ ਇਜਲਾਸ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜੂਰੀ ‘ਚ ਆਰੰਭ ਹੋਇਆ।ਇਸ ਦੌਰਾਨ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਮੇਤ ਸਮੂਹ ਮੈਂਬਰ ਤੇ ਅਹੁਦੇਦਾਰ ਮੌਜੂਦ ਸਨ।ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਗੁਰਬਚਨ ਸਿੰਘ ਕਰਮੂਵਾਲਾ ਨੇ ਬਜਟ ਸਪੀਚ ਪੜੀ ਹੈ।

SGPC For the year 2019-20 12 billion, 5 crore, 3 lakh Rs. Annual budget pass
SGPC ਵੱਲੋਂ ਸਾਲ 2019-20 ਲਈ 12 ਅਰਬ ,5 ਕਰੋੜ ,3 ਲੱਖ ਰੁਪਏ ਦਾ ਸਾਲਾਨਾ ਬਜਟ ਪਾਸ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬਜਟ ਇਜਲਾਸ ਦੌਰਾਨ ਧਰਮ ਪ੍ਰਚਾਰ ਲਈ 84 ਕਰੋੜ ਰੁਪਏ ,ਵਿਦਿਅਕ ਅਦਾਰਿਆਂ ਲਈ 238 ਕਰੋੜ ਰੁਪਏ ,ਨਵੀਆਂ ਸਰਾਵਾਂ ਬਣਾਉਣ ਲਈ 8 ਕਰੋੜ ਰੁਪਏ ਰੱਖੇ ਗਏ ਹਨ।ਗੁਰੂਦੁਆਰਾ ਸਾਹਿਬਾਨ ਵਿਚ ਬਿਜਲੀ ਦੀ ਨਿਰਵਿਘਨ ਸਪਲਾਈ ਲਈ ਜਨਰੇਟਰ ਲੈਣ ਵਾਸਤੇ 29 ਕਰੋੜ 89 ਲੱਖ ਰੁਪਏ ,ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਾਸਤੇ 280 ਕਰੋੜ ,ਜਨਰਲ ਬੋਰਡ ਫ਼ੰਡ ਵਾਸਤੇ 72 ਕਰੋੜ 50 ਲੱਖ,ਟਰਸਟ ਫ਼ੰਡ ਲਈ 50 ਕਰੋੜ 60 ਲੱਖ ,ਮਾਰੂ ਬਿਮਾਰੀਆਂ ਤੋਂ ਪੀੜਤ ਮਰੀਜਾਂ , ਗਰੀਬ ਬੱਚਿਆਂ ਦੀ ਪੜ੍ਹਾਈ ਅਤੇ ਆਰਥਿਕ ਪੱਖੋਂ ਕਮਜ਼ੋਰ ਵਿਅਕਤੀਆਂ ਦੀ ਮਦਦ ਲਈ ਇੱਕ ਕਰੋੜ 95 ਲੱਖ ਰੁਪਏ, ਕੁਦਰਤੀ ਆਫ਼ਤਾਂ ਜਿਵੇ ਤੂਫ਼ਾਨ, ਭੁਚਾਲ ਅਤੇ ਸੁਨਾਮੀ ਆਦਿ ਲਈ 70 ਲੱਖ ਰੁਪਏ ,ਧਰਮੀ ਫੌਜੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ 2 ਕਰੋੜ ਰੁਪਏ ,ਸਿੱਖ ਇਤਿਹਾਸ ਦੀ ਖੋਜ ਅਤੇ ਹੋਰ ਪੁਰਾਤਨ ਗ੍ਰੰਥਾਂ ਦੀ ਛਪਾਈ ਲਈ 70 ਲੱਖ ਰੁਪਏ ,ਵਿਦੇਸ਼ਾਂ ‘ਚ ਗੁਰੂ ਗ੍ਰੰਥ ਸਾਹਿਬ ਦੀ ਮਰਿਆਦਾ ਅਨੁਸਾਰ ਛਪਾਈ ਲਈ 2 ਕਰੋੜ 50 ਲੱਖ ਰੁਪਏ ਅਤੇ ਜਗਤ ਗੁਰੂ ਸ੍ਰੀ ਗਰੁ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਲਈ 12 ਕਰੋੜ 63 ਲੱਖ ਰੁਪਏ ਰੱਖੇ ਗਏ ਹਨ।

SGPC For the year 2019-20 12 billion, 5 crore, 3 lakh Rs. Annual budget pass
SGPC ਵੱਲੋਂ ਸਾਲ 2019-20 ਲਈ 12 ਅਰਬ ,5 ਕਰੋੜ ,3 ਲੱਖ ਰੁਪਏ ਦਾ ਸਾਲਾਨਾ ਬਜਟ ਪਾਸ

ਇਸ ਤੋਂ ਇਲਾਵਾ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਂਦੇ ਰਸਤੇ ਖੁੱਲ੍ਹੇ ਕਰਕੇ ਵਿਰਾਸਤੀ ਦਿਖ ਦੇਣ ਦੀ ਮੰਗ ,ਪੰਜਾਬ, ਚੰਡੀਗੜ੍ਹ , ਹਰਿਆਣਾ ਤੇ ਨਾਲ ਲੱਗਦੇ ਹਿਮਾਚਲ, ਦਿੱਲੀ ਤੇ ਹੋਰ ਪੰਜਾਬੀ ਵਸੋਂ ਵਾਲੇ ਸੂਬਿਆਂ ਵਿਚ ਪੰਜਾਬੀ ਭਾਸ਼ਾ ਨੂੰ ਬਣਦਾ ਮਾਣ ਸਤਿਕਾਰ ਦਿਵਾਉਣ ਲਈ ਭਾਰਤ ਸਰਕਾਰ ਪਾਸੋਂ ਵਿਸ਼ੇਸ਼ ਉਪਰਾਲੇ ਕਰਨ ਦੀ ਮੰਗ ਕੀਤੀ ਹੈ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਟਾਂਡਾ ਤੇ ਹੋਰ ਕਾਲੇ ਕਨੂੰਨਾਂ ਤਹਿਤ ਦੇਸ਼ ਦੀਆਂ ਵੱਖ -ਵੱਖ ਜੇਲਾਂ ਵਿੱਚ ਨਜ਼ਰਬੰਦ ਨਿਰਦੋਸ਼ ਸਿੱਖਾਂ ਦੀ ਰਿਹਾਈ ਲਈ ਭਾਰਤ ਸਰਕਾਰ ਤੇ ਵੱਖ- ਵੱਖ ਰਾਜ ਸਰਕਾਰਾਂ ਨੂੰ ਅਪੀਲ ਕੀਤੀ ਹੈ।ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲਣ ਦੇ ਫੈਸਲੇ ਲਈ ਭਾਰਤ- ਪਾਕਿਸਤਾਨ ਦੋਂਨਾਂ ਸਰਕਾਰਾਂ ਦਾ ਧੰਨਵਾਦ ਕੀਤਾ ਹੈ।ਪਾਕਿਸਤਾਨ ਸਰਕਾਰ ਦੀ ਸਹਿਮਤੀ ਨਾਲ ਗੁਰੂਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ ਹਰ ਤਰਾਂ ਦੇ ਪ੍ਰਬੰਧ ਕਰਨ ਦਾ ਐਲਾਨ ਕੀਤਾ ਹੈ।

SGPC For the year 2019-20 12 billion, 5 crore, 3 lakh Rs. Annual budget pass
SGPC ਵੱਲੋਂ ਸਾਲ 2019-20 ਲਈ 12 ਅਰਬ ,5 ਕਰੋੜ ,3 ਲੱਖ ਰੁਪਏ ਦਾ ਸਾਲਾਨਾ ਬਜਟ ਪਾਸ

ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਫ਼ਿਲਮਾਂ, ਨਾਟਕਾਂ ਤੇ ਟੀਵੀ ਸੀਰੀਅਲਾਂ ‘ਚ ਸਿੱਖ ਪਾਤਰਾਂ ਨੂੰ ਮਜ਼ਾਕੀਆਂ ਲਹਿਜੇ ‘ਚ ਪੇਸ਼ ਕੀਤੇ ਜਾਣ ਦੀ ਨਿਖੇਧੀ,ਗੁਰੂ ਸਾਹਿਬਾਨ,ਸਿਖਾਂ ‘ਤੇ ਸਿੱਖ ਸਿਧਾਂਤਾਂ ਬਾਰੇ ਗਲਤ ਪ੍ਰਚਾਰ ਰੋਕਣ ਲਈ ਸਖਤ ਕਨੂੰਨ ਬਣਾਉਣ ਦੀ ਮੰਗ , ਦੇਸ਼ਾਂ – ਵਿਦੇਸ਼ਾਂ ਅੰਦਰ ਸਿੱਖਾਂ ਸਮੇਤ ਘੱਟ ਗਿਣਤੀਆਂ ‘ਤੇ ਹੋ ਰਹੇ ਨਸਲੀ ਹਮਲਿਆਂ ਦੀ ਨਿਖੇਧੀ ਅਤੇ ਭਾਰਤ ਸਰਕਾਰ ਪਾਸੋ ਘੱਟ ਗਿਣਤੀਆਂ ਦੀ ਸੁਰਖਿਆ ਯਕੀਨੀ ਬਣਾਉਣ ਦੀ ਮੰਗ ,ਗੁਰਸਿੱਖ ਵਿਦਿਆਰਥੀਆਂ ਨੂੰ ਧਾਰਮਿਕ ਚਿਨ੍ਹਾਂ ਸਮੇਤ ਮੁਕਾਬਲਾ ਪ੍ਰੀਖਿਆਵਾਂ ‘ਚ ਬੈਠਣਾ ਯਕੀਨੀ ਬਣਾਉਣ ਲਈ ਭਾਰਤ ਸਰਕਾਰ ਨੂੰ ਪੱਕੀਆਂ ਹਿਦਾਇਤਾਂ ਜਾਰੀ ਕਰਨ ਦੀ ਮੰਗ ,1984 ਦੇ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਸਜ਼ਾ ਦੇਣ ਦੇ ਮਾਨਯੋਗ ਅਦਾਲਤ ਦੇ ਫੈਸਲੇ ਦਾ ਸਵਾਗਤ ਅਤੇ ਜਗਦੀਸ਼ ਟਾਈਟਲਰ ਤੇ ਕਮਲਨਾਥ ਸਮੇਤ ਹੋਰਨਾਂ ਦੋਸ਼ੀਆਂ ਨੂੰ ਸਖਤ ਸਜਾਵਾਂ ਦੇਣ ਦੀ ਮੰਗ ,ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ ਹੈਲਥ ਸਾਇੰਸ ਨੂੰ ਯੂਨੀਵਰਸਿਟੀ ਗ੍ਰਾਟ ਕਮਿਸ਼ਨ ਵਲੋਂ ਮਾਨਤਾ ਮਿਲਣ ‘ਤੇ ਖੁਸ਼ੀ ਦਾ ਇਜ਼ਹਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਨੂੰ ਆਉਂਦੇ ਰਸਤਿਆਂ ‘ਤੇ ਪਾਨ, ਬੀੜੀ, ਸ਼ਰਾਬ ਤੇ ਤੰਬਾਕੂ ਦੀਆਂ ਦੁਕਾਨਾਂ ਬੰਦ ਕਰਵਾਉਣ ਦੀ ਮੰਗ ਕੀਤੀ ਹੈ।
-PTCNews