Sat, Apr 20, 2024
Whatsapp

SGPC ਮੈਂਬਰ ਤੇ ਅਧਿਕਾਰੀਆਂ ਨੇ ਕਰਨਾਲ ਵਿਖੇ ਕਿਸਾਨਾਂ ਲਈ ਲੰਗਰ ਅਤੇ ਹੋਰ ਸੇਵਾਵਾਂ ਦਾ ਲਿਆ ਜਾਇਜ਼ਾ

Written by  Shanker Badra -- September 09th 2021 04:21 PM
SGPC ਮੈਂਬਰ ਤੇ ਅਧਿਕਾਰੀਆਂ ਨੇ ਕਰਨਾਲ ਵਿਖੇ ਕਿਸਾਨਾਂ ਲਈ ਲੰਗਰ ਅਤੇ ਹੋਰ ਸੇਵਾਵਾਂ ਦਾ ਲਿਆ ਜਾਇਜ਼ਾ

SGPC ਮੈਂਬਰ ਤੇ ਅਧਿਕਾਰੀਆਂ ਨੇ ਕਰਨਾਲ ਵਿਖੇ ਕਿਸਾਨਾਂ ਲਈ ਲੰਗਰ ਅਤੇ ਹੋਰ ਸੇਵਾਵਾਂ ਦਾ ਲਿਆ ਜਾਇਜ਼ਾ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੇ ਨਿਰਦੇਸ਼ਾਂ ’ਤੇ ਕਰਨਾਲ ਵਿਚ ਸੰਘਰਸ਼ ਕਰ ਰਹੇ ਕਿਸਾਨਾਂ ਵਾਸਤੇ ਸ਼੍ਰੋਮਣੀ ਕਮੇਟੀ ਵੱਲੋਂ ਲੰਗਰ ਅਤੇ ਹੋਰ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦੇ ਆਦੇਸ਼ਾਂ ’ਤੇ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਹਰਭਜਨ ਸਿੰਘ ਮਸਾਣਾਂ, ਸਾਬਕਾ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਾਇਮਪੁਰ, ਮੈਂਬਰ ਭੁਪਿੰਦਰ ਸਿੰਘ ਅਸੰਧ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਪਰਮਜੀਤ ਸਿੰਘ ਸਰੋਆ ਤੇ ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ ਨੇ ਕਰਨਾਲ ਪਹੁੰਚ ਕੇ ਮੌਕੇ ਦਾ ਜਾਇਜ਼ਾ ਲਿਆ। [caption id="attachment_531787" align="aligncenter" width="300"] SGPC ਮੈਂਬਰ ਤੇ ਅਧਿਕਾਰੀਆਂ ਨੇ ਕਰਨਾਲ ਵਿਖੇ ਕਿਸਾਨਾਂ ਲਈ ਲੰਗਰ ਅਤੇ ਹੋਰ ਸੇਵਾਵਾਂ ਦਾ ਲਿਆ ਜਾਇਜ਼ਾ[/caption] ਕਰਨਾਲ ਤੋਂ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਕਰਨਾਲ ਵਿਖੇ ਵੱਡੀ ਗਿਣਤੀ ਵਿਚ ਕਿਸਾਨ ਧਰਨਾ ਲਗਾ ਕੇ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਬੀਬੀ ਜਗੀਰ ਕੌਰ ਦੇ ਆਦੇਸ਼ਾਂ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਕਿਸਾਨਾਂ ਲਈ ਲੰਗਰ, ਚਾਹ ਪਾਣੀ ਆਦਿ ਦੇ ਪ੍ਰਬੰਧ ਕੀਤੇ ਗਏ ਹਨ।ਇਸ ਵਾਸਤੇ ਗੁਰਦੁਆਰਾ ਸ੍ਰੀ ਨਾਢਾ ਸਾਹਿਬ, ਗੁਰਦੁਆਰਾ ਪਾਤਸ਼ਾਹੀ ਛੇਵੀਂ ਕੁਰੂਕੁਸ਼ਤੇਰ ਤੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਪਟਿਆਲਾ ਦਾ ਸਟਾਫ਼ ਕਿਸਾਨਾਂ ਦੀ ਸੇਵਾ ਲਈ ਮੌਜੂਦ ਹੈ। [caption id="attachment_531788" align="aligncenter" width="300"] SGPC ਮੈਂਬਰ ਤੇ ਅਧਿਕਾਰੀਆਂ ਨੇ ਕਰਨਾਲ ਵਿਖੇ ਕਿਸਾਨਾਂ ਲਈ ਲੰਗਰ ਅਤੇ ਹੋਰ ਸੇਵਾਵਾਂ ਦਾ ਲਿਆ ਜਾਇਜ਼ਾ[/caption] ਉਨਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪਹਿਲਾਂ ਵੀ ਕਿਸਾਨਾਂ ਦੇ ਨਾਲ ਖੜ੍ਹਦਿਆਂ ਸਿੰਘੂ ਬਾਰਡਰ, ਟਿੱਕਰੀ ਬਾਰਡਰ ’ਤੇ ਲੰਗਰ, ਰਿਹਾਇਸ਼, ਪਾਣੀ, ਮੰਜੇ ਬਿਸਤਰੇ ਅਤੇ ਹੋਰ ਲੋੜੀਂਦੀਆਂ ਸੇਵਾਵਾਂ ਕਰ ਰਹੀ ਹੈ ਅਤੇ ਹੁਣ ਕਰਨਾਲ ਵਿਖੇ ਵੀ ਧਰਨਾ ਦੇ ਰਹੇ ਕਿਸਾਨਾਂ ਲਈ ਸੇਵਾ ਵਿਚ ਹਾਜ਼ਰ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਲੰਗਰ ਸੇਵਾਵਾਂ ਲਗਾਤਾਰ ਜਾਰੀ ਰਹਿਣਗੀਆਂ, ਜਿਸ ਲਈ 150 ਦੇ ਕਰੀਬ ਕਰਮਚਾਰੀ ਡਿਊਟੀ ਨਿਭਾਅ ਰਹੇ ਹਨ ਅਤੇ ਲੋੜ ਅਨੁਸਾਰ ਹੋਰ ਸਟਾਫ਼ ਵੀ ਭੇਜਿਆ ਜਾਵੇਗਾ। -PTCNews


Top News view more...

Latest News view more...