Sat, Apr 27, 2024
Whatsapp

ਮੱਧ ਪ੍ਰਦੇਸ਼ ’ਚ ਪ੍ਰਸ਼ਾਸਨ ਵੱਲੋਂ ਉਜਾੜੇ ਸਿੱਖਾਂ ਨੂੰ SGPC ਨੇ ਦਿੱਤੀ ਸਹਾਇਤਾ ਰਾਸ਼ੀ,12 ਪੀੜਤ ਪਰਿਵਾਰਾਂ ਨੂੰ ਦਿੱਤੇ ਚੈੱਕ

Written by  Shanker Badra -- January 29th 2020 09:47 PM -- Updated: January 30th 2020 05:22 PM
ਮੱਧ ਪ੍ਰਦੇਸ਼ ’ਚ ਪ੍ਰਸ਼ਾਸਨ ਵੱਲੋਂ ਉਜਾੜੇ ਸਿੱਖਾਂ ਨੂੰ SGPC ਨੇ ਦਿੱਤੀ ਸਹਾਇਤਾ ਰਾਸ਼ੀ,12 ਪੀੜਤ ਪਰਿਵਾਰਾਂ ਨੂੰ ਦਿੱਤੇ ਚੈੱਕ

ਮੱਧ ਪ੍ਰਦੇਸ਼ ’ਚ ਪ੍ਰਸ਼ਾਸਨ ਵੱਲੋਂ ਉਜਾੜੇ ਸਿੱਖਾਂ ਨੂੰ SGPC ਨੇ ਦਿੱਤੀ ਸਹਾਇਤਾ ਰਾਸ਼ੀ,12 ਪੀੜਤ ਪਰਿਵਾਰਾਂ ਨੂੰ ਦਿੱਤੇ ਚੈੱਕ

ਮੱਧ ਪ੍ਰਦੇਸ਼ ’ਚ ਪ੍ਰਸ਼ਾਸਨ ਵੱਲੋਂ ਉਜਾੜੇ ਸਿੱਖਾਂ ਨੂੰ SGPC ਨੇ ਦਿੱਤੀ ਸਹਾਇਤਾ ਰਾਸ਼ੀ,12 ਪੀੜਤ ਪਰਿਵਾਰਾਂ ਨੂੰ ਦਿੱਤੇ ਚੈੱਕ:ਅੰਮ੍ਰਿਤਸਰ : ਮੱਧ ਪ੍ਰਦੇਸ਼ ਅੰਦਰ ਪ੍ਰਸ਼ਾਸਨ ਵੱਲੋਂ ਘਰ ਢਾਹ ਕੇ ਉਜਾੜੇ ਗਏ ਸਿੱਖਾਂ ਦੀ ਮਦਦ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 50-50 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈੱਕ ਦਿੱਤੇ ਗਏ ਹਨ। ਭਾਈ ਲੌਂਗੋਵਾਲ ਵੱਲੋਂ ਐਲਾਨ ਕੀਤੀ ਸਹਾਇਤਾ ਰਾਸ਼ੀ ਦੇ ਇਹ ਚੈੱਕ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਮੱਧ ਪ੍ਰਦੇਸ਼ ਵਿਖੇ ਜਾ ਕੇ ਸਬੰਧਤਾਂ ਨੂੰ ਸੌਂਪੇ। ਉਨ੍ਹਾਂ ਨਾਲ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਤੇਜਿੰਦਰ ਸਿੰਘ ਪੱਡਾ ਵੀ ਮੌਜੂਦ ਸਨ। ਦੱਸਣਯੋਗ ਹੈ ਕਿ ਮੱਧ ਪ੍ਰਦੇਸ਼ ’ਚ ਜ਼ਿਲ੍ਹਾ ਸ਼ਿਓਪੁਰ ਦੇ ਕਰਹਲ ਇਲਾਕੇ ਅੰਦਰ ਸਥਾਨਕ ਪ੍ਰਸ਼ਾਸਨ ਵੱਲੋਂ ਸਿੱਖਾਂ ਨੂੰ ਬੇਘਰ ਕਰਨ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਤੁਰੰਤ ਹਰਕਤ ਵਿਚ ਆਉਂਦਿਆਂ ਤਿੰਨ ਮੈਂਬਰੀ ਵਫ਼ਦ ਪੀੜ੍ਹਤਾਂ ਦੀ ਮਦਦ ਲਈ ਭੇਜਿਆ ਸੀ। ਇਸ ਵਫ਼ਦ ਵੱਲੋਂ ਮੱਧ ਪ੍ਰਦੇਸ਼ ਵਿਖੇ ਜਾ ਕੇ ਜਿਥੇ ਪੀੜਤ ਸਿੱਖਾਂ ਨਾਲ ਗੱਲਬਾਤ ਕੀਤੀ ਗਈ, ਉਥੇ ਹੀ ਹਰ ਸੰਭਵ ਮਦਦ ਦਾ ਭਰੋਸਾ ਵੀ ਦਿੱਤਾ ਗਿਆ ਸੀ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਵੱਲੋਂ ਪੀੜਤਾਂ ਲਈ 50-50 ਹਜ਼ਾਰ ਦੀ ਸਹਾਇਤਾ ਐਲਾਨ ਕੀਤੀ ਗਈ, ਜਿਸ ਦੇ ਚੈੱਕ ਭਾਈ ਗਰੇਵਾਲ ਵੱਲੋਂ ਸਬੰਧਤਾਂ ਨੂੰ ਸੌਂਪੇ ਗਏ ਹਨ। ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਦੱਸਿਆ ਕਿ ਮੱਧ ਪ੍ਰਦੇਸ਼ ਦੇ ਕਰਹਲ ਇਲਾਕੇ ਅੰਦਰ ਚਿਰਾਂ ਤੋਂ ਵੱਸਦੇ ਸਿੱਖਾਂ ਨੂੰ ਉਜਾੜਨ ਕਾਰਨ ਅਜੇ ਵੀ ਉਨ੍ਹਾਂ ਅੰਦਰ ਭਾਰੀ ਰੋਸ ਦੀ ਭਾਵਨਾ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਿਥੇ ਸਿੱਖ ਸ਼੍ਰੋਮਣੀ ਕਮੇਟੀ ਵੱਲੋਂ ਲਈ ਗਈ ਸਾਰ ’ਤੇ ਧੰਨਵਾਦ ਕਰ ਰਹੇ ਹਨ, ਉਥੇ ਹੀ ਸਰਕਾਰ ਪ੍ਰਤੀ ਉਨ੍ਹਾਂ ਅੰਦਰ ਭਾਰੀ ਗੁੱਸਾ ਹੈ। ਭਾਈ ਗਰੇਵਾਲ ਨੇ ਦੱਸਿਆ ਕਿ ਜਿਨ੍ਹਾਂ ਪੀੜਤ 12 ਸਿੱਖ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਦਿੱਤੇ ਗਏ ਹਨ, ਉਨ੍ਹਾਂ ਵਿਚ ਗੁਰਮੀਤ ਸਿੰਘ, ਰਮਨਦੀਪ ਸਿੰਘ, ਸੰਤੋਖ ਸਿੰਘ, ਗੁਲਜ਼ਾਰ ਸਿੰਘ, ਸੁਰਿੰਦਰ ਸਿੰਘ, ਸੋਮਨ ਸਿੰਘ, ਸ਼ਿਵਕੁਮਾਰ ਸਿੰਘ, ਵੀਰ ਸਿੰਘ,ਨਿਰਭੈ ਸਿੰਘ, ਸੁਖਚੈਨ ਸਿੰਘ, ਤਰਵਿੰਦਰ ਸਿੰਘ, ਹੰਸਰਾਜ ਸਿੰਘ ਸ਼ਾਮਲ ਹਨ। -PTCNews


Top News view more...

Latest News view more...