Sat, Apr 20, 2024
Whatsapp

SGPC ਵੱਲੋਂ ਬਾਬਾ ਮੱਖਣ ਸ਼ਾਹ ਲੁਬਾਣਾ ਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ’ਚ ਗੁਰਮਤਿ ਸਮਾਗਮ

Written by  Shanker Badra -- August 28th 2021 05:29 PM
SGPC ਵੱਲੋਂ ਬਾਬਾ ਮੱਖਣ ਸ਼ਾਹ ਲੁਬਾਣਾ ਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ’ਚ ਗੁਰਮਤਿ ਸਮਾਗਮ

SGPC ਵੱਲੋਂ ਬਾਬਾ ਮੱਖਣ ਸ਼ਾਹ ਲੁਬਾਣਾ ਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ’ਚ ਗੁਰਮਤਿ ਸਮਾਗਮ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬਾਬਾ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ਵਿਚ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਵਧੀਕ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਲੁਧਿਆਣਾ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ। ਇਸ ਸਬੰਧ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਪੰਥਕ ਸ਼ਖ਼ਸੀਅਤਾਂ ਨੇ ਸੰਗਤ ਨਾਲ ਵਿਚਾਰ ਸਾਂਝੇ ਕੀਤੇ। ਸ੍ਰੀ ਅਕਾਲ ਤਖ਼ਤ ਸਾਹਿਬ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਬਾਬਾ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦਾ ਸਿੱਖ ਇਤਿਹਾਸ ਅੰਦਰ ਅਹਿਮ ਸਥਾਨ ਹੈ। ਕੌਮ ਨੂੰ ਇਨ੍ਹਾਂ ਦੀ ਦੇਣ ’ਤੇ ਮਾਣ ਹੈ ਅਤੇ ਸਦਾ ਰਹੇਗਾ। ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸ਼੍ਰੋਮਣੀ ਕਮੇਟੀ ਵੱਲੋਂ ਇਨ੍ਹਾਂ ਸ਼ਖ਼ਸੀਅਤਾਂ ਦੀ ਯਾਦ ਹਰ ਸਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਉਣ ਦੀ ਸ਼ਲਾਘਾ ਕਰਦਿਆਂ ਸੰਗਤ ਨੂੰ ਬਾਣੀ ਤੇ ਬਾਣੇ ਨਾਲ ਜੁੜਨ ਲਈ ਪ੍ਰੇਰਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਬਾਬਾ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੇ ਜੀਵਨ ਵਿੱਚ ਗੁਰੂ ਪਿਆਰ ਅਤੇ ਸਮਰਪਣ ਭਾਵਨਾ ਸੰਗਤ ਲਈ ਪ੍ਰੇਰਨਾ ਸਰੋਤ ਹੈ। ਭਾਈ ਮੱਖਣ ਸ਼ਾਹ ਲੁਬਾਣਾ ਗੁਰੂ ਭਰੋਸੇ ਦੀ ਉੱਘੜਵੀਂ ਮਸਾਲ ਹਨ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਕੁਰਬਾਨੀ ਦੀ ਸਿਖਰਲੀ ਉਦਾਹਰਨ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਸਿੱਖ ਇਤਿਹਾਸ ਦੀਆਂ ਅਜਿਹੀਆਂ ਸ਼ਖ਼ਸੀਅਤਾਂ ਤੋਂ ਆਪਣੇ ਬੱਚਿਆਂ ਨੂੰ ਜਾਣੂ ਕਰਵਾਉਣ ਦਾ ਫਰਜ਼ ਨਿਭਾਉਣ ਤਾਂ ਜੋ ਉਨ੍ਹਾਂ ਅੰਦਰ ਸਿੱਖੀ ਪ੍ਰਤੀ ਪਿਆਰ ਅਤੇ ਦ੍ਰਿੜਤਾ ਬਣੀ ਰਹੇ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਤੇ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਲੁਧਿਆਣਾ ਨੇ ਵੀ ਸੰਗਤ ਨਾਲ ਗੁਰਮਤਿ ਵਿਚਾਰ ਸਾਂਝੇ ਕੀਤੇ ਅਤੇ ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ। ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਨਿਊਯਾਰਕ ਦੇ ਪ੍ਰਧਾਨ ਸ. ਬਲਦੇਵ ਸਿੰਘ ਅਤੇ ਸਾਬਕਾ ਪ੍ਰਧਾਨ ਸ. ਰਘਬੀਰ ਸਿੰਘ ਬੱਬੀ ਨੇ ਸ਼੍ਰੋਮਣੀ ਕਮੇਟੀ ਦਾ ਸਮਾਗਮ ਕਰਨ ਲਈ ਧੰਨਵਾਦ ਕੀਤਾ। ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਨਿਊਯਾਰਕ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਸਨਮਾਨਿਤ ਕੀਤਾ। ਇਸ ਦੌਰਾਨ ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਨਿਊਯਾਰਕ ਵੱਲੋਂ ਸਿੰਘ ਸਾਹਿਬਾਨ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਸਮੇਤ ਹੋਰ ਸ਼ਖ਼ਸੀਅਤਾਂ ਨੂੰ ਵੀ ਸਨਮਾਨਿਤ ਕੀਤਾ ਗਿਆ। -PTCNews


Top News view more...

Latest News view more...