Thu, Apr 25, 2024
Whatsapp

ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਦੇ ਪ੍ਰਬੰਧਾਂ ਸਬੰਧੀ ਮੁੱਖ ਸਕੱਤਰ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ

Written by  Shanker Badra -- November 10th 2018 06:36 PM -- Updated: November 10th 2018 06:38 PM
ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਦੇ ਪ੍ਰਬੰਧਾਂ ਸਬੰਧੀ ਮੁੱਖ ਸਕੱਤਰ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ

ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਦੇ ਪ੍ਰਬੰਧਾਂ ਸਬੰਧੀ ਮੁੱਖ ਸਕੱਤਰ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ

ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਦੇ ਪ੍ਰਬੰਧਾਂ ਸਬੰਧੀ ਮੁੱਖ ਸਕੱਤਰ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ ਅੰਤ੍ਰਿੰਗ ਕਮੇਟੀ ਮੈਂਬਰਾਂ ਦੀ ਚੋਣ ਸਬੰਧੀ ਹੋਣ ਵਾਲੇ ਸਾਲਾਨਾ ਜਨਰਲ ਇਜਲਾਸ ਦੀਆਂ ਸਾਰੀਆਂ ਤਿਆਰੀਆਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਅਧਿਕਾਰੀਆਂ ਨਾਲ ਇਕੱਤਰਤਾ ਕੀਤੀ ਅਤੇ ਚੋਣ ਇਜਲਾਸ ਸਬੰਧੀ ਪ੍ਰਬੰਧਕੀ ਨਿਰਦੇਸ਼ ਦਿੱਤੇ।ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸਮੇਤ ਅਹੁਦੇਦਾਰਾਂ ਦੀ ਸਾਲਾਨਾ ਚੋਣ ਲਈ ਜਨਰਲ ਇਜਲਾਸ 13 ਨਵੰਬਰ ਨੂੰ ਬੁਲਾਇਆ ਗਿਆ ਹੈ ਜੋ ਦੁਪਹਿਰ 1:00 ਵਜੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਹੋਵੇਗਾ। ਇਸ ਮੌਕੇ ਕੀਤੇ ਜਾਣ ਵਾਲੇ ਪ੍ਰਬੰਧਾਂ ਬਾਰੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਵਿਚਾਰ-ਵਟਾਂਦਰਾ ਕੀਤਾ ਅਤੇ ਲੋੜ ਅਨੁਸਾਰ ਸਟਾਫ ਦੀਆਂ ਡਿਊਟੀਆਂ ਲਗਾਈਆਂ।ਇਸ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਜਨਰਲ ਇਜਲਾਸ ਵਿਚ ਸ਼ਾਮਲ ਹੋਣ ਲਈ ਸ਼੍ਰੋਮਣੀ ਕਮੇਟੀ ਮੈਂਬਰ ਸਾਹਿਬਾਨ ਨੂੰ ਬੀਤੇ ਦਿਨੀਂ ਪੱਤਰ ਜਾਰੀ ਕੀਤੇ ਜਾ ਚੁੱਕੇ ਹਨ। -PTCNews


Top News view more...

Latest News view more...