Sat, May 18, 2024
Whatsapp

ਸ਼੍ਰੋਮਣੀ ਕਮੇਟੀ ਵੱਲੋਂ ਭਾਈ ਲੌਂਗੋਵਾਲ ਨੇ ਕੇਰਲਾ ਲਈ ਰਾਹਤ ਸਮੱਗਰੀ ਕੀਤੀ ਰਵਾਨਾ

Written by  Shanker Badra -- August 25th 2018 07:55 PM
ਸ਼੍ਰੋਮਣੀ ਕਮੇਟੀ ਵੱਲੋਂ ਭਾਈ ਲੌਂਗੋਵਾਲ ਨੇ ਕੇਰਲਾ ਲਈ ਰਾਹਤ ਸਮੱਗਰੀ ਕੀਤੀ ਰਵਾਨਾ

ਸ਼੍ਰੋਮਣੀ ਕਮੇਟੀ ਵੱਲੋਂ ਭਾਈ ਲੌਂਗੋਵਾਲ ਨੇ ਕੇਰਲਾ ਲਈ ਰਾਹਤ ਸਮੱਗਰੀ ਕੀਤੀ ਰਵਾਨਾ

ਸ਼੍ਰੋਮਣੀ ਕਮੇਟੀ ਵੱਲੋਂ ਭਾਈ ਲੌਂਗੋਵਾਲ ਨੇ ਕੇਰਲਾ ਲਈ ਰਾਹਤ ਸਮੱਗਰੀ ਕੀਤੀ ਰਵਾਨਾ:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਕੇਰਲਾ ਦੇ ਹੜ੍ਹ ਪੀੜਤਾਂ ਦੀ ਮੱਦਦ ਲਈ ਸਥਾਨਕ ਭਾਈ ਗੁਰਦਾਸ ਹਾਲ ਤੋਂ ਰਾਹਤ ਸਮੱਗਰੀ ਰਵਾਨਾ ਕੀਤੀ ਗਈ।ਰਾਹਤ ਸਮੱਗਰੀ ਕੇਰਲਾ ਭੇਜਣ ਸਮੇਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।ਇਸ ਮੌਕੇ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਕੇਰਲਾ ’ਚ ਹੜ੍ਹਾਂ ਕਾਰਨ ਬੇਘਰ ਹੋਏ ਲੋਕਾਂ ਦਾ ਦਰਦ ਵੱਡਾ ਹੈ, ਜਿਸ ਨੂੰ ਵੰਡਾਉਣ ਲਈ ਸਮੁੱਚਾ ਸਿੱਖ ਜਗਤ ਕੇਰਲਾ ਵਾਸੀਆਂ ਦੇ ਨਾਲ ਖੜ੍ਹਾ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਕੇਰਲਾ ’ਚ ਇਕ ਵਿਸ਼ੇਸ਼ ਟੀਮ ਰਾਹਤ ਕਾਰਜ ਕਰ ਰਹੀ ਹੈ ਅਤੇ ਸ਼੍ਰੋਮਣੀ ਕਮੇਟੀ ਦਾ ਯਤਨ ਹੈ ਕਿ ਕੇਰਲਾ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਵੱਧ ਤੋਂ ਵੱਧ ਰਾਹਤ ਸੇਵਾਵਾਂ ਦਿੱਤੀਆਂ ਜਾਣ।ਉਨ੍ਹਾਂ ਦੱਸਿਆ ਕਿ ਕੇਰਲਾ ਵਿਖੇ ਸ਼੍ਰੋਮਣੀ ਕਮੇਟੀ ਦੇ ਦੌ ਮੁੱਖ ਰਾਹਤ ਕੇਂਦਰ ਚੱਲ ਰਹੇ ਹਨ, ਜਿਨ੍ਹਾਂ ਤੋਂ ਹੜ੍ਹ ਪ੍ਰਭਾਵਿਤ ਇਲਾਕਿਆ ਵਿਚ ਰਾਹਤ ਸਮੱਗਰੀ ਲਗਾਤਾਰ ਪਹੁੰਚਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਕੇਰਲਾ ’ਚ ਹੜ੍ਹਾਂ ਤੋਂ ਬਾਅਦ ਦੀ ਸਥਿਤੀ ਨਾਲ ਨਿਪਟਣ ਲਈ ਮੈਡੀਕਲ ਸੇਵਾਵਾਂ ਵੀ ਵਿਸ਼ੇਸ਼ ਤੌਰ ’ਤੇ ਦਿੱਤੀਆਂ ਜਾ ਰਹੀਆਂ ਹਨ, ਤਾਂ ਜੋ ਹੜ੍ਹਾਂ ਕਾਰਨ ਫੈਲਣ ਵਾਲੀਆਂ ਬਿਮਾਰੀਆਂ ਤੋਂ ਸਥਾਨਕ ਲੋਕਾਂ ਨੂੰ ਰਾਹਤ ਮਿਲ ਸਕੇ। ਇਸੇ ਦੌਰਾਨ ਭਾਈ ਲੌਂਗੋਵਾਲ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਦੀ ਰਾਹਤ ਟੀਮ ਕੇਰਲਾ ਵਿਖੇ ਹਾਲਾਤ ਆਮ ਹੋਣ ਤੀਕ ਰਾਹਤ ਸੇਵਾਵਾਂ ਪ੍ਰਦਾਨ ਕਰੇਗੀ।ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਕੇਰਲਾ ਭੇਜੀ ਗਈ ਰਾਹਤ ਸਮੱਗਰੀ ਵਿਚ ਵਾਧਾ ਕਰਦਿਆਂ ਅੱਜ ਕੁਝ ਹੋਰ ਸਮਾਨ ਭੇਜਿਆ ਗਿਆ ਹੈ।ਉਨ੍ਹਾਂ ਦੱਸਿਆ ਕਿ ਇਸ ਵਿਚ ਲੋਕਾਂ ਦੀਆਂ ਬੁਨਿਆਦੀ ਲੋੜਾਂ ਦੀ ਪੂਰਤੀ ਲਈ ਬਿਸਤਰੇ, ਦਰੀਆ, ਤਰਪਾਲਾ ਆਦਿ ਤੋਂ ਇਲਾਵਾ ਰਾਸ਼ਣ ਆਦਿ ਭੇਜਿਆ ਗਿਆ ਹੈ। -PTCNews


Top News view more...

Latest News view more...

LIVE CHANNELS
LIVE CHANNELS