Thu, Dec 25, 2025
Whatsapp

ਸ਼੍ਰੋਮਣੀ ਕਮੇਟੀ ਦੇ ਐਕਸੀਅਨ ਸ. ਮਨਪ੍ਰੀਤ ਸਿੰਘ ਦੇ ਅਕਾਲ ਚਲਾਣੇ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਅਧਿਕਾਰੀਆਂ ਨੇ ਦੁੱਖ ਪ੍ਰਗਟਾਇਆ

Reported by:  PTC News Desk  Edited by:  Joshi -- April 02nd 2018 05:51 PM
ਸ਼੍ਰੋਮਣੀ ਕਮੇਟੀ ਦੇ ਐਕਸੀਅਨ ਸ. ਮਨਪ੍ਰੀਤ ਸਿੰਘ ਦੇ ਅਕਾਲ ਚਲਾਣੇ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਅਧਿਕਾਰੀਆਂ ਨੇ ਦੁੱਖ ਪ੍ਰਗਟਾਇਆ

ਸ਼੍ਰੋਮਣੀ ਕਮੇਟੀ ਦੇ ਐਕਸੀਅਨ ਸ. ਮਨਪ੍ਰੀਤ ਸਿੰਘ ਦੇ ਅਕਾਲ ਚਲਾਣੇ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਅਧਿਕਾਰੀਆਂ ਨੇ ਦੁੱਖ ਪ੍ਰਗਟਾਇਆ

ਸ਼੍ਰੋਮਣੀ ਕਮੇਟੀ ਦੇ ਐਕਸੀਅਨ ਸ. ਮਨਪ੍ਰੀਤ ਸਿੰਘ ਦੇ ਅਕਾਲ ਚਲਾਣੇ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਅਧਿਕਾਰੀਆਂ ਨੇ ਦੁੱਖ ਪ੍ਰਗਟਾਇਆ ਅੰਮ੍ਰਿਤਸਰ:  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਮਾਰਤੀ ਵਿਭਾਗ ਦੇ ਐਕਸੀਅਨ ਸ. ਮਨਪ੍ਰੀਤ ਸਿੰਘ ਦੇ ਅਕਾਲ ਚਲਾਣੇ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਦੱਸਣਯੋਗ ਹੈ ਕਿ ਸ. ਮਨਪ੍ਰੀਤ ਸਿੰਘ ਪਿਛਲੇ ਸਮੇਂ ਤੋਂ ਕੈਂਸਰ ਦੀ ਨਾਮੁਰਾਦ ਬਿਮਾਰੀ ਤੋਂ ਪੀੜਤ ਸਨ ਅਤੇ ਕੁਝ ਦਿਨਾਂ ਤੋਂ ਚੰਡੀਗੜ੍ਹ ਦੇ ਇਕ ਨਿੱਜੀ ਹਸਪਤਾਲ ਵਿਚ ਜ਼ੇਰੇ-ਇਲਾਜ਼ ਸਨ। ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਐਕਸੀਅਨ ਸ. ਮਨਪ੍ਰੀਤ ਸਿੰਘ ਸ਼੍ਰੋਮਣੀ ਕਮੇਟੀ ਦੇ ਪਰਿਵਾਰ ਦਾ ਇੱਕ ਮੈਂਬਰ ਸੀ ਅਤੇ ਉਨ੍ਹਾਂ ਦੇ ਅਕਾਲ ਚਲਾਣੇ ਨਾਲ ਸ਼੍ਰੋਮਣੀ ਕਮੇਟੀ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦੀ ਹੈ। ਉਨ੍ਹਾਂ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦੀ ਸ਼ਕਤੀ ਦੇਣ। ਸ. ਮਨਪ੍ਰੀਤ ਸਿੰਘ ਦੇ ਪਰਿਵਾਰ ਨਾਲ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਬਾਠ ਤੇ ਸ. ਅਵਤਾਰ ਸਿੰਘ ਸੈਂਪਲਾ, ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਸ. ਜਗਜੀਤ ਸਿੰਘ ਜੱਗੀ, ਸ. ਮਹਿੰਦਰ ਸਿੰਘ ਆਹਲੀ, ਸ. ਕੇਵਲ ਸਿੰਘ ਗਿੱਲ, ਸ. ਬਿਜੈ ਸਿੰਘ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪ੍ਰਤਾਪ ਸਿੰਘ, ਸ. ਜਸਵਿੰਦਰ ਸਿੰਘ ਦੀਨਪੁਰ, ਡਾ. ਪਰਮਜੀਤ ਸਿੰਘ ਸਰੋਆ ਨੇ ਵੀ ਅਫ਼ਸੋਸ ਪ੍ਰਗਟ ਕੀਤਾ ਹੈ। —PTC News


Top News view more...

Latest News view more...

PTC NETWORK
PTC NETWORK