ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ ਪੇਂਟਿੰਗ ਮੁਕਾਬਲੇ

By Shanker Badra - September 20, 2019 5:09 pm

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ ਪੇਂਟਿੰਗ ਮੁਕਾਬਲੇ:ਅੰਮ੍ਰਿਤਸਰ : ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਦੇ ਪੇਂਟਿੰਗ ਮੁਕਾਬਲੇ ਕਰਵਾਏ ਗਏ। ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਰਵਾਏ ਗਏ ਇਨ੍ਹਾਂ ਮੁਕਾਬਲਿਆਂ ਵਿਚ ਛੇਵੀਂ ਤੋਂ ਅੱਠਵੀਂ ਕਲਾਸ ਤੱਕ ਪਹਿਲੇ ਵਰਗ ਤਹਿਤ 37 ਸਕੂਲਾਂ ਦੇ 145 ਵਿਦਿਆਰਥੀਆਂ,  ਨੌਵੀਂ ਤੋਂ ਬਾਰ੍ਹਵੀਂ ਤੱਕ ਦੂਸਰੇ ਵਰਗ ਵਿਚ 30 ਸਕੂਲ ਦੇ 105 ਵਿਦਿਆਰਥੀਆਂ ਅਤੇ ਗ੍ਰੈਜੂਏਸ਼ਨ ਪੱਧਰ ਦੇ ਤੀਸਰੇ ਗਰੁੱਪ ਵਿਚ 15 ਕਾਲਜਾਂ ਦੇ 45 ਵਿਦਿਆਰਥੀਆਂ ਨੇ ਭਾਗ ਲਿਆ। ਵਿਦਿਆਰਥੀਆਂ ਨੂੰ ਦਿੱਤੇ ਗਏ ਵਿਸ਼ਿਆਂ ਵਿਚ ਕਿਰਤੀ ਸਿੱਖ ਦੀ ਤਸਵੀਰ, ਸਿੱਖ ਸਾਜ਼ ਰਬਾਬ/ਸਰੰਦਾ, ਬਲਿਹਾਰੀ ਕੁਦਰਤਿ ਵਸਿਆ ਨੂੰ ਦਰਸਾਉਂਦਾ ਦ੍ਰਿਸ਼ ਸ਼ਾਮਲ ਸਨ।

SGPC fourth sikh guru, sahib 'Parkash Purab Dedicated Painting Competition ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏਪੇਂਟਿੰਗ ਮੁਕਾਬਲੇ

ਇਸ ਤੋਂ ਇਲਾਵਾ ਤੀਸਰੇ ਗਰੁੱਪ ਦੇ ਵਿਦਿਆਰਥੀਆਂ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪ੍ਰਕਰਮਾਂ ਵਿਚ ਸਰੋਵਰ ਕਿਨਾਰੇ ਬੈਠ ਕੇ ਇਸ ਪਾਵਨ ਅਸਥਾਨ ਦੀ ਤਸਵੀਰ ਬਣਾਈ ਗਈ। ਪੇਂਟਿੰਗ ਮੁਕਾਬਲਿਆਂ ਵਿਚ ਜੱਜਮੈਂਟ ਲਈ ਗੁਰਵਿੰਦਰ ਸਿੰਘ, ਮਨਦੀਪ ਸਿੰਘ, ਗੁਰਦੀਪ ਸਿੰਘ, ਬੀਬੀ ਰਮਨਦੀਪ ਕੌਰ ਨੇ ਸੇਵਾ ਨਿਭਾਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਜੌੜਾਸਿੰਘਾ ਨੇ ਦੱਸਿਆ ਕਿ ਹਰ ਸਾਲ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਖ-ਵੱਖ ਮੁਕਾਬਲੇ ਕਰਵਾਏ ਜਾਂਦੇ ਹਨ, ਜਿਸ ਤਹਿਤ ਇਸ ਪੇਂਟਿੰਗ ਮੁਕਾਬਲੇ ਵਿਚ ਵਿਦਿਆਰਥੀਆਂ ਨੇ ਆਪਣੀ ਕਲਾ ਦਾ ਪ੍ਰਗਟਾਵਾ ਕਰਦਿਆਂ ਸਿੱਖ ਸਰੋਕਾਰਾਂ ਨਾਲ ਸਬੰਧਤ ਤਸਵੀਰਾਂ ਬਣਾਈਆਂ ਹਨ।

SGPC fourth sikh guru, sahib 'Parkash Purab Dedicated Painting Competition ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏਪੇਂਟਿੰਗ ਮੁਕਾਬਲੇ

ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਮੈਂਬਰ ਰਣਜੀਤ ਸਿੰਘ ਕਾਹਲੋਂ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਬਘੇਲ ਸਿੰਘ ਐਡੀਸ਼ਨਲ ਮੈਨੇਜਰ ਕਾਬਲ ਸਿੰਘ, ਡਾ. ਰਣਜੀਤ ਸਿੰਘ ਪੰਨਵਾਂ, ਜਸਪਾਲ ਸਿੰਘ, ਡਾ. ਰਾਜਵਿੰਦਰ ਸਿੰਘ ਜੋਗਾ, ਬੀਬੀ ਗੁਰਮੀਤ ਕੌਰ, ਬੀਬੀ ਕਿਰਨਦੀਪ ਕੌਰ, ਬੀਬੀ ਸਿਮਰਨਜੀਤ ਕੌਰ, ਡਾ. ਹਰਪ੍ਰੀਤ ਕੌਰ, ਬੀਬੀ ਪਲਵਿੰਦਰ ਕੌਰ ਆਦਿ ਨੇ ਪੇਂਟਿੰਗ ਮੁਕਾਬਲਿਆਂ ਦੌਰਾਨ ਸੇਵਾ ਨਿਭਾਈ। ਇਨ੍ਹਾਂ ਮੁਕਾਬਲਿਆਂ ਦੌਰਾਨ ਅੱਵਲ ਆਏ ਵਿਦਿਆਰਥੀਆਂ ਨੂੰ ਪ੍ਰਕਾਸ਼ ਪੁਰਬ ਵਾਲੇ ਦਿਨ ਸਨਮਾਨਿਤ ਕੀਤਾ ਜਾਵੇਗਾ।
-PTCNews

adv-img
adv-img