Advertisment

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਝਾਰਖੰਡ ਦੇ ਟਾਟਾਨਗਰ 'ਚ ਵਿਸ਼ਾਲ ਗੁਰਮਤਿ ਸਮਾਗਮ, ਗਿਆਨੀ ਹਰਪ੍ਰੀਤ ਸਿੰਘ ਨੇ ਕੀਤੀ ਸ਼ਿਰਕਤ

author-image
Jashan A
Updated On
New Update
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਝਾਰਖੰਡ ਦੇ ਟਾਟਾਨਗਰ 'ਚ ਵਿਸ਼ਾਲ ਗੁਰਮਤਿ ਸਮਾਗਮ, ਗਿਆਨੀ ਹਰਪ੍ਰੀਤ ਸਿੰਘ ਨੇ ਕੀਤੀ ਸ਼ਿਰਕਤ
Advertisment
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਝਾਰਖੰਡ ਦੇ ਟਾਟਾਨਗਰ 'ਚ ਵਿਸ਼ਾਲ ਗੁਰਮਤਿ ਸਮਾਗਮ, ਗਿਆਨੀ ਹਰਪ੍ਰੀਤ ਸਿੰਘ ਨੇ ਕੀਤੀ ਸ਼ਿਰਕਤ,ਝਾਰਖੰਡ: ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮਾਗਮ ਕਰਵਾਏ ਜਾ ਰਹੇ ਹਨ। ਜਿਸ ਦੇ ਤਹਿਤ ਝਾਰਖੰਡ ਦੇ ਟਾਟਾਨਗਰ 'ਚ ਇੱਕ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ 'ਚ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੇ ਸ਼ਿਰਕਤ ਕੀਤੀ। ਇਸ ਸਮਾਗਮ ਤੋਂ ਪਹਿਲਾ ਇੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਜਿਸ 'ਚ ਹਜ਼ਾਰਾਂ ਦੀ ਗਿਣਤੀ 'ਚ ਸੰਗਤਾਂ ਪਹੁੰਚੀਆਂ ਅਤੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕਰ ਆਪਣਾ ਜੀਵਨ ਸਫ਼ਲ ਬਣਾਇਆ। ਹੋਰ ਪੜ੍ਹੋ:ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਮੰਡੀ ਗੋਬਿੰਦਗੜ੍ਹ ਤੋਂ ਅਗਲੇ ਪੜਾਅ ਲਈ ਹੋਈ ਰਵਾਨਾ ਜ਼ਿਕਰਯੋਗ ਹੈ ਕਿ ਝਾਰਖੰਡ 'ਚ ਆਉਣ ਵਾਲੇ ਦਿਨਾਂ 'ਚ ਵੱਖ-ਵੱਖ ਥਾਵਾਂ 'ਤੇ ਕੀਰਤਨ ਦਰਬਾਰ ਅਤੇ ਗੁਰਮਿਤ ਸਮਾਗਮ ਰੱਖੇ ਗਏ ਹਨ। ਜਿਨ੍ਹਾਂ 'ਚ ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਨਾਲ ਜੁੜੀਆਂ ਵਿਚਾਰ ਕਥਾ ਕੀਤੀਆਂ ਜਾਣਗੀਆਂ। ਪੀਟੀਸੀ ਨਿਊਜ਼ ਨਾਲ ਖਾਸ ਗੱਲਬਾਤ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੇ ਦੱਸਿਆ ਕਿ ਆਉਣ ਵਾਲੇ ਦਿਨਾਂ 'ਚ ਸੰਗਤ ਦੇ ਸਹਿਯੋਗ ਨਾਲ ਕਈ ਅੰਤਰਾਸ਼ਟਰੀ ਸਮਾਗਮ ਵੀ ਕਰਵਾਏ ਜਾਣਗੇ। ਸ੍ਰੀ ਕਰਤਾਰਪੁਰ ਸਾਹਿਬ ਲਾਂਘੇ 'ਤੇ ਬੋਲਦਿਆਂ ਉਹਨਾਂ ਕਿਹਾ ਕਿ ਜਿਸ ਰਫਤਾਰ ਨਾਲ ਸਰਕਾਰ ਕੰਮ ਕਰ ਰਹੀ ਹੈ, ਉਮੀਦ ਹੈ ਕਿ ਗੁਰਪੁਰਬ ਤੱਕ ਇਹ ਲਾਂਘਾ ਖੁੱਲ੍ਹ ਜਾਵੇਗਾ। -PTC News-
punjabi-news sgpc-news sgpc-news-in-punjabi news-in-punjabi latest-sgpc-news 261633 gurmat-smagam-news latest-gurmat-smagam-news gurmat-smagam-news-in-punjabi
Advertisment

Stay updated with the latest news headlines.

Follow us:
Advertisment