Sat, Apr 20, 2024
Whatsapp

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਕਰਵਾਇਆ ਗੁਰਮਤਿ ਸਮਾਗਮ

Written by  Shanker Badra -- June 24th 2020 03:48 PM
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਕਰਵਾਇਆ ਗੁਰਮਤਿ ਸਮਾਗਮ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਕਰਵਾਇਆ ਗੁਰਮਤਿ ਸਮਾਗਮ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਕਰਵਾਇਆ ਗੁਰਮਤਿ ਸਮਾਗਮ:ਅੰਮ੍ਰਿਤਸਰ :  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਅਸਥਾਨ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ, ਜਦਕਿ ਅਰਦਾਸ ਭਾਈ ਕੁਲਵਿੰਦਰ ਸਿੰਘ ਨੇ ਕੀਤੀ। ਇਸ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ ਵਾਈ ਹਰਮਿੱਤਰ ਸਿੰਘ ਨੇ ਸੰਗਤਾਂ ਨੂੰ ਬਾਬਾ ਬੰਦਾ ਸਿੰਘ ਬਹਾਦਰ ਦੇ ਲਾਸਾਨੀ ਇਤਿਹਾਸ ਤੋਂ ਜਾਣੂ ਕਰਵਾਇਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਰੀ ਮਨਜੀਤ ਸਿੰਘ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ,  ਵਧੀਕ ਮੈਨੇਜਰ ਸਿਖਰਾਂ ਸਿੰਘ, ਇਕਬਾਲ ਸਿੰਘ ਮੁਖੀ, ਨਿਸ਼ਾਨ ਸਿੰਘ, ਸਤਨਾਮ ਸਿੰਘ ਮਾਂਗਾ ਸਰਾਏ ਆਦਿ ਮੌਜੂਦ ਸਨ। -PTCNews


Top News view more...

Latest News view more...