Thu, May 2, 2024
Whatsapp

ਸ਼੍ਰੋਮਣੀ ਕਮੇਟੀ ਮੈਂਬਰ ਲਖਬੀਰ ਸਿੰਘ ਅਰਾਈਆਂ ਵਾਲਾ ਨਮਿਤ ਅੰਤਿਮ ਅਰਦਾਸ ਸਮਾਗਮ 24 ਜੁਲਾਈ ਨੂੰ

Written by  Jashan A -- July 22nd 2019 04:54 PM -- Updated: July 22nd 2019 05:10 PM
ਸ਼੍ਰੋਮਣੀ ਕਮੇਟੀ ਮੈਂਬਰ ਲਖਬੀਰ ਸਿੰਘ ਅਰਾਈਆਂ ਵਾਲਾ ਨਮਿਤ ਅੰਤਿਮ ਅਰਦਾਸ ਸਮਾਗਮ 24 ਜੁਲਾਈ ਨੂੰ

ਸ਼੍ਰੋਮਣੀ ਕਮੇਟੀ ਮੈਂਬਰ ਲਖਬੀਰ ਸਿੰਘ ਅਰਾਈਆਂ ਵਾਲਾ ਨਮਿਤ ਅੰਤਿਮ ਅਰਦਾਸ ਸਮਾਗਮ 24 ਜੁਲਾਈ ਨੂੰ

ਸ਼੍ਰੋਮਣੀ ਕਮੇਟੀ ਮੈਂਬਰ ਲਖਬੀਰ ਸਿੰਘ ਅਰਾਈਆਂ ਵਾਲਾ ਨਮਿਤ ਅੰਤਿਮ ਅਰਦਾਸ ਸਮਾਗਮ 24 ਜੁਲਾਈ ਨੂੰ,ਅੰਮ੍ਰਿਤਸਰ: ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਲਖਬੀਰ ਸਿੰਘ ਅਰਾਈਆਂਵਾਲਾ ਨਮਿਤ ਅੰਤਮ ਅਰਦਾਸ ਸਮਾਗਮ 24 ਜੁਲਾਈ ਨੂੰ ਗੁਰਦੁਆਰਾ ਮਾਈ ਗੋਦੜੀ ਸਾਹਿਬ, ਕੋਟਕਪੂਰਾ ਰੋਡ, ਫਰੀਦਕੋਟ ਵਿਖੇ ਹੋਵੇਗਾ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ ਨੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਅਰਾਈਆਂਵਾਲਾ 15 ਜੁਲਾਈ ਨੂੰ ਅਕਾਲ ਚਲਾਣਾ ਕਰ ਗਏ ਸਨ। ਉਹ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਵਜੋਂ ਵੀ ਸੇਵਾਵਾਂ ਨਿਭਾ ਚੁੱਕੇ ਹਨ। ਸ਼੍ਰੋਮਣੀ ਕਮੇਟੀ ਦੇ ਸਕੱਤਰ ਅਨੁਸਾਰ ਅਰਾਈਆਂ ਵਾਲਾ ਦੇ ਗ੍ਰਹਿ 24 ਜੁਲਾਈ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣਗੇ ਅਤੇ ਮਗਰੋਂ ਅਰਦਾਸ ਸਮਾਗਮ ਗੁਰਦੁਆਰਾ ਮਾਈ ਗੋਦੜੀ ਸਾਹਿਬ ਫਰੀਦਕੋਟ ਵਿਖੇ ਹੋਵੇਗਾ। ਹੋਰ ਪੜ੍ਹੋ: SGPC ਵੱਲੋਂ ਸ੍ਰੀ ਨਨਕਾਣਾ ਸਾਹਿਬ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਦੀਆਂ ਤਿਆਰੀਆਂ ਜਾਰੀ ਉਨ੍ਹਾਂ ਦੱਸਿਆ ਕਿ ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਅਰਾਈਆਂ ਵਾਲਾ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨਗੀਆਂ। -PTC News


Top News view more...

Latest News view more...