Sun, Dec 14, 2025
Whatsapp

ਸ਼੍ਰੋਮਣੀ ਕਮੇਟੀ ਮੈਂਬਰ ਲਖਬੀਰ ਸਿੰਘ ਅਰਾਈਆਂ ਵਾਲਾ ਦੇ ਚਲਾਣੇ ’ਤੇ ਭਾਈ ਲੌਂਗੋਵਾਲ ਨੇ ਦੁੱਖ ਪ੍ਰਗਟਾਇਆ

Reported by:  PTC News Desk  Edited by:  Jashan A -- July 15th 2019 02:02 PM
ਸ਼੍ਰੋਮਣੀ ਕਮੇਟੀ ਮੈਂਬਰ ਲਖਬੀਰ ਸਿੰਘ ਅਰਾਈਆਂ ਵਾਲਾ ਦੇ ਚਲਾਣੇ ’ਤੇ ਭਾਈ ਲੌਂਗੋਵਾਲ ਨੇ ਦੁੱਖ ਪ੍ਰਗਟਾਇਆ

ਸ਼੍ਰੋਮਣੀ ਕਮੇਟੀ ਮੈਂਬਰ ਲਖਬੀਰ ਸਿੰਘ ਅਰਾਈਆਂ ਵਾਲਾ ਦੇ ਚਲਾਣੇ ’ਤੇ ਭਾਈ ਲੌਂਗੋਵਾਲ ਨੇ ਦੁੱਖ ਪ੍ਰਗਟਾਇਆ

ਸ਼੍ਰੋਮਣੀ ਕਮੇਟੀ ਮੈਂਬਰ ਲਖਬੀਰ ਸਿੰਘ ਅਰਾਈਆਂ ਵਾਲਾ ਦੇ ਚਲਾਣੇ ’ਤੇ ਭਾਈ ਲੌਂਗੋਵਾਲ ਨੇ ਦੁੱਖ ਪ੍ਰਗਟਾਇਆ,ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਮੈਂਬਰ ਲਖਬੀਰ ਸਿੰਘ ਅਰਾਈਆਂ ਵਾਲਾ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਲਖਬੀਰ ਸਿੰਘ ਅਰਾਈਆਂਵਾਲਾ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ। ਭਾਈ ਲੌਂਗੋਵਾਲ ਨੇ ਆਖਿਆ ਕਿ ਲਖਬੀਰ ਸਿੰਘ ਅਰਾਈਆਂਵਾਲਾ ਦੇ ਅਕਾਲ ਚਲਾਣੇ ਨਾਲ ਪੰਥ ਨੂੰ ਵੱਡਾ ਘਾਟਾ ਪਿਆ ਹੈ। ਉਹ ਇਕ ਪੰਥਕ ਆਗੂ ਸਨ ਅਤੇ ਅਜਿਹੇ ਟਕਸਾਲੀ ਆਗੂ ਦੇ ਤੁਰ ਜਾਣ ਨਾਲ ਕੌਮ ਇਕ ਚੰਗੇ ਆਗੂ ਤੋਂ ਵਾਂਝੀ ਹੋ ਗਈ ਹੈ। ਉਨ੍ਹਾਂ ਨੇ ਜਿਥੇ ਧਰਮ ਪ੍ਰਚਾਰ ਦੇ ਖੇਤਰ ਵਿਚ ਅਹਿਮ ਯੋਗਦਾਨ ਪਾਇਆ, ਉਥੇ ਹੀ ਅੰਤ੍ਰਿੰਗ ਕਮੇਟੀ ਦੇ ਮੈਂਬਰ ਵਜੋਂ ਸੇਵਾ ਨਿਭਾਉਂਦਿਆਂ ਪ੍ਰਬੰਧਕੀ ਸੇਧਾਂ ਵੀ ਦਿੱਤੀਆਂ। ਹੋਰ ਪੜ੍ਹੋ:ਅਫ਼ਗਾਨਿਸਤਾਨ 'ਚ ਸਿੱਖਾਂ 'ਤੇ ਹੋਏ ਹਮਲੇ ਕਾਰਨ ਅੱਜ ਬੰਦ ਰਹਿਣਗੇ ਐਸ.ਜੀ.ਪੀ.ਸੀ. ਦੇ ਸਾਰੇ ਅਦਾਰੇ ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਅਰਾਈਆਂਵਾਲਾ ਦੇ ਅਕਾਲ ਚਲਾਣੇ ’ਤੇ ਸ਼ੋਕ ਸਭਾ ਕੀਤੀ ਗਈ, ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਜਰਨਲ ਸਕੱਤਰ ਗੁਰਬਚਨ ਸਿੰਘ ਕਰਮੂੰਵਾਲਾ, ਅੰਤ੍ਰਿਗ ਮੈਂਬਰ ਭਾਈ ਮਨਜੀਤ ਸਿੰਘ, ਮੈਂਬਰ ਭਾਈ ਰਾਮ ਸਿੰਘ, ਭਗਵੰਤ ਸਿੰਘ ਸਿਆਲਕਾ, ਬਾਵਾ ਸਿੰਘ ਗੁਮਾਨਪੁਰਾ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ, ਮਨਜੀਤ ਸਿੰਘ ਬਾਠ ਤੇ ਬਲਵਿੰਦਰ ਸਿੰਘ ਜੌੜਾਸਿੰਘਾ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾ, ਮੀਤ ਸਕੱਤਰ ਸਕੱਤਰ, ਸਹਾਇਕ ਸੁਪ੍ਰਿੰਟੈਂਡੈਂਟ ਮਲਕੀਤ ਸਿੰਘ ਬਹਿੜਵਾਲ ਸਮੇਤ ਸ਼੍ਰੋਮਣੀ ਅਧਿਕਾਰੀਆਂ ਤੇ ਕਰਮਚਾਰੀ ਮੌਜੂਦ ਸਨ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਸੱਕਤਰ ਮਹਿੰਦਰ ਸਿੰਘ ਆਹਲੀ,  ਅਵਤਾਰ ਸਿੰਘ ਸੈਂਪਲਾ, ਨਿੱਜੀ ਸਕੱਤਰ ਇੰਜ: ਸੁਖਮਿੰਦਰ ਸਿੰਘ, ਸੁਖਦੇਵ ਸਿੰਘ ਭੂਰਾਕੋਹਨਾ, ਸੁਲੱਖਣ ਸਿੰਘ ਭੰਗਾਲੀ, ਤੇਜਿੰਦਰ ਸਿੰਘ ਪੱਡਾ ਆਦਿ ਨੇ ਵੀ ਲਖਬੀਰ ਸਿੰਘ ਅਰਾਈਆਂਵਾਲਾ ਦੇ ਚਲਾਣਾ ਕਰ ਜਾਣ ’ਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਲਖਬੀਰ ਸਿੰਘ ਅਰਾਈਆਂਵਾਲਾ ਦੇ ਚਲਾਣੇ ’ਤੇ ਸ਼ੋਕ ਵਜੋਂ ਸ਼੍ਰੋਮਣੀ ਕਮੇਟੀ ਦਫ਼ਤਰ ਬਾਅਦ ਦੁਪਹਿਰ ਅੱਧਾ ਦਿਨ ਲਈ ਬੰਦ ਰੱਖੇ ਗਏ। -PTC News


Top News view more...

Latest News view more...

PTC NETWORK
PTC NETWORK