Advertisment

ਪੰਜ ਤਖ਼ਤ ਸਾਹਿਬਾਨ ਦੀ ਯਾਤਰਾ ’ਤੇ ਨਿਕਲੇ ਸਿੱਖ ਨੌਜਵਾਨਾਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ

author-image
Jashan A
Updated On
New Update
ਪੰਜ ਤਖ਼ਤ ਸਾਹਿਬਾਨ ਦੀ ਯਾਤਰਾ ’ਤੇ ਨਿਕਲੇ ਸਿੱਖ ਨੌਜਵਾਨਾਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ
Advertisment
ਪੰਜ ਤਖ਼ਤ ਸਾਹਿਬਾਨ ਦੀ ਯਾਤਰਾ ’ਤੇ ਨਿਕਲੇ ਸਿੱਖ ਨੌਜਵਾਨਾਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ,ਅੰਮ੍ਰਿਤਸਰ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜ ਤਖ਼ਤ ਸਾਹਿਬਾਨ ਦੀ ਯਾਤਰਾ ’ਤੇ ਨਿਕਲੇ ਤਿੰਨ ਨੌਜਵਾਨਾਂ ਨੂੰ ਸ੍ਰੀ ਅੰਮ੍ਰਿਤਸਰ ਪੁੱਜਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਤੇ ਸਕੱਤਰ ਮਨਜੀਤ ਸਿੰਘ ਬਾਠ ਨੇ ਸਨਮਾਨਿਤ ਕੀਤਾ। ਵਰਨਣਯੋਗ ਹੈ ਕਿ ਇਹ ਨੌਜਵਾਨ ਪੰਜ ਤਖ਼ਤਾਂ ਦੀ ਯਾਤਰਾ ਮੋਟਰਸਾਈਕਲਾਂ ’ਤੇ ਕਰ ਰਹੇ ਹਨ। ਇਨ੍ਹਾਂ ਨੇ ਜ਼ਮਸ਼ੇਦਪੁਰ ਟਾਟਾਨਗਰ ਤੋਂ 1 ਅਕਤੂਬਰ ਨੂੰ ਆਪਣੀ ਯਾਤਰਾ ਆਰੰਭ ਕਰਕੇ ਬੀਤੇ ਕੱਲ੍ਹ 8 ਅਕਤੂਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ ਸਨ। ਹੋਰ ਪੜ੍ਹੋ:ਭਾਈ ਗੋਬਿੰਦ ਸਿੰਘ ਲੌਂਗੋਵਾਲ ਦਾ ਦੂਜੀ ਵਾਰ ਪ੍ਰਧਾਨ ਬਣਨ ’ਤੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੇ ਕੀਤਾ ਭਰਵਾਂ ਸਵਾਗਤ ਇਸੇ ਦੌਰਾਨ ਇਨ੍ਹਾਂ ਨੌਜਵਾਨਾਂ ਯਾਤਰੀਆਂ ਨੇ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਲਈ ਰਵਾਨਾ ਹੋਣ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਮੁੱਖ ਸਕੱਤਰ ਡਾ. ਰੂਪ ਸਿੰਘ ਨੂੰ ਮਿਲੇ, ਜਿਥੇ ਉਨ੍ਹਾਂ ਨੇ ਨੌਜੁਆਨਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨ ਦਿੱਤਾ। ਇਸ ਤੋਂ ਪਹਿਲਾਂ ਇਹ ਇਹ ਨੌਜੁਆਨ 3 ਅਕਤੂਬਰ ਨੂੰ ਤਖ਼ਤ ਸ੍ਰੀ ਹਜ਼ੂਰ ਸਾਹਿਬ ਅਤੇ 7 ਅਕਤੂਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਦੀ ਯਾਤਰਾ ਮੁਕੰਮਲ ਕਰ ਚੁੱਕੇ ਹਨ। ਨੌਜਵਾਨਾਂ ਨੇ ਦੱਸਿਆ ਕਿ ਉਨ੍ਹਾਂ ਦੀ ਯਾਤਰਾ ਦਾ ਮੰਤਵ ਪਹਿਲੇ ਪਾਤਸ਼ਾਹ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਨੌਜਵਾਨਾਂ ਅੰਦਰ ਉਤਸ਼ਾਹ ਪੈਦਾ ਕਰਨਾ ਹੈ। ਉਹ ਚਾਹੁੰਦੇ ਹਨ ਕਿ ਇਨ੍ਹਾਂ ਇਤਿਹਾਸਕ ਸਮਾਗਮਾਂ ਵਿਚ ਨੌਜਵਾਨਾਂ ਦੀ ਭਰਵੀਂ ਸ਼ਮੂਲੀਅਤ ਹੋਵੇ। ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਵੱਲੋਂ ਦਿੱਤੇ ਗਏ ਸਹਿਯੋਗ ਅਤੇ ਸਨਮਾਨ ਲਈ ਧੰਨਵਾਦ ਕੀਤਾ। ਇਸ ਮੌਕੇ ਡਾ. ਰੂਪ ਸਿੰਘ ਨੇ ਨੌਜੁਆਨਾਂ ਦੇ ਉੱਦਮ ਦੀ ਪ੍ਰਸ਼ੰਸਾ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ, ਸਤਿੰਦਰ ਸਿੰਘ ਆਦਿ ਮੌਜੂਦ ਸਨ। -PTC News-
punjab-news sgpc punjabi-news sgpc-honor-sikh-youth
Advertisment

Stay updated with the latest news headlines.

Follow us:
Advertisment